Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਵੀਡੀਓ ਜਲੰਧਰ ਦਾ ਹੈ ਜਿੱਥੇ ਆਮ ਆਦਮੀ ਪਾਰਟੀ ਵਾਲੇ ਵੋਟਾਂ ਮੰਗਣ ਲਈ ਗਏ ਸੀ ਅਤੇ ਲੋਕਾਂ ਨੇ ਉਨ੍ਹਾਂ ਨਾਲ ਕੁੱਟਮਾਰ ਕਰਕੇ ਵਾਪਿਸ ਭਜਾ ਦਿੱਤਾ।
Fact
ਵਾਇਰਲ ਵੀਡੀਓ ਜਲੰਧਰ ਦਾ ਨਹੀਂ ਸਗੋਂ ਬਠਿੰਡਾ ਹਲਕੇ ਦੇ ਮੌੜ ਮੰਡੀ ਦਾ ਹੈ ਜਿਥੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ਆਪਸ ‘ਚ ਭਿੜ ਗਈਆਂ ਸਨ।
ਜਲੰਧਰ ਪਾਰਲੀਮਾਨੀ ਹਲਕੇ ਦੀ ਜਲੰਧਰ ਜ਼ਿਮਨੀ ਚੋਣ (Jalandhar By-Election) ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਾਅਦ ਆਮ ਆਦਮੀ ਪਾਰਟੀ (AAP) ਸਮੇਤ ਬਾਕੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਜੂਨ 2022 ਵਿੱਚ ਸੰਗਰੂਰ ਸੰਸਦੀ ਉਪ ਚੋਣ ਹਾਰਨ ਤੋਂ ਬਾਅਦ ਲੋਕ ਸਭਾ ਵਿੱਚ ‘ਆਪ’ ਦੀ ਮੌਜੂਦਗੀ ਨਹੀਂ ਹੈ। ਇਹ ਸੀਟ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ ਪਰ ਪੰਜਾਬ ਦੀ ਇਸ ਹਾਈ ਪ੍ਰੋਫਾਈਲ ਸੀਟ ‘ਤੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕੀਤੀ ਸੀ।
ਜਲੰਧਰ ਜ਼ਿਮਨੀ ਚੋਣ ਵਿਚਕਾਰ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੋ ਗੁੱਟਾਂ ਵਿਚਕਾਰ ਝੜਪ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਜਲੰਧਰ ਦਾ ਹੈ ਜਿੱਥੇ ਆਮ ਆਦਮੀ ਪਾਰਟੀ ਵਾਲੇ ਵੋਟਾਂ ਮੰਗਣ ਲਈ ਗਏ ਸੀ ਪਰ ਲੋਕਾਂ ਨੇ ਉਨ੍ਹਾਂ ਨਾਲ ਕੁੱਟਮਾਰ ਕਰਕੇ ਭਜਾ ਦਿੱਤਾ।
ਫੇਸਬੁੱਕ ਯੂਜ਼ਰ ‘Adv Ekamjyot Singh Kaluwal’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਜਲੰਧਰ ਵਿੱਚ ਜਦੋਂ ਆਮ ਆਦਮੀ ਪਾਰਟੀ ਵਾਲੇ ਵੋਟਾਂ ਮੰਗਣ ਲਈ ਮੰਗਣ ਆਏ ਤਾਂ ਲੋਕਾਂ ਨੇ ਸ਼ੁਰੂਆਤ ਕਰ ਦਿੱਤੀ ਹੈ.ਸ਼ਿਤਰਾਂ ਨਾਲ ਅੱਗੇ ਲਾ ਕੇ ਭਜਾਏ। ਡਢਾ ਕਿਸੇ ਪਾਸੇ ਤੋਂ ਵੀ ਆ ਸਕਦਾ ਹੈ ਤੇ ਇਹ ਹੁੰਦਾ ਹੈ ਲੋਕਾਂ ਦਾ ਰਾਜ।’
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਪੋਸਟ ਅਤੇ ਵੀਡੀਓ ਨੂੰ ਧਿਆਨ ਨਾਲ ਵੇਖਿਆ। ਅਸੀਂ ਪਾਇਆ ਕਿ ਕੁਝ ਯੂਜ਼ਰਸ ਕਮੈਂਟਾਂ ਵਿਚ ਇਸ ਵੀਡੀਓ ਨੂੰ ਮੌੜ ਮੰਡੀ ਬਠਿੰਡਾ ਦਾ ਦੱਸ ਰਹੇ ਹਨ ਅਤੇ ਜੇਕਰ ਧਿਆਨ ਦਿੱਤਾ ਜਾਵੇ ਤਾਂ ਵੀਡੀਓ ‘ਚ ਵੀ ਟਰੱਕ ਓਪਰੇਟਰ ਯੂਨੀਅਨ ਮੋੜ ਮੰਡੀ ਲਿਖਿਆ ਨਜ਼ਰ ਆ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਹੁਣ ਇਸ ਜਾਣਕਾਰੀ ਨੂੰ ਧਿਆਨ ‘ਚ ਰੱਖਦਿਆਂ ਅਸੀਂ ਮਾਮਲੇ ਨੂੰ ਲੈ ਕੇ ਕੀਵਰਡ ਸਰਚ ਕੀਤਾ। ਸਾਨੂੰ ‘World Punjab TV’ ਦੇ ਯੂਟਿਊਬ ਚੈਨਲ ‘ਤੇ 5 ਅਪ੍ਰੈਲ 2023 ਨੂੰ ਅਪਲੋਡ ਇੱਕ ਵੀਡੀਓ ਮਿਲਿਆ। ਵੀਡੀਓ ਨਾਲ ਦਿੱਤੀ ਜਾਣਕਾਰੀ ਮੁਤਾਬਿਕ, ਮੌੜ ਮੰਡੀ ਵਿਖੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁਟਾਂ ਵਿਚ ਝੜਪ ਹੋ ਗਈ ਸੀ। ਇਸ ਵੀਡੀਓ ਵਿਚ ਵਾਇਰਲ ਵੀਡੀਓ ਦੇ ਅੰਸ਼ਾਂ ਨੂੰ ਦੋ ਮਿੰਟ ਤੋਂ ਦੇਖਿਆ ਜਾ ਸਕਦਾ ਹੈ।
ਹੋਰ ਸਰਚ ਕਰਨ ‘ਤੇ ਸਾਨੂੰ ਇਸ ਮਾਮਲੇ ਨੂੰ ਲੈ ਕੇ ਪੰਜਾਬ ਕੇਸਰੀ ਅਤੇ ETV ਭਾਰਤ ਦੀ ਅਧਿਕਾਰਿਕ ਨਿਊਜ਼ ਰਿਪੋਰਟਾਂ ਮਿਲੀਆਂ। ਇਨ੍ਹਾਂ ਰਿਪੋਰਟਾਂ ਨੂੰ ਇਥੇ ਅਤੇ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ETV ਭਾਰਤ ਦੀ ਰਿਪੋਰਟ ਮੁਤਾਬਕ “ਬਠਿੰਡਾ ਹਲਕਾ ਮੌੜ ਮੰਡੀ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਟਰੱਕ ਯੂਨੀਅਨ ਵਿੱਚ ਦੋ ਧਿਰਾਂ ਵੱਲੋਂ ਇਕ-ਦੂਜੇ ਉੱਪਰ ਇੱਟਾਂ-ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ ਗਏ। ਇਸ ਦੌਰਾਨ ਸਥਾਨਕਵਾਸੀਆਂ ਦਾ ਕਹਿਣਾ ਹੈ ਕਿ ਸਥਿਤੀ ਨੂੰ ਸੰਭਾਲਣ ਦੀ ਬਜਾਏ ਮੌਕੇ ਉੱਤੇ ਮੌਜੂਦ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਇੱਟਾਂ-ਰੋੜਿਆਂ ਦੀ ਬਰਸਾਤ ਨੂੰ ਵੇਖਦੀ ਰਹੀ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਵਿੱਚ ਇਹ ਜ਼ਬਰਦਸਤ ਝੜਪ ਵਾਪਰਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਨੂੰ ਮੋੜ ਮੰਡੀ ਵਿੱਚ ਤਾਇਨਾਤ ਕਰ ਦਿੱਤਾ ਗਿਆ। ਟਰੱਕ ਓਪਰੇਟਰਾਂ ਦਾ ਕਹਿਣਾ ਹੈ ਕਿ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ਵੱਲੋਂ ਟਰੱਕ ਯੂਨੀਅਨ ਉੱਤੇ ਉੱਚੀ ਪਹੁੰਚ ਵਾਲੇ ਲੋਕਾਂ ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਮੌੜ ਮੰਡੀ ਵਿੱਚ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ਸ਼ਰੇਆਮ ਗੁੰਡਾਗਰਦੀ ਕਰਵਾਈ ਜਾ ਰਹੀ ਹੈ। ਟਰੱਕ ਓਪਰੇਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਢੋਆ-ਢੁਆਈ ਦਾ ਉਨ੍ਹਾਂ ਦੇ ਟਰੱਕ ਯੂਨੀਅਨ ਨੂੰ ਟੈਂਡਰ ਮਿਲਿਆ ਸੀ ਪਰ ਹਲਕਾ ਵਿਧਾਇਕ ਵੱਲੋਂ ਧੱਕੇ ਨਾਲ ਇੱਥੇ ਕਿਸੇ ਠੇਕੇਦਾਰ ਨੂੰ ਬਿਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦਾ ਓਪਰੇਟਰ ਵਿਰੋਧ ਕਰ ਰਹੇ ਹਨ।”
ਇਸ ਤਰ੍ਹਾਂ ਸਾਡੀ ਜਾਂਚ ਵਿੱਚ ਇਹ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਵਾਇਰਲ ਵੀਡੀਓ ਜਲੰਧਰ ਦਾ ਨਹੀਂ ਸਗੋਂ ਬਠਿੰਡਾ ਹਲਕੇ ਦੇ ਮੌੜ ਮੰਡੀ ਦਾ ਹੈ ਜਿਥੇ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ਆਪਸ ‘ਚ ਭਿੜ ਗਈਆਂ ਸਨ।
Our Sources
Media report published by ETV Bharat on April 6, 2023
Video uploaded by World Punjab TV on April 5, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ