ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਹਨਾਂ ਨੂੰ ਹਾਲ ਹੀ ਵਿੱਚ ਲਾਗੂ ਕੀਤੇ ਗਏ ਕਿਸਾਨ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਕਿਸਾਨੀ ਕਾਨੂੰਨਾਂ ਤੋਂ ਬਾਅਦ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਇਸ ਦਾ ਪੁਰਜ਼ੋਰ ਵਿਰੋਧ ਹੋ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਲਿਆਂਦੇ ਕਿ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ ਜਦ ਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨੀ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਲਿਆਉਣਗੇ।
ਇਸ ਵਿੱਚ ਸੋਸ਼ਲ ਮੀਡੀਆ ਤੇ ਕੁਝ ਤਸਵੀਰਾਂ ਨੂੰ ਸ਼ੇਅਰ ਕਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਪੁਲੀਸ ਨੇ ਕਿਸਾਨਾਂ ਤੇ ਅੱਤਿਆਚਾਰ ਕੀਤਾ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਨ ਵਾਲੇ ਨੇਤਾਵਾਂ ਪੱਤਰਕਾਰਾਂ ਅਤੇ ਮੀਡੀਆ ਏਜੰਸੀਆਂ ਦੀ ਲਿਸਟ ਵਿੱਚ ਦੇਖੀ ਜਾ ਸਕਦੀ ਹੈ।
ਪੱਤਰਕਾਰ ਰੋਹਿਨੀ ਸਿੰਘ ਅਤੇ ਯੋਗਿੰਦਰ ਯਾਦਵ ਨੇ ਵੀ ਵਾਇਰਲ ਦਾਅਵੇ ਨੂੰ ਲੈ ਕੇ ਕੀਤੇ ਗਏ ਕੁਝ ਟਵੀਟ ਨੂੰ ਰੀਟਵੀਟ ਕਰ ਦਾਅਵੇ ਨੂੰ ਆਪਣੀ ਸਹਿਮਤੀ ਦਿੱਤੀ।


Fact Check/Verification
ਸੋਸ਼ਲ ਮੀਡੀਆ ਤੇ ਵਾਇਰਲ ਪਹਿਲੀ ਤਸਵੀਰ ਦੀ ਪਡ਼ਤਾਲ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਨੂੰ ਅਸੀਂ ਗੂਗਲ ਤੇ ਲੱਭਿਆ ਜਿਸ ਤੋਂ ਬਾਅਦ ਸਾਨੂੰ ਦ ਹਿੰਦੂ ਦੁਆਰਾ ਪ੍ਰਕਾਸ਼ਿਤ ਇੱਕ ਲੇਖ ਮਿਲਿਆ। ਰਿਪੋਰਟ ਤੋਂ ਸਾਨੂੰ ਇਹ ਜਾਣਕਾਰੀ ਮਿਲੀ ਕਿ ਇਹ ਤਸਵੀਰ 2018 ਤੋਂ ਹੀ ਇੰਟਰਨੈੱਟ ਤੇ ਮੌਜੂਦ ਹੈ।

ਦ ਹਿੰਦੂ ਦੁਆਰਾ ਪ੍ਰਕਾਸ਼ਿਤ ਰਿਪੋਰਟ ਪੜ੍ਹਨ ਤੋਂ ਬਾਅਦ ਸਾਨੂੰ ਹੀ ਜਾਣਕਾਰੀ ਪ੍ਰਾਪਤ ਹੋਈ ਕਿ ਇਹ ਤਸਵੀਰ ਸਾਲ 2018 ਦੇ ਅਕਤੂਬਰ ਮਹੀਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਰਾ ਆਯੋਜਿਤ ਕਿਸਾਨ ਪ੍ਰਦਰਸ਼ਨ ਦੇ ਦੌਰਾਨ ਦੀ ਹੈ। ਗੌਰਤਲਬ ਹੈ ਕਿ ਦ ਹਿੰਦੂ ਦੁਆਰਾ ਲੇਖ ਨੂੰ 2 ਅਕਤੂਬਰ 2018 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਸਾਨੂੰ ਕਈ ਹੋਰ ਮੀਡੀਆ ਰਿਪੋਰਟਾ ਮਿਲੀਆਂ ਜੋ ਦ ਹਿੰਦੂ ਦੁਆਰਾ ਪ੍ਰਕਾਸ਼ਿਤ ਲੇਖ ਵਿੱਚ ਦਿੱਤੀ ਗਈ ਜਾਣਕਾਰੀ ਦਾ ਸਮਰਥਨ ਕਰਦੀਆਂ ਹਨ।
https://www.outlookindia.com/website/story/police-fire-tear-gas-as-farmers-pelt-stones/317548
https://gulfnews.com/world/asia/india/farmers-protest-turns-violent-on-delhi-border-1.2285259
https://telanganatoday.com/farmers-protest-turns-violent-on-delhi-border
ਸੋਸ਼ਲ ਮੀਡੀਆ ਤੇ ਵਾਇਰਲ ਦੂਜੀ ਤਸਵੀਰ ਦੀ ਪਡ਼ਤਾਲ
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦੂਜੀ ਤਸਵੀਰ ਦੀ ਪਡ਼ਤਾਲ ਦੇ ਲਈ ਵੀ ਅਸੀਂ ਇਸ ਨੂੰ ਗੂਗਲ ਤੇ ਲੱਭਿਆ । ਇਸ ਦੌਰਾਨ ਸਾਨੂੰ ਇਹ ਜਾਣਕਾਰੀ ਮਿਲੀ ਕਿ ਇਹ ਤਸਵੀਰ ਵੀ ਪੁਰਾਣੀ ਹੈ ਅਤੇ ਇਸ ਦਾ ਮੌਜੂਦਾ ਪ੍ਰਦਰਸ਼ਨਾਂ ਨਾਲ ਕੋਈ ਸਬੰਧ ਨਹੀਂ ਹੈ।

ਸਰਚ ਦੇ ਦੌਰਾਨ ਸਾਨੂੰ The Quint ਦੁਆਰਾ ਪ੍ਰਕਾਸ਼ਿਤ ਇੱਕ ਲੇਖ ਮਿਲਿਆ ਜਿਸ ਦੇ ਮੁਤਾਬਕ ਇਹ ਤਸਵੀਰ 2018 ਦੇ ਅਕਤੂਬਰ ਮਹੀਨੇ ਵਿੱਚ ਹੋਏ ਕਿਸਾਨ ਪ੍ਰਦਰਸ਼ਨ ਦੀ ਹੈ ਜਿੱਥੇ ਕਿਸਾਨ ਕ੍ਰਾਂਤੀ ਪਦਯਾਤਰਾ ਦੇ ਦੌਰਾਨ ਦਿੱਲੀ ਯੂਪੀ ਬਾਰਡਰ ਤੇ ਕਿਸਾਨਾਂ ਉੱਤੇ ਪੁਲੀਸ ਦੁਆਰਾ ਪਾਣੀ ਦੀ ਬੁਛਾੜ ਕੀਤੀ ਗਈ ਸੀ।
https://www.thequint.com/news/india/farmers-rally-delhi-bku#read-more
ਇਸ ਤੋਂ ਇਲਾਵਾ ਸਾਨੂੰ ਇਸ ਵਿਸ਼ੇ ਤੇ ਕਈ ਹੋਰ ਮੀਡੀਆ ਰਿਪੋਰਟ ਵੀ ਮਿਲੀਆਂ ਜੋ The Quint ਦੁਆਰਾ ਪ੍ਰਕਾਸ਼ਿਤ ਲੇਖ ਵਿੱਚ ਦਿੱਤੀ ਗਈ ਜਾਣਕਾਰੀ ਦਾ ਸਮਰਥਨ ਕਰਦੀਆਂ ਹਨ।
https://www.deccanherald.com/national/breaking-farmers-march-delhi-695709.html
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਅਤੇ ਇਨ੍ਹਾਂ ਦਾ ਮੌਜੂਦਾ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
Result: Misleading
Sources
The Quint: https://www.thequint.com/news/india/farmers-rally-delhi-bku
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044