ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਲੈਟਰ ਹੈੱਡ ਤੇ ਇਕ ਲਿਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀਆਂ ਦੀ ਲਿਸਟ ਜਾਰੀ ਕਰ ਦਿੱਤੀ ਹੈ।

ਇਸ ਲਿਸਟ ਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦ ਕਿ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਡਿਪਟੀ ਚੀਫ ਮਨਿਸਟਰ ਹੋਣਗੇ।
ਫੇਸਬੁੱਕ ਯੂਜ਼ਰ ਗੁਰਦਰਸ਼ਨ ਸਿੰਘ ਨੇ ਵਾਇਰਲ ਹੋ ਰਹੀ ਲਿਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਆਮ ਆਦਮੀ ਪਾਰਟੀ ਵਲੋਂ ਕੈਬਨਿਟ ਮੰਤਰੀਆਂ ਦੀ ਪਹਿਲੀ ਲਿਸਟ ਜਾਰੀ। ਦੂਜੀ ਲਿਸਟ ਵਿੱਚ ਬਟਾਲੇ ਦੇ ਮਾਨ ਸ਼ੈਰੀ ਕਲਸੀ ਦਾ ਨਾਮ ਵੀ ਜ਼ਰੂਰ ਹੋਵੇਗਾ।’

Crowd tangle ਦੇ ਡਾਟਾ ਮੁਤਾਬਕ ਵੀ ਇਸ ਲੇਟਰ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਲੈਟਰ ਦੇ ਬਾਰੇ ਵਿਚ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਲੈਟਰ ਦੇ ਬਾਰੇ ਵਿੱਚ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਲਿਟਲ ਮੁਕਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੁਆਰਾ ਆਪਣੇ ਫੇਸਬੁੱਕ ਪੇਜ ਤੇ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਜਗਦੀਪ ਸਿੰਘ ਬਰਾੜ ਦੀ ਵਾਇਰਲ ਹੋ ਰਹੀ ਲੇਟਰ ਨੂੰ ਫਰਜ਼ੀ ਦਸਦਿਆਂ ਲਿਖਿਆ,’ਸ਼ੋਸ਼ਲ ਮੀਡੀਆ ਤੇ ਪਿੱਛਲੇ ਕੁਝ ਘੰਟਿਆਂ ਤੋਂ ਇਹ ਲਿਸਟ ਚੱਲ ਰਹੀ ਹੈ, ਜੋ ਕਿ ਬਿਲਕੁਲ ਫੇਕ (ਝੂਠੀ) ਹੈ, ਪਾਰਟੀ ਵਲੋਂ ਅਜਿਹੀ ਕੋਈ ਵੀ ਲਿਸਟ ਜ਼ਾਰੀ ਨਹੀਂ ਕੀਤੀ ਗਈ ਹੈ। ਆਮ ਆਦਮੀ ਪਾਰਟੀ ਬਹੁਤ ਸੋਝ ਸਮਝ ਕੇ ਆਪਣੇ ਫੈਸਲੇ ਲੈਂਦੀ ਹੈ ਪਾਰਟੀ ਦਾ ਫੈਸਲਾ ਹਮੇਸ਼ਾ ਸਿਰ ਮੱਥੇ ਰੱਖਿਆ ਹੈ ਤੇ ਅੱਗੇ ਵੀ ਪਾਰਟੀ ਜੋ ਫੈਸਲੇ ਲਵੇਗੀ ਉਹ ਹਰ ਹਾਲ `ਚ ਮਨਜ਼ੂਰ ਹੋਵੇਗਾ। ਕ੍ਰਿਪਾ ਕਰਕੇ ਇਸ ਲਿਸਟ ਦਾ ਵਿਸ਼ਵਾਸ਼ ਨਾ ਕੀਤਾ ਜਾਵੇ ਜੀ।’

ਅਸੀਂ ਵਾਇਰਲ ਹੋ ਰਹੀ ਇਲੈਕਟਰਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਆਯੂਸ਼ੀ ਨੂੰ ਸੰਪਰਕ ਕੀਤਾ। ਉਨ੍ਹਾਂ ਦੀ ਸੱਟ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਇਰਲ ਹੁਰੀਂ ਲਿਟਰ ਫ਼ਰਜ਼ੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਲੈਟਰ ਸਰਕਾਰ ਬਣਨ ਤੋਂ ਬਾਅਦ ਵਾਇਰਲ ਹੋ ਰਹੀ ਹੈ ਅਤੇ ਇਸ ਤੇ ਅਰਵਿੰਦ ਕੇਜਰੀਵਾਲ ਦੇ ਦਸਤਖ਼ਤ ਹਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਫਰਜ਼ੀ ਲੈਟਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਲੈਟਰ ਫ਼ਰਜ਼ੀ ਹੈ। ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀਆਂ ਨੂੰ ਲੈ ਕੇ ਇਸ ਤਰ੍ਹਾਂ ਦੀ ਕੋਈ ਲਿਸਟ ਜਾਰੀ ਨਹੀਂ ਕੀਤੀ ਹੈ।
Result: Manipulated Media
Our Sources
Facebook Post by Jagdeep Singh Kaka Brar
Telephonic conversation with AAP Media incharge
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ