ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Check2016 ਦੀ ਵੀਡੀਓ ਨੂੰ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦੇ ਨਾਂ ਤੋਂ...

2016 ਦੀ ਵੀਡੀਓ ਨੂੰ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦੇ ਨਾਂ ਤੋਂ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਪੁਲੀਸ ਦੇ ਸਾਹਮਣੇ ਇੱਕ ਵਿਅਕਤੀ ਨੂੰ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ।ਹਾਲਾਂਕਿ,ਪੁਲੀਸ ਵਿੱਚ ਬਚਾਅ ਕਰਦੀ ਹੈ ਤੇ ਵਿਅਕਤੀ ਨੂੰ ਉੱਥੋਂ ਸੁਰੱਖਿਅਤ ਜੀਪ ਵਿੱਚ ਲੈ ਜਾਂਦੀ ਹੈ।ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਵਿਅਕਤੀ ਕੋਈ ਹੋਰ ਨਹੀਂ ਸਗੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਹਨ।

https://www.facebook.com/harjit.nagra.545/videos/365795114829904/

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਲਉ ਭਰਾਵੋ ਕੰਮ ਚੱਲ ਪਿਆ ਜੁੱਤੀਆਂ ਦਾ ਬੀਜੇਪੀ ਸੰਸਦ ਮੈਂਬਰ ਹਰਸ਼ਵਰਧਨ ਦੀ ਸੇਵਾ ਕਰਦੀ ਜ਼ਿਮੀਂਦਾਰਾਂ ਦੇ”।

https://www.facebook.com/TatiyanTeSachiyan/posts/356576689027582

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ।ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ Invid ਟੂਲ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ANI ਦੀ ਵੀਡੀਓ ਰਿਪੋਰਟ ਮਿਲੀ। ANI ਦੀ ਇਸ ਵੀਡੀਓ ਰਿਪੋਰਟ ਦੇ ਵਿੱਚ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਨੂੰ ਦੇਖਿਆ ਜਾ ਸਕਦਾ ਹੈ।

ਸਰਚ ਦੇ ਦੌਰਾਨ ਸਾਨੂੰ ANI ਵੱਲੋਂ 19 ਅਕਤੂਬਰ 2016 ਨੂੰ ਕੀਤਾ ਗਿਆ ਟਵੀਟ ਮਿਲਿਆ। ਇਸ ਟਵੀਟ ਵਿੱਚ ਵੀ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਨੂੰ ਦੇਖਿਆ ਜਾ ਸਕਦਾ ਹੈ।

ਸਰਚ ਦੇ ਦੌਰਾਨ ਅਸੀਂ ਪਾਇਆ ਕਿ ਇਹ ਘਟਨਾ ਅਕਤੂਬਰ 2016 ਦੀ ਹੈ ਅਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੇ ਵਿਅਕਤੀ ਭਾਰਤੀ ਜਨਤਾ ਪਾਰਟੀ ਦਾ ਵੈਸਟ ਬੰਗਾਲ ਤੋਂ ਲੀਡਰ ਸੁਬਰਤਾ ਮਿਸ਼ਰਾ ਹੈ ਜਿਸ ਨੂੰ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਕਾਰਕੁਨਾਂ ਨੇ ਕੁੱਟਿਆ ਸੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਐਨਡੀਟੀਵੀ ਦੀ ਰਿਪੋਰਟ ਦੇ ਮੁਤਾਬਕ ਕੇਂਦਰੀ ਮੰਤਰੀ ਬਾਬੁਲ ਸੁਪਰੀਓ  ਆਪਣੇ ਸੰਸਦ ਹਲਕੇ ਦੇ ਵਿੱਚ ਗਏ ਸਨ ਜਿੱਥੇ ਉਨ੍ਹਾਂ ਦੇ ਸੀਨੀਅਰ ਪਾਰਟੀ ਲੀਡਰ ਸੁਬਰਤਾ ਮਿਸ਼ਰਾ ਦੇ ਨਾਲ ਕੁੱਟਮਾਰ ਕੀਤੀ ਗਈ ਸੀ।

ਅਸੀਂ ਪਾਇਆ ਕਿ ਸਾਲ 2016 ਵਿੱਚ ਵੀ ਨੋਟਬੰਦੀ ਤੋਂ ਬਾਅਦ ਇਹ ਵੀਡੀਓ ਵਾਇਰਲ ਹੋਈ ਸੀ ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਚ ਬੈਂਕ ਦੇ ਬਾਹਰ ਗੁੱਸਾਈ ਭੀੜ ਨੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨਾਲ ਕੁੱਟਮਾਰ ਕੀਤੀ।

ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਇਸ ਮਾਮਲੇ ਦੇ ਵਿੱਚ ਟਵੀਟ ਰਾਹੀਂ ਸਪਸ਼ਟੀਕਰਨ ਵੀ ਦਿੱਤਾ ਸੀ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਚਾਰ ਸਾਲ ਪੁਰਾਣੀ ਹੈ ਅਤੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।

Result:Misleading

Sources

https://youtu.be/EQCYR1Dr5jM

https://twitter.com/ANI/status/788718439732961280

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular