Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Elections 2022
Update
ਸਂਗਰੂਰ ਲੋਕ ਸਭਾ ਜਿਮਨੀ ਚੋਣਾਂ ਨੂੰ ਲੈ ਕੇ ਹਰ ਪਾਰਟੀ ਦੁਆਰਾ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡਿਆ ਯੂਜ਼ਰਾਂ ਨੇ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕਰ ਦਾਅਵਾ ਕੀਤਾ ਕਿ ਸਂਗਰੂਰ ‘ਚ ਹੋ ਰਹੀ ਜਿਮਨੀ ਚੋਣਾਂ ਵਿੱਚ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਭਜਾਇਆ। ਅਸਲ ਵਿੱਚ ਵਾਇਰਲ ਹੋ ਰਹੀ ਵੀਡੀਓ ਸਾਲ 2021 ਅਤੇ ਜੁਲਾਈ ਦੀ ਹੈ ਜਦੋ ਪਿੰਡ ਵਾਸੀਆਂ ਨੇ ਮੌੜ ਤੋਂ ਮੌਜੂਦਾ ਆਪ ਪਾਰਟੀ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦਾ ਵਿਰੋਧ ਕਰਦਿਆਂ ਪਿੰਡ ਵਿੱਚ ਵੜਨ ਨਹੀਂ ਦਿੱਤਾ ਸੀ। ਪੁਰਾਣੀ ਵੀਡੀਓ ਨੂੰ ਸੋਸ਼ਲ ਮੀਡਿਆ ਤੇ ਹਾਲੀਆ ਦੱਸਦਿਆਂ ਮੁੜ ਵਾਇਰਲ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਵਿਚ ਕੁਝ ਲੋਕ ਵਿਅਕਤੀ ਦਾ ਵਿਰੋਧ ਕਰਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੌੜ ਦੇ ਵਸਨੀਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਪਿੰਡੋ ਧੱਕੇ ਮਾਰਕੇ ਭਜਾਇਆ ਗਿਆ ਹੈ। ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਹੋਏ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸੰਬੰਧਿਤ ਫੇਸਬੁੱਕ ਪੇਜ AkaliAwaz ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ, “ਇਹ ਗਲਤ ਰੁਝਾਨ ਹੈ – ਵਿਰੋਧ ਵਿਚਾਰਕ ਕਰੋ ਨਾ ਕਿ ਧੱਕੇ ਮਾਰ ਕੇ ਕੱਡੋ। ਮੌੜ ਤੋ ਆਪ ਉਮੀਦਵਾਰ ਨੂੰ ਧੱਕੇ ਮਾਰਦੇ ਨੌਜਵਾਨ ਭਾਵੇ ਇਹ ਰੀਤ ਆਪ ਨੇ ਸ਼ੁਰੂ ਕੀਤੀ ਸੀ ਪਰ ਇਸਨੂੰ ਰੋਕਣਾ ਚਾਹੀਦਾ ਹੈ”
ਫੇਸਬੁੱਕ ਪੇਜ ‘Sikh Channel’ ਨੇ ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕਰਦਿਆਂ ਲਿਖਿਆ,’ਹਲਕਾ ਮੌੜ ਤੋ ਆਪ ਦੇ ਉਮੀਦਵਾਰ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ,ਪਿੰਡ ਚੋ ਧੱਕੇ ਮਾਰ ਮਾਰ ਭਜਾਇਆ।’
Crowd tangle ਦੇ ਡਾਟਾ ਦੇ ਮੁਤਾਬਕ ਵੀ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸਚਾਈ ਜਾਨਣ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਵਾਇਰਲ ਵੀਡੀਓ ਨੂੰ ਖੰਗਾਲਣ ਦੇ ਲਈ ਅਸੀਂ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਫੇਸਬੁਕ ਯੂਜ਼ਰਾਂ ਦੁਆਰਾ ਸਾਲ 2021 ਵਿੱਚ ਅਪਲੋਡ ਮਿਲੀ। ਫੇਸਬੁੱਕ ਪੇਜ ‘Jaspal Singh Jajju’ ਨੇ ਵੀਡੀਓ ਨੂੰ 17 ਜੁਲਾਈ 2021 ਨੂੰ ਸ਼ੇਅਰ ਕਰਦਿਆਂ ,’ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵਲੋ ਵਿਰੋਧ ਕਰ ਵਾਪਸ ਭੇਜਿਆ’
ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਇੱਕ ਹੋਰ ਫੇਸਬੁੱਕ ਪੇਜ ‘Kartik Sharma’ ਦੁਆਰਾ ਵੀ 17 ਜੁਲਾਈ 2021 ਨੂੰ ਸ਼ੇਅਰ ਮਿਲੀ। ਇਸ ਵੀਡੀਓ ਦੇ ਕੈਪਸ਼ਨ ਮੁਤਾਬਕ ਵੀ ਮੋੜ ਤੋ ਹਲਕਾ ਇੰਚਾਰਜ ਬਣੇ ਸੁਖਵੀਰ ਮਾਇਸਰ ਖਾਨਾ, ਆਮ ਆਦਮੀ ਪਾਰਟੀ ਨੂੰ ਉਸ ਦੇ ਹਲਕੇ ਦੇ ਪਿੰਡਾ ਵਿੱਚ ਕਿਸਾਨ ਯੂਨੀਅਨ ਵਲੋ ਵਿਰੋਧ ਕਰ ਵਾਪਸ ਭੇਜਿਆ।’
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਮੌੜ ਤੋਂ ਆਪ ਉਮੀਵਾਰ ਆਗੂ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਸੰਪਰਕ ਕੀਤਾ। ਉਹਨਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਜੁਲਾਈ 2021 ਦੀ ਹੈ ਜਦੋਂ ਕਿਸਾਨਾਂ ਨੇ ਉਹਨਾਂ ਦਾ ਵਿਰੋਧ ਕੀਤਾ ਸੀ ਕਿਓਂਕਿ ਪਿੰਡਾਂ ਵਿਚ ਕਿਸਾਨੀ ਅੰਦੋਲਨ ਕਰਕੇ ਮਤਾ ਪਾਸ ਕੀਤਾ ਗਿਆ ਸੀ ਕਿ ਕੋਈ ਵੀ ਸਿਆਸੀ ਆਗੂ ਪਿੰਡ ਵਿਚ ਨਹੀਂ ਆਵੇਗਾ ਅਤੇ ਇਸ ਗੱਲ ਦੀ ਮੈਨੂੰ ਜਾਣਕਾਰੀ ਨਹੀਂ ਹੈ ਅਤੇ ਮੈਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਉਹਨਾਂ ਨੇ ਕਿਹਾ ਕਿ ਅਗਾਮੀ ਚੋਣਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੀਡੀਓ ਨੂੰ ਮੁੜ ਤੋਂ ਗਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਜੁਲਾਈ 2021 ਦੀ ਹੈ। ਪੁਰਾਣੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Facebook/KartikSharma: https://www.facebook.com/kartiksharmadevu/videos/146145490958212/
Facebook/JaspalSinghJajju: https://www.facebook.com/officialJaspalSinghJajjuSAD/videos/194690925942992/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 5, 2025
Shaminder Singh
June 4, 2025
Shaminder Singh
May 19, 2025