ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿੱਤੇ ਕਿ ਕੈਪਸਨ ਮੁਤਾਬਕ ਮੀਡੀਆ ਸੰਸਥਾਨ ‘ਆਜ ਤਕ’ (Aaj Tak) ਨੇ ਸਵਾਲ ਕੀਤਾ ਕਿ ਮੋਦੀ ਮੰਤਰ ਦੇ ਨਾਲ ਅਫ਼ਗਾਨਿਸਤਾਨ ਵਿਚ ਸ਼ਾਂਤੀ ਆ ਸਕਦੀ ਹੈ?
ਅਸੀਂ ਪਾਏ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਇੰਸਟਾਗ੍ਰਾਮ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇੱਕ ਇੰਸਟਾਗ੍ਰਾਮ ਪੇਜ ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ ਇਨ੍ਹਾਂ ਨੇ ਵੀ ਮੋਦੀ ਨੂੰ ਅਲਾਦੀਨ ਦਾ ਚਿਰਾਗ ਸਮਝ ਕੇ ਰੱਖਿਆ’। ਇਸ ਪੋਸਟ ਨੂੰ ਹੁਣ ਤਕ 450 ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ।

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਕਈ ਸੋਸ਼ਲ ਮੀਡੀਆ ਯੂਜ਼ਰ ਆਜ ਤਕ ਦੀ ਆਲੋਚਨਾ ਕਰ ਰਹੇ ਹਨ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਹੂਬਹੂ ਗ੍ਰਾਫਿਕ ਪੋਸਟ ਆਜ ਤੱਕ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ ਜੁਲਾਈ 9,2019 ਨੂੰ ਅਪਲੋਡ ਮਿਲੀ।
‘ਆਜ ਤਕ’ ਦੁਆਰਾ ਅਪਲੋਡ ਕੀਤੀ ਗਈ ਪੋਸਟ ਸਾਲ 2019 ਵਿੱਚ ਕਰਵਾਏ ਗਏ ਆਈਸੀਸੀ ਕ੍ਰਿਕਟ ਵਰਲਡ ਕੱਪ ਦੇ ਸੈਮੀਫਾਈਨਲ ਮੈਚ ਤੋਂ ਇਕ ਦਿਨ ਪਹਿਲਾਂ ਦੀ ਹੈ। ਸੈਮੀ ਫਾਈਨਲ ਮੈਚ ਵਿੱਚ ਭਾਰਤ ਨੂੰ ਨਿਊਜ਼ੀਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਆਜ ਤੱਕ ਦੁਆਰਾ ਅਪਲੋਡ ਕੀਤੀ ਇਸ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ ਸੀ,”ਕੀ ਪ੍ਰਧਾਨਮੰਤਰੀ ਮੋਦੀ ਜਿਤਾਉਣਗੇ ਵਰਲਡ ਕੱਪ?”
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਅਤੇ ਆਜ ਤਕ ਦੁਆਰਾ ਅਪਲੋਡ ਕੀਤੀ ਗਈ ਪੋਸਟ ਦੇ ਵਿਚ ਕਾਫੀ ਅੰਤਰ ਪਾਇਆ। ਤੁਸੀਂ ਨੀਚੇ ਦੋਵੇਂ ਪੋਸਟਾਂ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਪੋਸਟ ਐਡੀਟਡ ਹੈ। ਸੋਸ਼ਲ ਮੀਡੀਆ ਤੇ ਮੀਡੀਆ ਸੰਸਥਾਨ ਆਜ ਤਕ ਨੂੰ ਲੈ ਕੇ ਫਰਜ਼ੀ ਦਾਅਵਾ ਕੀਤਾ ਜਾ ਰਿਹਾ ਹੈ।
Result: Manipulated
Sources
https://www.facebook.com/aajtak/posts/10158411256427580
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ