ਵੀਰਵਾਰ, ਦਸੰਬਰ 26, 2024
ਵੀਰਵਾਰ, ਦਸੰਬਰ 26, 2024

HomeCoronavirusਕੀ World Health Organization ਦੇ ਮੁਖੀ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ...

ਕੀ World Health Organization ਦੇ ਮੁਖੀ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤਾ ਇਹ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਭਾਰਤ ਦੇ ਵਿਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਹੁਣ ਵੀ ਸਾਹਮਣੇ ਆ ਰਹੇ ਹਨ। ਹਾਲਾਂਕਿ ਇਹ ਮਾਮੂਲੀ ਘਟ ਗਏ ਹਨ ਪਰ ਮਹਾਂਮਾਰੀ ਦਾ ਖ਼ਤਰਾ ਅਜੇ ਵੀ ਟਲਿਆ ਨਹੀਂ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦਾ ਸੰਕਰਮਣ ਰਫ਼ਤਾਰ ਦੇ ਨਾਲ ਵਧ ਰਿਹਾ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿੱਚ ਹਰ ਰੋਜ਼ ਕੋਰੂਨਾ ਦੇ ਹਜ਼ਾਰਾਂ ਮਾਮਲੇ ਦਰਜ ਹੋ ਰਹੇ ਹਨ।

ਇਸ ਦੌਰਾਨ ਹੀ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਬਿਆਨ ਦਿੱਤਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇਡ਼ੇ ਤੇਡ਼ੇ ਵੀ ਨਹੀਂ ਹੈ।

ਫੇਸਬੁੱਕ ਪੇਜ ਪੰਜਾਬੀ ਲਾਈਵ ਨੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੀ ਮੁਖੀ ਦੀ ਤਸਵੀਰ ਦੇ ਨਾਲ ਬਿਆਨ ਸਾਂਝਾ ਕਰਦਿਆਂ ਲਿਖਿਆ,ਕੋਵਿਡ -19 ਮਹਾਂਮਾਰੀ ਨੇੜੇ-ਤੇੜੇ ਨਹੀਂ ਹੈ :WHO ਮੁਖੀ

World Health Organization ਦੇ ਮੁਖੀ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤਾ ਇਹ ਬਿਆਨ

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਕਈ ਹੋਰਨਾਂ ਯੂਜ਼ਰਾਂ ਦੇ ਦੁਆਰਾ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

World Health Organization ਦੇ ਮੁਖੀ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤਾ ਇਹ ਬਿਆਨ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੀ ਅਧਿਕਾਰਿਕ ਵੈੱਬਸਾਈਟ ਦਾ ਰੁਖ਼ ਕੀਤਾ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਦੌਰਾਨ ਸਾਨੂੰ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਜਨਰਲ ਦੁਆਰਾ 12 ਜੁਲਾਈ 2022 ਨੂੰ ਕੀਤੀ ਗਈ ਮੀਡੀਆ ਬਰੀਫਿੰਗ ਮਿਲੀ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਕਿਹਾ ਕਿ ਕੋਰੋਨਾ ਵਾਇਰਸ ਦੀਆਂ ਨਵੀਆਂ ਲਹਿਰਾਂ ਤੋਂ ਪ੍ਰਮਾਣਿਤ ਹੁੰਦਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਖ਼ਤਮ ਹੋਣ ਦੀ ਕਕਾਰ ਤੇ ਨਹੀਂ ਹੈ।

World Health Organization ਦੇ ਮੁਖੀ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤਾ ਇਹ ਬਿਆਨ

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਮਹਾਂਮਾਰੀ ਦੀ ਸ਼ੁਰੂਆਤ ਨਾਲੋਂ ਕਿਤੇ ਵਧੀਆ ਸਥਿਤੀ ਵਿੱਚ ਹਾਂ ਪਰ ਸਾਨੂੰ ਮਹਾਂਮਾਰੀ ਨੂੰ ਹਲਕੇ ਦੇ ਵਿਚ ਨਹੀਂ ਲੈਣਾ ਚਾਹੀਦਾ।

ਅਸੀਂ ਗੂਗਲ ਤੇ ਕੁਝ ਕੀ ਵਰਡ ਤੇ ਜ਼ਰੀਏ ਸਰਚ ਕੀਤਾ। ਇਸ ਦੌਰਾਨ ਸਾਨੂੰ ਕਈ ਮੀਡੀਆ ਸੰਸਥਾਨਾਂ ਦੁਆਰਾ ਰਿਪੋਰਟ ਪ੍ਰਕਾਸ਼ਤ ਮਿਲੀ ਜਿਨ੍ਹਾਂ ਦੇ ਸਿਰਲੇਖ ਦੇ ਮੁਤਾਬਕ ਵਰਲਡ ਹੈਲਥ ਆਰਗੇਨਾਈਜੇਸ਼ਨ ਦੇ ਮੁਖੀ ਨੇ ਚਿਤਾਵਨੀ ਦਿੱਤੀ ਕਿ ਕੋਰੋਨਾ ਵਾਇਰਸ ਖ਼ਤਮ ਹੋਣ ਦੀ ਕਾਗਾਰ ਦੇ ਨੇੜੇ ਨਹੀਂ ਹੈ।

World Health Organization ਦੇ ਮੁਖੀ ਨੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਦਿੱਤਾ ਇਹ ਬਿਆਨ

ਵਰਲਡ ਹੈਲਥ ਆਰਗੇਨਾਈਜੇਸ਼ਨ ਦੁਆਰਾ ਕੀਤੀ ਗਈ ਪ੍ਰੈਸ ਬ੍ਰੀਫਿੰਗ ਨੂੰ ਇੱਥੇ ਕਲਿੱਕ ਕਰਕੇ ਸੁਣਿਆ ਜਾ ਸਕਦਾ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਵਰਲਡ ਹੈਲਥ ਆਰਗੇਨਾਈਜੇਸ਼ਨ ਦੇ ਮੁਖੀ ਨੇ ਕਿਹਾ ਸੀ ਕਿ ਕੋਰੋਨਾਵਾਇਰਸ ਮਹਾਂਮਾਰੀ ਖ਼ਤਮ ਹੋਣ ਦੇ ਕਾਗਾਰ ਤੇ ਕਿਤੇ ਨੇੜੇ ਨਹੀਂ ਹੈ।

Result: Partly False

Our Sources

World Health Organization Press Briefing on July 12, 2022
Press Briefing uploaded by World Health Organization
Media report published by Live Mint on July 12, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular