Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Crime
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਉੱਤਰ ਪ੍ਰਦੇਸ਼ ਦਾ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੱਖ ਨੌਜਵਾਨ ਨੂੰ ਬੇਹਰਿਹਮੀ ਨਾਲ ਮਾਰ ਦਿੱਤਾ ਗਿਆ। ਵਾਇਰਲ ਹੋ ਰਹੀ ਵੀਡੀਓ ਵਿਚ ਕੁਝ ਲੋਕਾਂ ਨੂੰ ਇੱਕ ਵਿਅਕਤੀ ਨੂੰ ਪੁਲਿਸ ਦੀ ਹਾਜ਼ਰੀ ‘ਚ ਬੇਹਰਿਹਮੀ ਨਾਲ ਕੁੱਟਦੇ ਵੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਉਹ ਵਿਅਕਤੀ ਲਖੀਮਪੁਰ ਖੇੜੀ ਮਾਮਲੇ ਦਾ ਗਵਾਹ ਹੈ।
ਟਵਿੱਟਰ ਯੂਜ਼ਰ ਜਸਪਿੰਦਰ ਉਧੋਕੇ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਯੂਪੀ ‘ਚ ਇੱਕ ਨਿਰਦੋਸ਼ ਸਿੱਖ ਨੂੰ ਕਤਲ ਕਰਨ ਵਾਲਿਆਂ ਭਾਜਪਾਈ ਗੁੰਡਿਆਂ ਨੂੰ ਫਾਂਸੀ ਕਦੋਂ ਹੋਵੇਗੀ”
ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੇ ਦੌਰਾਨ ਅਸੀਂ ਪਾਇਆ ਕਿ ਨਿਊਜ਼ਚੈਕਰ ਨੇ ਪਹਿਲਾਂ ਵੀ ਇਸ ਵੀਡੀਓ ਦੀ ਪੜਤਾਲ ਕੀਤੀ ਹੈ।
ਦੱਸ ਦਈਏ ਕਿ ਪਹਿਲਾਂ ਇਹ ਵੀਡੀਓ ਭਾਜਪਾ ਮੈਂਬਰ ਪਾਰਲੀਮੈਂਟ ਦੁਆਰਾ ਨੌਜਵਾਨ ਦੀ ਕੁੱਟਮਾਰ ਦੇ ਨਾਮ ਤੇ ਸ਼ੇਅਰ ਕੀਤਾ ਗਿਆ ਸੀ ਜਿਸ ਤੋਂ ਬਾਅਦ 4 ਅਕਤੂਬਰ 2019 ਨੂੰ ਅਸੀਂ ਵਾਇਰਲ ਵੀਡੀਓ ਦੀ ਪੜਤਾਲ ਕੀਤੀ ਸੀ। ਵਾਇਰਲ ਵੀਡੀਓ ਦੀ ਪੜਤਾਲ ਦੌਰਾਨ ਅਸੀਂ ਕੈਮੂਰ ਦੇ ਪੁਲਿਸ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
Newschecker ਦੇ ਨਾਲ ਗੱਲ ਕਰਦਿਆਂ ਕੈਮੁਰ ਦੇ ਸਾਬਕਾ ਪੁਲੀਸ ਅਧਿਕਾਰੀ ਨੇ ਦੱਸਿਆ ਸੀ ਕਿ ਇਹ ਘਟਨਾ ਆਪਸੀ ਰੰਜਿਸ਼ ਦੀ ਹੈ। ਕੌਂਸਲਰ ਦੇ ਪੁੱਤਰ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਦੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਉਸ ਤੋਂ ਬਾਅਦ ਭੀੜ ਨੇ ਕੌਂਸਲਰ ਦੇ ਪੁੱਤਰ ਨੂੰ ਫੜਕੇ ਉਸ ਨਾਲ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ। ਇਹ ਮਾਮਲਾ ਫ਼ਿਰਕਾਪ੍ਰਸਤੀ ਦਾ ਨਹੀਂ ਹੈ। ਇਹ ਅਪਰਾਧਿਕ ਮਾਮਲਾ ਹੈ। ਇਸ ਮਾਮਲੇ ਦੇ ਵਿੱਚ ਦੋਵਾਂ ਤਰਫ਼ੋਂ ਐੱਫਆਈਆਰ ਦਰਜ ਕਰ ਲਈ ਗਈ ਹੈ ਪੁਲਿਸ ਇਸ ਮਾਮਲੇ ਵਿਚ ਆਪਣੀ ਕਾਰਵਾਈ ਕਰ ਰਹੀ ਹੈ।
ਗੌਰਤਲਬ ਹੈ ਕਿ ਇਹ ਵੀਡੀਓ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦਲਿਤਾਂ ਨਾਲ ਅਤਿਆਚਾਰ ਦੇ ਨਾਮ ਤੇ ਵਾਇਰਲ ਹੋਣ ਤੋਂ ਬਾਅਦ ਉੱਤਰ ਪ੍ਰਦੇਸ਼ ਪੁਲੀਸ ਦੀ ਫੈਕਟਚੈਕ ਵਿੰਗ ਨੇ ਵੀਡੀਓ ਨੂੰ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਦੱਸਿਆ ਸੀ।
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਵੀਡੀਓ ਪੁਰਾਣਾ ਅਤੇ ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਹੈ ਜਿਥੇ ਕੌਂਸਲਰ ਦੇ ਪੁੱਤਰ ਦੁਆਰਾ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਭੀੜ ਨੇ ਕੌਂਸਲਰ ਦੇ ਪੁੱਤਰ ਨਾਲ ਜੰਮ ਕੇ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ ਸੀ।
Our Sources
Newschecker’s fact-check report
Report published by News18 Hindi
Newschecker’s telephonic conversation with Kaimur SP in 2019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
June 19, 2024
Komal Singh
March 4, 2024
Shaminder Singh
October 18, 2023