ਸੋਸ਼ਲ ਮੀਡੀਆ ਤੇ ਬਾਲੀਵੁੱਡ ਐਕਟਰ ਰਿਤਿਕ ਰੌਸ਼ਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਰਿਤਿਕ ਰੌਸ਼ਨ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੀ ਉੱਥੇ ਪਹੁੰਚ ਕੇ ਹਮਾਇਤ ਕੀਤੀ ਹੈ।
ਵਾਇਰਲ ਹੋ ਰਹੀ ਤਸਵੀਰ ਵਿੱਚ ਰਿਤਿਕ ਰੌਸ਼ਨ ਨੇ ਹੱਥ ਵਿੱਚ ਕਿਰਪਾਨ ਫੜੀ ਹੋਈ ਹੈ ਅਤੇ ਕਿਸੀ ਰੱਖਣ ਦਾ ਪਟਕਾ ਬੰਨ੍ਹਿਆ ਹੋਇਆ ਹੈ।ਇਸ ਦੇ ਨਾਲ ਹੀ ਉਨ੍ਹਾਂ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਖਡ਼੍ਹੇ ਹੋਏ ਨਜ਼ਰ ਆ ਰਹੇ ਹਨ।
ਦਿੱਲੀ ਦੇ ਵਿੱਚ ਦੇਸ਼ ਭਰ ਤੋਂ ਲੱਖਾਂ ਹੀ ਕਿਸਾਨ ਕਿਸਾਨ ਆਰਡੀਨੈਂਸ ਬਿਲ ਦੇ ਵਿਰੋਧ ਵਿੱਚ ਪਿਛਲੇ 12 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਟਵਿੱਟਰ ਤੇ ਇਕ ਯੂਜ਼ਰ ਨੇ ਇਸ ਤਸਵੀਰ ਨੂੰ ਅਪਲੋਡ ਕਰਦਿਆਂ ਲਿਖਿਆ,”ਕੰਗਨਾ ਰਣੌਤ ਦੇ ਪੁਰਾਨੇ ਪ੍ਰੇਮੀ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ।”

ਰਾਹੁਲ ਗਾਂਧੀ ਦੇ ਇਕ ਸਟਾਇਰ ਟਵਿੱਟਰ ਹੈੱਡਲ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ।

Fact check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਯੂ ਟਿਊਬ ਤੇ ਇਕ ਵੀਡੀਓ ਮਿਲੀ ਜਿਸ ਨੂੰ ਜਨਵਰੀ 6,2018 ਨੂੰ ਅਪਲੋਡ ਕੀਤਾ ਗਿਆ ਸੀ।
Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ
ਯੂਟਿਊਬ ਦੇ ਇੱਕ ਵੈਰੀਫਾਈਡ ਹੈਂਡਲ ਨੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਿਸ ਦੇ ਕੈਪਸ਼ਨ ਦੇ ਮੁਤਾਬਕ ਰਿਤਿਕ ਰੌਸ਼ਨ ਨੇ ਆਪਣੇ ਪਿਤਾ ਰਾਕੇਸ਼ ਰੌਸ਼ਨ ਦੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਹਾਜ਼ਰੀ ਲਗਵਾਈ। ਯੂਟਿਊਬ ਵੀਡੀਓ ਦੇ ਥੰਬਨੇਲ ਤੇ ਹੁਣ ਵਾਇਰਲ ਹੋ ਰਹੀ ਤਸਵੀਰ ਨੂੰ ਵੀ ਦੇਖਿਆ ਜਾ ਸਕਦਾ ਹੈ।
ਸਰਚ ਦੇ ਦੌਰਾਨ ਹੀ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਇੱਕ ਟਵਿੱਟਰ ਹੈਂਡਲ ਵੱਲੋਂ ਜਨਵਰੀ 8,2018 ਨੂੰ ਅਪਲੋਡ ਮਿਲੀਆਂ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਤਕਰੀਬਨ ਦੋ ਸਾਲ ਪੁਰਾਣੀ ਹੈ।
Result: Misleading
Sources
https://twitter.com/HrithikRules/status/950347779553021952/photo/1
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044