Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਾਦਾਦ ਵਿੱਚ ਭੀਡ਼ ਨੂੰ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਭੀੜ ਆਮ ਆਦਮੀ ਪਾਰਟੀ ਦੀ ਰੈਲੀ ਦੀ ਹੈ ਅਤੇ ਇਸ ਤਸਵੀਰ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ਆਮ ਆਦਮੀ ਪਾਰਟੀ ਪੰਜਾਬ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਅੱਡੀ ਚੋਟੀ ਦਾ ਜ਼ੋਰ ਲਾ ਲੈਣ ਅਕਾਲੀ ਕਾਂਗਰਸੀ ਸੱਤ ਜਨਮਾਂ ਤਕ ਇੰਨਾ ਇਕੱਠ ਨਹੀਂ ਕਰਵਾ ਸਕਦੇ।’ ਇਸ ਪੋਸਟ ਨੂੰ ਹੁਣ ਤਕ 900 ਤੋਂ ਵੱਧ ਯੂਜ਼ਰ ਸ਼ੇਅਰ ਕਰ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਤਸਵੀਰ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ ਸਰਚ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੇਸਬੁੱਕ ਪੇਜ ‘Youngster Youth of Aam Aadmi Party’ ਦੁਆਰਾ ਜਨਵਰੀ 3, 2017 ਨੂੰ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਨਾਲ ਹੀ ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਇਕ ਹੋਰ ਫੇਸਬੁੱਕ ਪੇਜ ‘ਮਾਂ ਬੋਲੀ ਪੰਜਾਬੀ’ ਦੁਆਰਾ 23 ਜਨਵਰੀ 2017 ਨੂੰ ਅਪਲੋਡ ਮਿਲੀ। ਇਸ ਤੋਂ ਹੀ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਹੈ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਸਵੀਰ ਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਕੁਝ ਯੂਜ਼ਰ ਦੇ ਕੁਮੈਂਟ ਮਿਲੇ ਜਿਸ ਦੇ ਮੁਤਾਬਕ ਵਾਇਰਲ ਹੋ ਰਹੀ ਤਸਵੀਰ ਬਰਨਾਲਾ ਦੀ ਇਨਕਲਾਬ ਰੈਲੀ ਦੀ ਹੈ ਜਿਹੜੀ ਸਾਲ 2017 ਵਿੱਚ ਹੋਈ ਸੀ।
ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਦੇ ਲਈ ਸਰਚ ਕੀਤਾ। ਇਸ ਦੌਰਾਨ ਸਾਨੂੰ ਭਗਵੰਤ ਮਾਨ ਦੁਆਰਾ 2 ਜਨਵਰੀ 2017 ਨੂੰ ਕੀਤਾ ਇੱਕ ਟਵੀਟ ਮਿਲਿਆ। ਟਵੀਟ ਵਿੱਚ ਸਾਨੂੰ ਚਾਰ ਤਸਵੀਰਾਂ ਮਿਲੀਆਂ।
ਭਗਵੰਤ ਮਾਨ ਦੁਆਰਾ ਕੀਤੇ ਗਏ ਟਵੀਟ ਨੂੰ ਅਸੀਂ ਗੌਰ ਨਾਲ ਦੇਖਿਆ ਤੇ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਅਤੇ ਭਗਵੰਤ ਮਾਨ ਦੁਆਰਾ ਸਾਲ 2017 ਵਿੱਚ ਕੀਤੇ ਗਏ ਟਵੀਟ ਵਿੱਚ ਕਾਫ਼ੀ ਸਾਮਾਨਤਾਵਾਂ ਸਨ।
ਅਸੀਂ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਅਤੇ ਭਗਵੰਤ ਮਾਨ ਦੁਆਰਾ ਕੀਤੇ ਗਏ ਟਵੀਟ ਦੀਆਂ ਕੁਝ ਤਸਵੀਰਾਂ ਵਿਚ ਦੁਕਾਨ ਦੇ ਬੋਰਡ ਅਤੇ ਸਟੇਜ ਦੇ ਥੰਮ੍ਹ ਨੂੰ ਦੇਖਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਆਮ ਆਦਮੀ ਪਾਰਟੀ ਦੀ ਸਾਲ 2017 ਵਿੱਚ ਬਰਨਾਲਾ ਵਿਖੇ ਹੋਈ ਇਨਕਲਾਬ ਰੈਲੀ ਦੀ ਹੈ ਜਿਸ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Missing Context
Our Sources
Facebook/YYAAP: https://www.facebook.com/370280333339196/photos/a.372165909817305/372165899817306
Facebook/MaaBoliPunjabi: https://www.facebook.com/BaljinderSinghDullatLongowalia/photos/a.466658330055762/1219059771482277/
Twitter/BhagwantMann: https://twitter.com/bhagwantmann/status/815861334646497280
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.