ਸ਼ੁੱਕਰਵਾਰ, ਅਪ੍ਰੈਲ 26, 2024
ਸ਼ੁੱਕਰਵਾਰ, ਅਪ੍ਰੈਲ 26, 2024

HomeFact Checkਕੀ ਆਪ ਦਾ ਜ਼ਿਲ੍ਹਾ ਪ੍ਰਧਾਨ ਮਰਸਿਡੀਜ਼ ਕਾਰ ਵਿੱਚ ਫ੍ਰੀ ਰਾਸ਼ਨ ਲੈ ਕੇ...

ਕੀ ਆਪ ਦਾ ਜ਼ਿਲ੍ਹਾ ਪ੍ਰਧਾਨ ਮਰਸਿਡੀਜ਼ ਕਾਰ ਵਿੱਚ ਫ੍ਰੀ ਰਾਸ਼ਨ ਲੈ ਕੇ ਜਾ ਰਿਹਾ ਹੈ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਮਰਸਿਡੀਜ਼ ਕਾਰ ਵਿੱਚ ਰਾਸ਼ਨ ਦੀਆਂ ਬੋਰੀਆਂ ਲੈ ਕੇ ਜਾਂਦੇ ਹੋਏ ਦੇਖਿਆ ਜਾ ਸਕਦਾ ਹੈ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਦਾ ਜ਼ਿਲ੍ਹਾ ਪ੍ਰਧਾਨ ਮਰਸਡੀਜ਼ ਵਿਚ ਫ੍ਰੀ ਰਾਸ਼ਨ ਲੈ ਕੇ ਜਾ ਰਿਹਾ ਹੈ।

ਫੇਸਬੁੱਕ ਪੇਜ ਸ਼੍ਰੋਮਣੀ ਅਕਾਲੀ ਦਲ ਬਿੰਜੋਂ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਹੁਣ ਇਸ ਤੋਂ ਵੱਧ ਬਦਲਾਅ ਨਹੀਂ ਆ ਸਕਦਾ ਸਾਲਾਂ ਵਿਚ ਅਜਿਹਾ ਨਹੀਂ ਹੋਇਆ ਸੀ ਜੋ ਬਦਲਾਵ ਨਹੀਂ ਕਰਤਾ।’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Crowd tangle ਦੇ ਡਾਟਾ ਦੇ ਮੁਤਾਬਕ ਵੀ ਸੋਸ਼ਲ ਮੀਡੀਆ ਤੇ ਇਸ ਵੀਡੀਓ ਦੇ ਬਾਰੇ ਵਿੱਚ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਾਰ ਦੀ ਮਦਦ ਨਾਲ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ। 

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? 

ਆਪਣੀ ਸਰਚ ਦੇ ਦੌਰਾਨ ਸਾਨੂੰ ਮਰਸਿਡੀਜ਼ ਕਾਰ ਵਿਚ ਰਾਸ਼ਨ ਲੈ ਕੇ ਜਾ ਰਹੇ ਵਿਅਕਤੀ ਦਾ ਬਿਆਨ ਮਿਲਿਆ। ਰਿਪੋਰਟ ਦੇ ਮੁਤਾਬਕ ਵਿਅਕਤੀ ਦਾ ਨਾਮ ਰਮੇਸ਼ ਸੈਣੀ ਹੈ ਜੋ ਕਿ ਹੁਸ਼ਿਆਰਪੁਰ ਦੇ ਅੱਜੋਵਾਲ ਰੋਡ ਤੇ ਰਹਿੰਦੇ ਹਨ। ਰਮੇਸ਼ ਸੈਣੀ ਨੇ ਦੱਸਿਆ ਕਿ ਮਰਸਿਡੀਜ਼ ਕਾਰ ਉਨ੍ਹਾਂ ਦੇ ਰਿਸ਼ਤੇਦਾਰ ਦੀ ਹੈ ਜੋ ਅਮਰੀਕਾ ਵਿੱਚ ਰਹਿੰਦੇ ਹਨ ਅਤੇ ਪੰਜਾਬ ਸਾਲ ਵਿਚ ਇਕ ਅੱਧੀ ਵਾਰ ਆਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮਰਸਿਡੀਜ਼ ਗੱਡੀ ਡੀਜ਼ਲ ਤੇ ਚੱਲਦੀ ਹੈ ਅਤੇ ਜਿਸ ਨੂੰ ਲੈ ਕੇ ਉਹ ਮਹੀਨੇ ਵਿੱਚ ਗੱਡੀ ਨੂੰ ਇੱਕ ਜਾਂ ਦੋ ਵਾਰ ਸਟਾਰਟ ਕਰਦੇ ਹਨ ਤਾਂ ਜੋ ਗੱਡੀ ਦੀ ਹਾਲਾਤ ਠੀਕ ਰਹੇ।

ਅਸੀਂ ਪਾਇਆ ਕਿ ਰਮੇਸ਼ ਸੈਣੀ ਦੇ ਇਸ ਬਿਆਨ ਨੂੰ ਕਈ ਮੀਡੀਆ ਸੰਸਥਾਨਾਂ ਨੇ ਪ੍ਰਕਾਸ਼ਿਤ ਕੀਤਾ। 

ਆਪ ਦਾ ਜ਼ਿਲ੍ਹਾ ਪ੍ਰਧਾਨ ਮਰਸਿਡੀਜ਼ ਕਾਰ ਵਿੱਚ ਫ੍ਰੀ ਰਾਸ਼ਨ ਲੈ ਕੇ ਜਾ ਰਿਹਾ ਹੈ

ਹੁਣ ਅਸੀਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਰਮੇਸ਼ ਸੈਣੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਨ ਜਾਂ ਨਹੀਂ ਇਸ ਨੂੰ ਲੈ ਕੇ ਅਸੀਂ ਹੁਸ਼ਿਆਰਪੁਰ ਤੋਂ ਸੀਨੀਅਰ ਪੱਤਰਕਾਰ ਸੁਨੀਲ ਲਾਖਾ ਨੂੰ ਸੰਪਰਕ ਕੀਤਾ ਸੁਨੀਲ ਲਾਖਾ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਹਨ। ਉਨ੍ਹਾਂ ਨੇ ਵੀ ਸਾਨੂੰ ਦੱਸਿਆ ਕਿ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਦਾ ਨਾਮ ਰਮੇਸ਼ ਸੈਣੀ ਹੈ ਅਤੇ ਮਰਸਡੀਜ਼ ਕਾਰ ਉਨ੍ਹਾਂ ਦੇ ਰਿਸ਼ਤੇਦਾਰ ਦੀ ਹੈ ਜੋ ਅਮਰੀਕਾ ਵਿੱਚ ਰਹਿੰਦੇ ਹਨ।

ਇਸ ਦੇ ਨਾਲ ਹੀ ਸਰਚ ਦੌਰਾਨ ਸਾਨੂੰ ਕਈ ਮੀਡਿਆ ਰਿਪੋਰਟਾਂ ਮਿਲੀਆਂ ਜਿਸ ਮੁਤਾਬਕ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਹਨ।

ਪੁਸ਼ਟੀ ਦੇ ਲਈ ਅਸੀਂ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਹ ਹਨ ਅਤੇ ਵਾਇਰਲ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਰਮੇਸ਼ ਸੈਣੀ ਹਨ ਨਾ ਕਿ ਜ਼ਿਲ੍ਹਾ ਪ੍ਰਧਾਨ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਮਰਸਿਡੀਜ਼ ਕਾਰ ਵਿਚ ਰਾਸ਼ਨ ਲੈ ਕੇ ਜਾ ਰਹੇ ਵਿਅਕਤੀ ਦਾ ਨਾਮ ਰਮੇਸ਼ ਸੈਣੀ ਹੈ ਜਦ ਕਿ ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਹਨ।

Result: False

Our Sources

Media report Published by Daily Post Punjabi on September 6, 2022
Media report Published by NDTV on September 6, 2022
Telephonic conversation with Journalist Sunil Lakha
Telephonic conversation with Hoshiarpur AAP District President Karamjit Kaur


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular