Tuesday, December 23, 2025

Elections 2022

ਕੀ ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਮਨਪ੍ਰੀਤ ਬਾਦਲ ਨੂੰ ਦਿੱਤਾ ਸਮਰਥਨ?

banner_image

ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਖਜ਼ਾਨਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਸਮਰਥਨ ਦਿੱਤਾ ਹੈ ਅਤੇ ਪਾਰਟੀ ਤੋਂ ਬਾਗੀ ਹੋਣ ਦੀ ਮਾਫੀ ਮੰਗੀ ਹੈ। ਪੋਸਟ ਨਾਲ ਅਪਲੋਡ ਕੀਤੀ ਗਈ ਤਸਵੀਰ ਦੇ ਵਿੱਚ ਮਨਪ੍ਰੀਤ ਸਿੰਘ ਬਾਦਲ ਜਗਰੂਪ ਸਿੰਘ ਗਿੱਲ ਨੂੰ ਲੱਡੂ ਖਵਾਉਂਦੇ ਹੋਏ ਦਿਖਾਈ ਦੇ ਰਹੇ ਹਨ। ਗੌਰਤਲਬ ਹੈ ਕਿ ਜਗਰੂਪ ਸਿੰਘ ਗਿੱਲ ਨੂੰ ਆਮ ਆਦਮੀ ਪਾਰਟੀ ਨੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਐਲਾਨਿਆ ਹੈ।

ਫੇਸਬੁੱਕ ਯੂਜ਼ਰ ‘ਬਖਤੌਰਾ ਡੇਢ’ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਗਿੱਲ ਨੇ ਦਿੱਤਾ ਮਨਪ੍ਰੀਤ ਬਾਦਲ ਨੂੰ ਸਮੱਰਥਨ ਪਾਰਟੀ ਵਿੱਚੋ ਬਾਗ਼ੀ ਹੋਣ ਦੀ ਮੰਗੀ ਮਾਫ਼ੀ ਅਤੇੇ ਉੁਹਨਾਂ ਕਹਿਆ ਹੈਂ ਕਿ ਮੈਂ 50 ਸਾਲ ਤੋਂ ਕਾਂਗਰਸ ਦੀ ਸੇਵਾ ਤਨਮਨ ਨਾਲ ਕੀਤੀ ਹੈ ਤੇ ਜ਼ੋ ਅਹੁਦੇ ਹੁਣ ਤੱਕ ਮੈਨੂੰ ਕਾਂਗਰਸ ਨੇ ਦਿੱਤੇ ਹਨ ਮੈਂ ਉਹਨਾਂ ਨੂੰ ਕਦੇ ਨਹੀਂ ਭੁੱਲਾਗਾ।’

 ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਮਨਪ੍ਰੀਤ ਬਾਦਲ ਨੂੰ ਦਿੱਤਾ ਸਮਰਥਨ
Courtesy: Facebook/BaukhtaraDhedh


ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਤੇ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਮਨਪ੍ਰੀਤ ਬਾਦਲ ਨੂੰ ਦਿੱਤਾ ਸਮਰਥਨ

Fact Check/Verification


ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਚੈਕ ਕਰ ਚੁੱਕੀ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਸੱਚਾਈ ਜਾਨਣ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਅਸੀਂ ਫੇਸਬੁੱਕ ਤੇ ਜਗਰੂਪ ਸਿੰਘ ਗਿੱਲ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਜਗਰੂਪ ਸਿੰਘ ਗਿੱਲ ਦੇ ਚੋਣ ਪ੍ਰਚਾਰ ਦੀਆਂ ਲਾਈਵ ਵੀਡੀਓ ਅਤੇ ਪੋਸਟਾਂ ਮਿਲੀਆਂ। ਸੰਬੋਧਨ ਕਰਦਿਆਂ ਜਗਰੂਪ ਸਿੰਘ ਗਿੱਲ ਉਨ੍ਹਾਂ ਨੂੰ ਵੋਟ ਪਾ ਕੇ ਜਿਤਾਉਣ ਦੀ ਅਪੀਲ ਕਰ ਰਹੇ ਹਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਮਨਪ੍ਰੀਤ ਬਾਦਲ ਨੂੰ ਦਿੱਤਾ ਸਮਰਥਨ
Courtesy: Facebook/JagroopGill

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਦੈਨਿਕ ਜਾਗਰਣ ਦੀ 30 ਜਨਵਰੀ ਨੂੰ ਪ੍ਰਕਾਸ਼ਤ ਰਿਪੋਰਟ ਮਿਲੀ ਜਿਸ ਮੁਤਾਬਕ ਆਮ ਆਦਮੀ ਪਾਰਟੀ ਦੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਆਪਣੇ ਨਾਮਾਂਕਨ ਪੱਤਰ ਦਾਖ਼ਲ ਕੀਤੇ।

Courtesy: Dainik Jagran

ਆਪਣੀ ਨਾਮਾਂਕਨ ਪੱਤਰ ਦਾਖਲ ਕਰਨ ਦੀ ਨਿਊਜ਼ ਕਵਰੇਜ ਨੂੰ ਜਗਰੂਪ ਸਿੰਘ ਗਿੱਲ ਨੇ ਆਪਣੇ ਫੇਸਬੁੱਕ ਪੇਜ ਤੇ ਵੀ ਅਪਲੋਡ ਕੀਤਾ।

Courtesy: Facebook/JagroopGill

ਸਰਚ ਦੇ ਦੌਰਾਨ ਸਾਨੂੰ ਕਈ ਮੀਡੀਆ ਰਿਪੋਰਟਾਂ ਮਿਲੀਆਂ ਜਿਸ ਦੇ ਮੁਤਾਬਕ ਜਗਰੂਪ ਸਿੰਘ ਗਿੱਲ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸਨ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਜਗਰੂਪ ਸਿੰਘ ਗਿੱਲ ਬਠਿੰਡਾ ਮੇਅਰ ਦੀ ਪੋਸਟ ਦੇ ਉਮੀਦਵਾਰ ਵੀ ਸਨ ਪਰ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਨਹੀਂ ਬਣਾਇਆ ਗਿਆ ਜਿਸ ਤੋਂ ਬਾਅਦ ਜਗਰੂਪ ਸਿੰਘ ਗਿੱਲ ਨੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ।

Courtesy: Hindustan Times

ਇਸ ਤੋਂ ਬਾਅਦ ਅਸੀਂ ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਵਾਇਰਲ ਹੋ ਰਹੀ ਤਸਵੀਰ ਨੂੰ ਵੀ ਖੰਗਾਲਿਆ। ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਣ ਤੇ ਸਾਨੂੰ ਵਾਇਰਲ ਹੋ ਰਹੀ ਤਸਵੀਰ ਇਕ ਸਟਾਕ ਵੈੱਬਸਾਈਟ Content Garden ਤੇ ਅਪਲੋਡ ਮਿਲੀ। 

ਕੈਪਸ਼ਨ ਦੇ ਮੁਤਾਬਕ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਨਵੇਂ ਨਿਯੁਕਤ ਚੇਅਰਮੈਨ ਜਗਰੂਪ ਸਿੰਘ ਗਿੱਲ ਨੂੰ ਆਫਿਸ ਚਾਰਜ ਸੰਭਾਲਣ ਤੇ ਲੱਡੂ ਖਵਾ ਰਹੇ ਹਨ। ਇਸ ਤਸਵੀਰ ਨੂੰ ਹਿੰਦੁਸਤਾਨ ਟਾਈਮਜ਼ ਦੇ ਫੋਟੋ ਜਰਨਲਿਸਟ ਸੰਜੀਵ ਕੁਮਾਰ ਨੇ ਖਿੱਚਿਆ ਸੀ।

Courtesy: Content Garden


ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਅਸੀਂ ਜਗਰੂਪ ਸਿੰਘ ਗਿੱਲ ਨੂੰ ਸੰਪਰਕ ਕੀਤਾ। ਉਹਨਾਂ ਨੇ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਪਸ਼ਟੀਕਰਨ ਦਿੰਦਿਆਂ ਦੱਸਿਆ ਕਿ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ।

Conclusion

 
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਪੋਸਟ ਫ਼ਰਜ਼ੀ ਹੈ। ਜਗਰੂਪ ਸਿੰਘ ਗਿੱਲ ਨੇ ਕਾਂਗਰਸ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਸਮਰਥਨ ਨਹੀਂ ਦਿੱਤਾ ਹੈ ਅਤੇ ਨਾ ਹੀ ਕਾਂਗਰਸ ਵਿੱਚ ਵਾਪਸ ਸ਼ਮੂਲੀਅਤ ਕੀਤੀ ਹੈ।

Result: Fabricated/False


Our Sources

Facebook/JagroopGill: https://www.facebook.com/jagroopsinghgill1956/posts/315092023907264

Facebook/JagroopGill: https://www.facebook.com/jagroopsinghgill1956

Dainik Jagran: https://www.jagran.com/punjab/bhatinda-candidates-file-nomination-forms-22423508.html

Content Garden: https://www.contentgarden.in/news/Congress-Leader-Jagroop-Singh-Gill-Appointed-Chairman-Of-Bathinda-District-Planning-Board/475590;p1=475590

Hindustan Times: https://www.hindustantimes.com/cities/chandigarh-news/cong-leader-jagroop-gill-joins-aap-101627931127807.html


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
Newchecker footer logo
ifcn
fcp
fcn
fl
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

20,658

Fact checks done

FOLLOW US
imageimageimageimageimageimageimage