Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਪ੍ਰਦਰਸ਼ਨਾਂ ਦੇ ਵਿਚ ਖਾਲਿਸਤਾਨ ਦੇ ਨਾਅਰੇ ਲਗਾਏ ਜਾ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਕੁਝ ਲੋਕਾਂ ਨੂੰ ਭਾਰਤ ਦੇ ਵਿਰੁੱਧ ਨਾਅਰੇ ਲਗਾਉਂਦੇ ਹੋਏ ਸੁਣਿਆ ਜਾ ਸਕਦਾ ਹੈ।
ਅਸੀਂ ਪਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਮੋਰਚਾ ਦੀ ਸੋਸ਼ਲ ਮੀਡੀਆ ਇੰਚਾਰਜ ਪ੍ਰੀਤੀ ਗਾਂਧੀ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਕਿਸਾਨ ਪ੍ਰਦਰਸ਼ਨ ਵਿੱਚ ਖ਼ਾਲਿਸਤਾਨ ਦੇ ਨਾਅਰੇ ਲਗਾਏ ਜਾ ਰਹੇ ਹਨ ਅਤੇ ਪਾਕਿਸਤਾਨ ਦੇ ਝੰਡੇ ਝੂਲ ਰਹੇ ਹਨ ਕੀ ਇਹ ਸੱਚੀ ਕਿਸਾਨਾਂ ਦਾ ਪ੍ਰਦਰਸ਼ਨ ਹੈ?
ਹਾਲਾਂਕਿ, ਗਾਂਧੀ ਨੇ ਬਾਅਦ ਵਿੱਚ ਆਪਣੇ ਟਵੀਟ ਨੂੰ ਬਿਨਾਂ ਕਿਸੇ ਸਪਸ਼ਟੀਕਰਨ ਦੀ ਡਿਲੀਟ ਕਰ ਦਿੱਤਾ।
ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦਿੱਲੀ ਦੇ ਸੋਸ਼ਲ ਮੀਡੀਆ ਅਤੇ ਆਈ ਟੀ ਇੰਚਾਰਜ ਪੁਨੀਤ ਅਗਰਵਾਲ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਕਿ ਇਹ ਕਿਸਾਨਾਂ ਦਾ ਪ੍ਰਦਰਸ਼ਨ ਹੈ? ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਭਾਰਤ ਵਿਰੁੱਧ ਏਜੰਡਾ ਸਭ ਦੇ ਸਾਹਮਣੇ ਆ ਚੁੱਕਾ ਹੈ।
ਇਸ ਦੇ ਨਾਲ ਹੀ ਕਈ ਹੋਰ ਹਸਤੀਆਂ ਨੇ ਵੀ ਇਸ ਵੀਡੀਓ ਨੂੰ ਇਸ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ।
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਿਆ। ਜਾਂਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇਕ ਯੂਟਿਊਬ ਚੈਨਲ ਤੇ ਅਪਲੋਡ ਮਿਲੀ। ਯੂ ਟਿਊਬ ਤੇ ਇਸ ਵੀਡੀਓ ਨੂੰ ਸਾਲ 2019 ਵਿੱਚ ਅਪਲੋਡ ਕੀਤਾ ਗਿਆ ਸੀ।
ਸੂਰਜ ਦੇ ਦੌਰਾਨ ਸਾਨੂੰ ਭਾਰਤ ਦੀ ਨਾਮਵਰ ਨਿਊਜ਼ ਏਜੰਸੀ ਏਐਨਆਈ ਦਾ ਇਕ ਵੀਡੀਓ ਮਿਲਿਆ ਜਿਸ ਦੀ ਰਿਪੋਰਟ ਦੇ ਮੁਤਾਬਕ ਯੂਨਾਈਟਿਡ ਕਿੰਗਡਮ ਦੇ ਵਿਚ ਕੁਝ ਸਿੱਖਾਂ ਨੇ ਕ੍ਰਿਕਟ ਵਰਲਡ ਕੱਪ ਦੇ ਦੌਰਾਨ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਗਾਏ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਬਾਈ ਸਕਿੰਟ ਤੋਂ ਦੇਖਿਆ ਜਾ ਸਕਦਾ ਹੈ।
ਸਰਚ ਦੇ ਦੌਰਾਨ ਸਾਨੂੰ ਬਿਜਨੈੱਸ ਸਟੈਂਡਰਡ ਦੀ ਰਿਪੋਰਟ ਮਿਲੀ ਜਿਸ ਦੇ ਵਿਚ ਇਸ ਘਟਨਾ ਦੇ ਬਾਰੇ ਵਿਚ ਪੂਰਾ ਵੇਰਵਾ ਦਿੱਤਾ ਹੋਇਆ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਲ 2019 ਵਿੱਚ ਹੋਏ ਕ੍ਰਿਕਟ ਵਰਲਡ ਕੱਪ ਦੇ ਦੌਰਾਨ ਦੀ ਹੈ। ਇਸ ਵੀਡੀਓ ਦਾ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨ ਨਾਲ ਕੋਈ ਸਬੰਧ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
December 1, 2020
Shaminder Singh
December 2, 2020
Shaminder Singh
December 3, 2020