ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਸ੍ਰੀ ਲੰਕਾ 'ਚ ਮਹਿਲਾਵਾਂ ਤੇ ਪਾਣੀ ਸੁੱਟ ਰਹੇ ਵਿਅਕਤੀਆਂ ਦੀ ਪੁਰਾਣੀ ਵੀਡੀਓ...

ਸ੍ਰੀ ਲੰਕਾ ‘ਚ ਮਹਿਲਾਵਾਂ ਤੇ ਪਾਣੀ ਸੁੱਟ ਰਹੇ ਵਿਅਕਤੀਆਂ ਦੀ ਪੁਰਾਣੀ ਵੀਡੀਓ ਨੂੰ ਹਿਜਾਬ ਵਿਵਾਦ ਨਾਲ ਜੋੜਕੇ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਕਰਨਾਟਕ ‘ਚ ਹਿਜਾਬ ਵਿਵਾਦ ਨੂੰ ਲੈ ਕੇ ਸੂਬੇ ਦੇ ਵਿਚ ਤਣਾਅ ਹੈ। ਹਿਜਾਬ ਵਿਵਾਦ ਦੀ ਸ਼ੁਰੂਆਤ ਕਰਨਾਟਕ ਦੇ ਉਡੂਪੀ ਸਰਕਾਰੀ ਗਰਲਜ਼ ਕਾਲਜ ਤੋਂ ਹੋਈ ਜਿੱਥੇ ਕੁੜੀਆਂ ਨੇ ਇਲਜ਼ਾਮ ਲਗਾਇਆ ਸੀ ਕਿ ਉਨ੍ਹਾਂ ਨੂੰ ਹਿਜਾਬ ਪਾ ਕੇ ਕਲਾਸ ਲਗਾਉਣ ਤੋਂ ਰੋਕਿਆ ਜਾ ਰਿਹਾ ਹੈ। ਹਿਜਾਬ ਵਿਵਾਦ ਦਾ ਮਾਮਲਾ ਕਰਨਾਟਕ ਹਾਈ ਕੋਰਟ ਦੀ ਵੱਡੀ ਬੈਂਚ ਚੱਲ ਰਿਹਾ ਹੈ ਜਿੱਥੇ ਚੀਫ਼ ਜਸਟਿਸ ਰਿਤੂ ਰਾਜ ਅਵਸਥੀ ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਅਤੇ ਜਸਟਿਸ ਜੇਐਮ ਕਾਜ਼ੀ ਦੀ ਬੈਂਚ ਇਸ ਮਾਮਲੇ ਤੇ ਸੁਣਵਾਈ ਕਰ ਰਹੀ ਹੈ। 

ਹਿਜਾਬ ਵਿਵਾਦ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਤੇ ਫ਼ਰਜ਼ੀ ਖ਼ਬਰਾਂ ਵਾਇਰਲ ਹੋ ਰਹੀਆਂ ਹਨ ਜਿਸ ਨੂੰ ਲੈ ਕੇ Newschecker ਦੁਆਰਾ ਕਈ ਫਰਜ਼ੀ ਖ਼ਬਰਾਂ ਦਾ ਫੈਕਟ ਚੈੱਕ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਔਰਤਾਂ ਜਿਨ੍ਹਾਂ ਨੇ ਬੁਰਕਾ ਪਾਇਆ ਹੋਇਆ ਹੈ ਉਨ੍ਹਾਂ ਤੇ ਕੁਝ ਵਿਅਕਤੀਆਂ ਦੁਆਰਾ ਪਾਣੀ ਸੁੱਟਿਆ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਭਾਰਤ ਦੀ ਹੈ। 

ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਆਰਐਸਐਸ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਵਿਚ ਮੁਸਲਿਮ ਔਰਤਾਂ ਤੇ ਅੱਤਿਆਚਾਰ ਹੋ ਰਿਹਾ ਹੈ।

ਇਸ ਦੇ ਨਾਲ ਵਾਇਰਲ ਹੋ ਰਹੀ ਦੂਜੀ ਵੀਡੀਓ ਦੇ ਵਿੱਚ ਕੁਝ ਵਿਦਿਆਰਥੀਆ ਨੂੰ ਕਲਾਸਰੂਮ ਦੇ ਵਿੱਚ ਵੜਦਿਆਂ ਹੁੜਦੰਗ ਮਚਾਉਂਦੇ ਹੋਏ ਦੇਖਿਆ ਜਾ ਸਕਦਾ ਹੈ।

ਇੰਸਟਾਗ੍ਰਾਮ ਪੇਜ ‘ਵੀਰ ਸਾਹਿਬ ਅਤੇ ਫਾਰਮਰ ਜੱਟ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਆਰਐਸਐਸ ਦੀਆਂ ਹੱਦ ਦਰਜੇ ਦੀਆਂ ਘਟੀਆ ਕਰਤੂਤਾਂ ਜਾਰੀ।’ ਇਸ ਵੀਡੀਓ ਨੂੰ ਹੁਣ ਤਕ 5000 ਤੋਂ ਵੱਧ ਯੂਜ਼ਰ ਲਾਈਕ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਭਾਰਤ ਦਾ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਹਿਜਾਬ ਵਿਵਾਦ ਨਾਲ ਜੋੜਕੇ ਕੀਤਾ ਵਾਇਰਲ


Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਹਿਜਾਬ ਵਿਵਾਦ ਨਾਲ ਜੋੜਕੇ ਕੀਤਾ ਵਾਇਰਲ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦਿੱਲੀ ਵੀਡੀਓ ਨੂੰ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਈ ਵੀਡੀਓ ਸੋਸ਼ਲ ਮੀਡੀਆ ਤੇ ਸਾਲ 2019 ਵਿਚ ਇਕ ਫੇਸਬੁੱਕ ਯੂਜ਼ਰ Mohamed Sarjon ਦੁਆਰਾ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਇਹ ਵੀਡੀਓ ਸ਼੍ਰੀਲੰਕਾ ਦੀ ਈਸਟਰਨ ਯੂਨੀਵਰਸਿਟੀ ਦੀ ਹੈ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਕੁਝ ਕੀ ਵਰਡ ਦੇ ਜ਼ਰੀਏ ਸਰਚ ਕਰਨ ਤੇ ਸਾਨੂੰ ਵਾਇਰਲ ਹੋਈ ਵੀਡੀਓ ਨਵੰਬਰ 24, 2019 ਨੂੰ ਸ੍ਰੀਲੰਕਾ ਦੇ ਮੀਡੀਆ ਸੰਸਥਾਨ ‘ਸਨ ਨਿਊਜ਼’ ਦੁਆਰਾ ਫੇਸਬੁੱਕ ਤੇ ਅਪਲੋਡ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਹਿਜਾਬ ਵਿਵਾਦ ਨਾਲ ਜੋੜਕੇ ਕੀਤਾ ਵਾਇਰਲ

ਇਸਦੇ ਨਾਲ ਹੀ ਸਰਚ ਕਰਨ ਦੇ ਸਾਨੂੰ ਵਾਇਰਲ ਵੀਡਿਓ ਕੋਲੰਬੋ ਡੇਲੀ ਦੇ ਯੂ ਟਿਊਬ ਚੈਨਲ ਤੇ ਵੀ ਸਾਲ 2018 ਵਿੱਚ ਅਪਲੋਡ ਮਿਲੀ।

ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਮੀਡੀਆ ਸੰਸਥਾਨ ‘Puthithu’ ਦੁਆਰਾ ਵੀ 24 ਨਵੰਬਰ 2019 ਨੂੰ ਆਰਟੀਕਲ ਵਿਚ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਉਨ੍ਹਾਂ ਨੇ ਪਾਇਆ ਕਿ ਇਹ ਵੀਡੀਓ ਸ੍ਰੀਲੰਕਾ ਦੀ ਈਸਟਰਨ ਯੂਨੀਵਰਸਿਟੀ ਦੀ ਹੈ ਜਿੱਥੇ ਰੈਗਿੰਗ ਦੀ ਘਟਨਾ ਹੋਈ ਸੀ।

ਹਿਜਾਬ ਵਿਵਾਦ ਨਾਲ ਜੋੜਕੇ ਕੀਤਾ ਵਾਇਰਲ

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਮੀਡਿਆ ਸੰਸਥਾਨ ‘The Quint’ ਦੁਆਰਾ ਆਪਣੇ ਅਧਿਕਾਰਿਕ ਯੂ ਟਿਊਬ ਹੈਂਡਲ ਤੇ ਅਪਲੋਡ ਮਿਲੀ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਹ ਵੀਡੀਓ ਹਾਲੀਆ ਹੈ।

Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਭਾਰਤ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਸ੍ਰੀਲੰਕਾ ਦੀ ਈਸਟਰਨ ਯੂਨੀਵਰਸਿਟੀ ਦੀ ਹੈ ਜਿਥੇ ਸੀਨੀਅਰ ਵਿਦਿਆਰਥੀਆਂ ਦੁਆਰਾ ਆਪਣੇ ਜੂਨੀਅਰ ਵਿਦਿਆਰਥੀਆਂ ਜਿਨ੍ਹਾਂ ਵਿੱਚ ਹਿਜਾਬ ਪਹਿਨੇ ਕੁੜੀਆਂ ਵੀ ਸਨ ਉਨ੍ਹਾਂ ਦੀ ਰੈਗਿੰਗ ਕੀਤੀ ਗਈ ਸੀ।

Result: Misleading/Partly false


Our Sources

Youtube

Lanka Sun News

Puthithu

The Quint


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular