Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਔਰਤ ਨੂੰ ਬਿਜਲੀ ਵਾਲਿਆਂ ਖ਼ਿਲਾਫ਼ ਗਾਲ੍ਹਾਂ ਕੱਢਦੇ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕੀ ਇਹ ਵੀਡੀਓ ਦਿੱਲੀ ਦੀ ਹੈ ਜਿੱਥੇ ਦਿੱਲੀ ਨਿਵਾਸੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਤੋਂ ਤੰਗ ਹਨ।
ਸੋਸ਼ਲ ਮੀਡੀਆ ਤੇ ਫੇਸਬੁੱਕ ਪੇਜ ‘ਅੱਗ ਬਾਣੀ’ ਨੇ ਇਸ ਵੀਡੀਓ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਤੰਜ ਕੱਸਦਿਆਂ ਸ਼ੇਅਰ ਕੀਤਾ। ਇਸ ਵੀਡੀਓ ਨੂੰ ਹੁਣ ਤਕ 4300 ਤੋਂ ਵੱਧ ਲੋਕ ਦੇਖ ਚੁੱਕੇ ਹਨ। ਅੱਗ ਬਾਣੀ ਇਸ ਤੋਂ ਪਹਿਲਾਂ ਵੀ ਕਈ ਵਾਰ ਫੇਕ ਨਿਊਜ਼ ਫੈਲਾ ਚੁੱਕਾ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਬੰਧਿਤ ਫੇਸਬੁੱਕ ਪੇਜ ਅਤੇ ਯੂਜ਼ਰਾਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ। ਯੂਥ ਅਕਾਲੀ ਦਲ ਬੱਲੂਆਣਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਕਿ ਕੇਜਰੀਵਾਲ ਦਿੱਲੀ ਨੂੰ ਮੁਫ਼ਤ ਬਿਜਲੀ ਦੇਣ ਦੀ ਗੱਲ ਕਰਦਾ ਹੈ ਜਦ ਕਿ ਇਸ ਦੀ ਅਸਲ ਸਚਾਈ ਕੁਝ ਹੋਰ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਪਿਛਲੇ ਦਿਨੀਂ ਚੰਡੀਗੜ੍ਹ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਕਿ ਜੇਕਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਵਰਗ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਇਸ ਵਾਅਦੇ ਨੂੰ ਲੈ ਕੇ ਪੰਜਾਬ ਦੀਆਂ ਵੱਖ ਵੱਖ ਧਿਰਾਂ ਨੇ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ।
ਇਸ ਦੇ ਨਾਲ ਹੀ ਪੰਜਾਬ ਬਿਜਲੀ ਸੰਕਟ ਦੀ ਮਾਰ ਝੱਲ ਰਿਹਾ ਹੈ ਪੰਜਾਬ ਵਿੱਚ ਬਿਜਲੀ ਸੰਕਟ ਇਸ ਹੱਦ ਤਕ ਵਧ ਕੇ ਹੈ ਕਿ ਬਿਜਲੀ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ ਪਰ ਪਾਵਰਕਾਮ ਇਸ ਮੰਗ ਨੂੰ ਪੂਰਾ ਕਰਨ ਵਿੱਚ ਅਸਮਰੱਥ ਦਿਖਾਈ ਦੇ ਰਿਹਾ ਹੈ। ਪਾਵਰਕਾਮ ਨੇ ਸਰਕਾਰੀ ਅਤੇ ਜਨਤਕ ਅਦਾਰਿਆਂ ਨੂੰ ਅਪੀਲ ਕਰਦਿਆਂ ਤਿੰਨ ਦਿਨਾਂ ਤੱਕ ਏਅਰ ਕੰਡੀਸ਼ਨਰ ਬੰਦ ਰੱਖਣ ਦੀ ਅਪੀਲ ਕੀਤੀ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਪੋਸਟ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਕਈ ਯੂਜ਼ਰਸ ਨੇ ਕਮੈਂਟ ਸੈਕਸ਼ਨ ਵਿੱਚ ਦੱਸਿਆ ਸੀ ਕਿ ਇਹ ਵੀਡੀਓ ਦਿੱਲੀ ਦਾ ਨਹੀਂ ਸਗੋਂ ਪਾਕਿਸਤਾਨ ਦਾ ਹੈ।
ਅਸੀਂ ਗੂਗਲ ਤੇ ਕੀਵਰਡ ਸਰਚ ਦੀ ਮਦਦ ਨਾਲ ਵੀਡੀਓ ਨੂੰ ਖੰਗਾਲਿਆ। ਸਰਚ ਕਰਨ ਤੇ ਸਾਨੂੰ ਕਈ ਅਜਿਹੇ ਪੁਰਾਣੇ ਪੋਸਟ ਮਿਲੇ ਜਿਨ੍ਹਾਂ ਨੇ ਵੀਡੀਓ ਨੂੰ ਅਪਲੋਡ ਕਰਦੇ ਹੋਏ ਪਾਕਿਸਤਾਨ ਦਾ ਦੱਸਿਆ ਸੀ। ਅਸੀਂ ਪਾਇਆ ਕਿ ਯੂਟਿਊਬ ਚੈਨਲ ‘Get Entertainment’ ਨੇ ਇਸ ਵੀਡੀਓ ਨੂੰ 7 ਦਿਸੰਬਰ 2017 ਨੂੰ ਅਪਲੋਡ ਕੀਤਾ ਸੀ।
16 ਮਈ 2018 ਨੂੰ PakiXah ਨਾਂਅ ਦੇ ਅਧਿਕਾਰਿਕ Youtube ਅਕਾਊਂਟ ਨੇ ਆਪਣੇ ਇੱਕ ਵੀਡੀਓ ਵਿਚ ਇਸ ਵਾਇਰਲ ਵੀਡੀਓ ਦਾ ਕਲਿਪ ਸ਼ੇਅਰ ਕੀਤਾ ਹੋਇਆ ਸੀ।
ਇਸੇ ਤਰ੍ਹਾਂ 15 ਮਈ 2018 ਨੂੰ Aditya ਨਾਂਅ ਦੇ ਅਧਿਕਾਰਿਕ Youtube ਅਕਾਊਂਟ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਸੀ, “GORMINT aunty back at it again – New Video 2018”
ਅੱਗੇ ਵਧਦੇ ਹੋਏ ਅਸੀਂ ਇਸ ਵਾਇਰਲ ਵੀਡੀਓ ਨੂੰ ਧਿਆਨ ਨਾਲ ਸੁਣਿਆ। 43 ਸੈਕੰਡ ‘ਤੇ ਰਿਪੋਰਟਰ ਸਵਾਲ ਪੁੱਛਦਾ ਹੈ “ਤੁਸੀਂ K Electrics ਬਾਰੇ ਕੀ ਕਹਿਣਾ ਚਾਹੋਂਗੇ?” ਸਰਚ ਕਰਨ ‘ਤੇ ਅਸੀਂ ਪਾਇਆ ਕਿ K Electrics ਪਾਕਿਸਤਾਨ ਦੀ ਇੱਕ ਬਿਜਲੀ ਸਪਲਾਈ ਕੰਪਨੀ ਹੈ। ਇਨ੍ਹਾਂ ਦੀ ਅਧਿਕਾਰਿਕ ਸਾਈਟ ‘ਤੇ ਇਥੇ ਕਲਿਕ ਕਰ ਵਿਜ਼ਿਟ ਕੀਤਾ ਜਾ ਸਕਦਾ ਹੈ।
ਅਸੀਂ ਵਾਇਰਲ ਵੀਡੀਓ ਦੀ ਪੁਸ਼ਟੀ ਲਈ ਪਾਕਿਸਤਾਨ ਤੋਂ ਪੱਤਰਕਾਰ ਬਾਬਰ ਜਲੰਧਰੀ ਨਾਲ ਸੰਪਰਕ ਕੀਤਾ। ਬਾਬਰ ਨੇ ਸਾਡੇ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਇਹ ਵੀਡੀਓ ਦਿੱਲੀ ਦੀ ਨਹੀਂ ਸਗੋਂ ਪਾਕਿਸਤਾਨ ਦੀ ਹੈ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਪੋਸਟ ਰਾਹੀਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਅਤੇ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦਿੱਲੀ ਦੀ ਨਹੀਂ ਸਗੋਂ ਪਾਕਿਸਤਾਨ ਦੀ ਹੈ।
https://www.youtube.com/watch?v=kH6IOm7fMww
https://www.youtube.com/watch?v=EGQ8gEsLlEU
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Vasudha Beri
May 9, 2025
Raushan Thakur
March 28, 2025
Shaminder Singh
March 12, 2025