ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਪੱਥਰਾਂ ਦੇ ਨਾਲ ਦੂਜੇ ਵਿਅਕਤੀ ਨੂੰ ਜਾਨੋਂ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਾਲਿਬਾਨੀਆਂ (Taliban) ਨੇ ਅਫ਼ਗਾਨ ਦੇ ਵਸਨੀਕ ਨੂੰ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸ ਤੌਰ ਤੋਂ ਫੇਸਬੁੱਕ ਤੇ ਵੀਡੀਓ ਖੂਬ ਵਾਇਰਲ ਹੋ ਰਹੀ ਹੈ।
ਇਸ ਦੇ ਨਾਲ ਹੀ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ Invid ਟੂਲ ਦੀ ਮਦਦ ਦੇ ਨਾਲ ਵੀਡੀਓ ਦੇ ਕੁਝ ਕੀ ਫਰੇਮ ਕੱਢ ਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਕੀਮਤ ਦੇ ਨਾਲ ਖੰਗਾਲਿਆ।
ਸੁਰਤੀ ਦੌਰਾਨ ਅਸੀਂ ਪਾਇਆ ਕਿ ਵਾਇਰਲ ਵੀਡੀਓ ਨੂੰ ਸਾਲ 2018 ਵਿੱਚ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਸ਼ੇਅਰ ਕੀਤਾ ਹੋਇਆ ਸੀ। ਸੋਸ਼ਲ ਮੀਡੀਆ ਯੂਜ਼ਰ ਦੁਆਰਾ ਸਾਲ 2018 ਵਿੱਚ ਅਪਲੋਡ ਕੀਤੀ ਗਈ ਵੀਡੀਓ ਦੇ ਕੈਪਸ਼ਨ ਦੇ ਮੁਤਾਬਕ, ’60 ਸਾਲਾ ਰੇਪ ਦੇ ਆਰੋਪੀ ਵਿਅਕਤੀ ਨੂੰ ਇਸਲਾਮਿਕ ਸਟੇਟ ਦੇ ਅਤਿਵਾਦੀਆਂ ਨੇ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ।’
Also read:ਕੀ Muzaffarnagar Mahapanchayat ਦੀ ਹੈ ਵਾਇਰਲ ਹੋ ਰਹੀ ਵੀਡੀਓ?

ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਪਰਸ਼ੀਅਨ ਭਾਸ਼ਾ ਦੇ ਵਿੱਚ ਕੁੱਝ ਕੀਬੋਰਡ ਦੇ ਨਾਲ ਗੂਗਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਪਰਸ਼ੀਅਨ ਭਾਸ਼ਾ ਦੇ ਵਿਚ ਕਈ ਮੀਡੀਆ ਰਿਪੋਰਟਾਂ ਮਿਲੀਆਂ। ਇਨ੍ਹਾਂ ਮੀਡੀਆ ਰਿਪੋਰਟਾਂ ਦੇ ਮੁਤਾਬਕ ਵੀ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ 60 ਸਾਲਾ ਰੇਪ ਦੇ ਆਰੋਪੀ ਵਿਅਕਤੀ ਨੂੰ ਪੱਥਰਾਂ ਦੇ ਨਾਲ ਕੁੱਟ ਕੁੱਟ ਜਾਨੋ ਮਾਰ ਦਿੱਤਾ।

ਸਰਚ ਦੇ ਦੌਰਾਨ ਸਾਨੂੰ ਬੀਬੀਸੀ ਪਰਸ਼ੀਅਨ ਦੁਆਰਾ ਜੂਨ 22,2018 ਨੂੰ ਪ੍ਰਕਾਸ਼ਿਤ ਇਕ ਮੀਡੀਆ ਰਿਪੋਰਟ ਮਿਲੀ। ਬੀਬੀਸੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਵਿੱਚ ਘਟਨਾ ਦੇ ਗਵਾਹ ਨੇ ਬੀਬੀਸੀ ਨੂੰ ਦੱਸਿਆ ਕਿ ਵਿਅਕਤੀ ਦਰਜਾਬ ਜ਼ਿਲੇ ਦੇ ਅਧੀਨ ਪੈਂਦੇ ਮੰਗੋਲ ਪਿੰਡ ਦਾ ਰਹਿਣ ਵਾਲਾ ਸੀ। ਰਿਪੋਰਟ ਦੇ ਮੁਤਾਬਕ ਇਹ ਘਟਨਾ ਫਰਵਰੀ 2018 ਦੀ ਹੈ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ। ਵਾਇਰਲ ਹੋ ਰਹੀ ਵੀਡਿਉ ਸਾਲ 2018 ਦੀ ਹੈ ਜਿੱਥੇ 60 ਸਾਲਾ ਰੇਪ ਦੇ ਆਰੋਪੀ ਵਿਅਕਤੀ ਨੂੰ ਇਸਲਾਮਿਕ ਸਟੇਟ ਦੇ ਅਤਿਵਾਦੀਆਂ ਨੇ ਪੱਥਰਾਂ ਦੇ ਨਾਲ ਜਾਨੋਂ ਮਾਰ ਦਿੱਤਾ ਸੀ।
Result: Misleading
Sources
https://www.bbc.com/persian/afghanistan-44573856
https://www.facebook.com/963175633817822/videos/1275438065924909/
http://www.jomhornews.com/fa/news/105478/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ