Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਦਿੱਲੀ ਦੇ ਗੁਰਦੁਆਰਿਆਂ ਵਿੱਚ ਸਿੱਖ ਆਪਣੀ ਮਰਜ਼ੀ ਨਾਲ ਮੱਥਾ ਟੇਕਣ ਨਹੀਂ ਜਾ ਸਕਣਗੇ। ਆਪ ਸਰਕਾਰ ਨੇ ਟਾਈਮ ਟੇਬਲ ਕੀਤਾ ਜਾਰੀ।
Fact
ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ। ਆਪ ਸਰਕਾਰ ਵਲੋਂ ਦਿੱਲੀ ਦੇ ਗੁਰਦੁਆਰਿਆਂ ਵਿੱਚ ਦਰਸ਼ਨ ਕਰਨ ਲਈ ਟਾਈਮ ਟੇਬਲ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਪਾਬੰਦੀ ਲਗਾਈ ਗਈ ਹੈ।
ਸੋਸ਼ਲ ਮੀਡਿਆ ਤੇ ਇੱਕ ਗ੍ਰਾਫਿਕ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਗੁਰਦੁਆਰਿਆਂ ਵਿੱਚ ਸਿੱਖ ਆਪਣੀ ਮਰਜ਼ੀ ਨਾਲ ਮੱਥਾ ਟੇਕਣ ਨਹੀਂ ਜਾ ਸਕਣਗੇ ਕਿਓਂਕਿ ਆਮ ਆਦਮੀ ਪਾਰਟੀ ਸਰਕਾਰ ਨੇ ਟਾਈਮ ਟੇਬਲ ਜਾਰੀ ਕੀਤਾ ਹੈ। ਟਾਈਮ ਟੇਬਲ ਮੁਤਾਬਕ ਸੰਗਤ ਹਰ ਰੋਜ਼ ਸ਼ਾਮ 7:15 ਤੋਂ 8:15 ਤਕ ਦਰਸ਼ਨ ਕਰ ਸਕਣਗੇ ਜਦਕਿ ਐਤਵਾਰ ਨੂੰ ਡੇਢ ਘੰਟੇ ਦਾ ਸਮਾਂ ਦਿੱਤਾ ਗਿਆ ਹੈ।

ਫੇਸਬੁੱਕ ਪੇਜ ‘ਅਕਾਲ ਪੁਰਖ ਦੀ ਫੌਜ਼’ ਨੇ ਵਾਇਰਲ ਗ੍ਰਾਫਿਕ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਸ ਨੂੰ ਕਹਿੰਦੇ ਬਦਲਾਅ। ਗੁਰੂਦਵਾਰੇ ਵੀ ਸਿੱਖ ਮੇਰੇ ਪੁੱਛੇ ਤੋਂ ਬਿਨਾਂ ਨਹੀਂ ਜਾ ਸਕਦੇ।
ਲਾਲਾ ਕੰਡੇ ਨਾ ਬੀਜ਼ ਚੁਗਣੇ ਔਖੇ ਹੋ ਜਾਣੇਂ ਨੇ ਜਾ ਕੇ ਪੁੱਛ ਗਾਂਧੀ ਪਰਿਵਾਰ ਕੋਲੋਂ। ਕਮੀਨੇ ਤੇ ਗ਼ੁਲਾਮ ਬਿਰਤੀ ਦੇ ਬੇਗੈਰਤ ਲੋਕੋ ਤੁਹਾਨੂੰ ਅਜੇ ਵੀ ਹੇਜ ਆ ਰਿਹਾ ਹੁਣ ਤਾਂ ਸ਼ਰਮ ਕਰੋ।’

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜਰੀਏ ਸਰਚ ਕੀਤਾ। ਇਸ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਰਿਪੋਰਟ ਨਹੀਂ ਮਿਲੀ ਜਿਸ ਮੁਤਾਬਕ ਦਿੱਲੀ ਦੇ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਆਪ ਸਰਕਾਰ ਨੇ ਟਾਈਮ ਟੇਬਲ ਜਾਰੀ ਕੀਤਾ ਹੈ।
ਹਾਲਾਂਕਿ, ਇਸ ਦੌਰਾਨ ਸਾਨੂੰ ਈਟੀਵੀ ਭਾਰਤ ਦੁਆਰਾ ਸਾਲ 2022 ਦੇ ਵਿਚ ਪ੍ਰਕਾਸ਼ਿਤ ਰਿਪੋਰਟ ਮਿਲੀ ਜਿਸ ਮੁਤਾਬਕ ਦਿੱਲੀ ਦੇ ਰੋਹਿਣੀ ਸੈਕਟਰ 21 ਵਿੱਚ ਐਸਡੀਐਮ ਸ਼ਹਿਜ਼ਾਦ ਆਲਮ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ, ਖੁੱਲ੍ਹਣ ਦੇ ਸਮੇਂ ਅਤੇ ਰੌਲੇ-ਰੱਪੇ ਦੀ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਸਨ ਪਰ ਆਦੇਸ਼ ਜਾਰੀ ਹੋਣ ਤੋਂ ਬਾਅਦ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਵਾਪਸ ਲੈ ਲਏ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਐਸਡੀਐਮ ਦੇ ਹੁਕਮਾਂ ਅਨੁਸਾਰ ਗੁਰਦੁਆਰੇ ਵਿੱਚ ਇੱਕ ਸਮੇਂ ਵਿੱਚ 10 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਇਸ ਤੋਂ ਇਲਾਵਾ ਸ਼ਾਮ 7:15 ਤੋਂ 8:15 ਤੱਕ ਸੀਮਤ ਸਮਾਂ ਸੀਮਾ ਦੌਰਾਨ ਮਾਈਕ ਦੀ ਵਰਤੋਂ ਕੀਤੇ ਬਿਨਾਂ ਗੁਰਦੁਆਰਾ ਸਾਹਿਬ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਹੋ ਰਹੇ ਗ੍ਰਾਫਿਕ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਅਹਬਾਬ ਗਰੇਵਾਲ ਨੂੰ ਸੰਪਰਕ ਕੀਤਾ। ਅਹਬਾਬ ਗਰੇਵਾਲ ਨੇ ਵਾਇਰਲ ਹੋ ਰਹੇ ਗ੍ਰਾਫਿਕ ਨੂੰ ਫਰਜ਼ੀ ਦੱਸਿਆ ਅਤੇ ਕਿਹਾ ਕਿ ਇਹ ਵਿਰੋਧੀਆਂ ਦਾ ਪ੍ਰਾਪੋਗੰਡਾ ਹੈ।
ਅਸੀਂ ਆਮ ਆਦਮੀ ਪਾਰਟੀ ਦਿੱਲੀ ਦੇ ਸਪੋਕਸਪਰਸਨ ਘਨੈਂਦਰਾ ਭਾਰਦਵਾਜ ਨੂੰ ਵੀ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਸੰਪਰਕ ਕੀਤਾ। ਉਹਨਾਂ ਨੇ ਵੀ ਵਾਇਰਲ ਹੋ ਰਹੇ ਦਾਅਵੇ ਨੂੰ ਫਰਜ਼ੀ ਦੱਸਿਆ।
ਵਾਇਰਲ ਹੋ ਰਹੇ ਦਾਅਵੇ ਦੀ ਪੁਸ਼ਟੀ ਦੇ ਲਈ ਅਸੀਂ ਦਿੱਲੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਸੰਪਰਕ ਕੀਤਾ। ਜਗਦੀਪ ਸਿੰਘ ਕਾਹਲੋਂ ਨੇ Newschecker ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਫਰਜ਼ੀ ਹੈ। ਉਹਨਾਂ ਨੇ ਦੱਸਿਆ ਕਿ ਗੁਰਦੁਆਰਿਆਂ ਵਿੱਚ ਕਿਸੀ ਤਰ੍ਹਾਂ ਦੀ ਪਾਬੰਦੀ ਨਹੀਂ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ। ਆਪ ਸਰਕਾਰ ਵਲੋਂ ਦਿੱਲੀ ਦੇ ਗੁਰਦੁਆਰਿਆਂ ਵਿੱਚ ਦਰਸ਼ਨ ਕਰਨ ਲਈ ਟਾਈਮ ਟੇਬਲ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਕੋਈ ਪਾਬੰਦੀ ਲਗਾਈ ਗਈ ਹੈ।
Our Sources
Report Published by ETV Bharat on December 21, 2022
Telephonic Conversation with Jagdip Singh Kahlon, General Secretaty, DSGMC
Telephonic Conversation with Ahbab Grewal, Spokesperson, AAP Punjab
Telephonic Conversation with Ghanendra Bharwaj, Spokesperson, AAP Delhi
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Neelam Chauhan
October 25, 2025
Neelam Chauhan
October 23, 2025
Shaminder Singh
August 4, 2025