Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਵਾਹਗਾ ਪੋਸਟ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਵੇਗੀ। ਗੌਰਤਲਬ ਹੈ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਨੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ।
ਵਾਇਰਲ ਹੋ ਰਹੀ ਹੋਰਡਿੰਗ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਸਵੀਰ ਲੱਗੀ ਹੋਈ ਹੈ ਜਿਸ ਤੇ ਲਿਖਿਆ ਹੈ ਜੇਕਰ ਕੇਂਦਰ ਸਰਕਾਰ ਸਾਨੂੰ ਫੰਡ ਦਵੇ ਤਾਂ ਹਿਮਾਚਲ ਦੀ ਮਾਤਾਵਾਂ ਭੈਣਾਂ ਨੂੰ ਮਿਲਣਗੇ 1000 ਰੁਪਏ ਪ੍ਰਤੀ ਮਹੀਨਾ।
ਫੇਸਬੁਕ ਪੇਜ ‘ਢੌਂਗੀ ਆਪ’ ਨੇ ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਹਿਮਾਚਲ ਵਾਲੀਆਂ ਲੀ ਲਾਲੀਪਾਪ ਤਿਆਰ।’ ਇਸ ਪੋਸਟ ਨੂੰ ਹੁਣ ਤਕ 232 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਸ਼ੇਅਰ ਕਰ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਵੈਰੀਫਾਈਡ ਹੈਂਡਲ ‘ਨਿਗਾਹਤ ਅੱਬਾਸ’ ਨੇ ਵੀ ਵਾਇਰਲ ਤਸਵੀਰ ਨੂੰ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੇ ਸ਼ੇਅਰ ਕੀਤਾ।

Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਹੋਰਡਿੰਗ ਦੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਮਿਲਦੀ ਜੁਲਦੀ ਤਸਵੀਰ ਮੀਡੀਆ ਸੰਸਥਾਨ ਐਨਡੀਟੀਵੀ ਦੁਆਰਾ 14 ਫ਼ਰਵਰੀ 2015 ਨੂੰ ਪ੍ਰਕਾਸ਼ਤ ਇੱਕ ਆਰਟੀਕਲ ‘ਚ ਅਪਲੋਡ ਮਿਲੀ। ਅਸੀਂ ਪਾਇਆ ਕਿ ਐਨਡੀਟੀਵੀ ਦੁਆਰਾ ਪ੍ਰਕਾਸ਼ਿਤ ਆਰਟੀਕਲ ‘ਚ ਅਪਲੋਡ ਤਸਵੀਰ ਤੇ ‘ਧੰਨਵਾਦ ਦਿੱਲੀ’ ਲਿਖਿਆ ਹੋਇਆ ਹੈ। ਤਸਵੀਰ ਦੇ ਕੈਪਸ਼ਨ ਦੇ ਮੁਤਾਬਕ ਅਰਵਿੰਦ ਕੇਜਰੀਵਾਲ ਬੈਨਰ ਤੇ ਨਵੀਂ ਦਿੱਖ ‘ਚ ਦਿੱਲੀ ਚੋਣਾਂ ਵਿੱਚ ਹੋਈ ਜਿੱਤ ਦਾ ਧੰਨਵਾਦ ਕਰਦੇ ਹੋਏ।

ਆਪਣੀ ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਮੀਡੀਆ ਸੰਸਥਾਨ ‘ਇੰਡੀਆ ਟੂਡੇ‘ ਦੁਆਰਾ ਵੀ 15 ਫਰਵਰੀ 2015 ਨੂੰ ਅਪਲੋਡ ਮਿਲੀ।

ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਟਵਿੱਟਰ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਟਵਿੱਟਰ ਯੂਜ਼ਰ ਰਿਸ਼ੀਕੇਸ਼ ਕੁਮਾਰ ਦਾ ਇੱਕ ਟਵੀਟ ਮਿਲਿਆ। ਟਵੀਟ ਵਿੱਚ ਰਿਸ਼ੀਕੇਸ਼ ਨੇ ਵਾਇਰਲ ਹੋ ਰਹੇ ਪੋਸਟਰ ਨੂੰ ਫ਼ਰਜ਼ੀ ਅਤੇ ਐਡੀਟਰ ਦੱਸਿਆ।
ਇਸ ਤੋਂ ਬਾਅਦ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਪੋਸਟਰ ਅਤੇ ਮੀਡੀਆ ਸੰਸਥਾਨਾਂ ਦੁਆਰਾ ਆਪਣੇ ਆਰਟੀਕਲ ਵਿੱਚ ਪ੍ਰਕਾਸ਼ਿਤ ਤਸਵੀਰ ਨੂੰ ਮਿਲਾਇਆ। ਤੁਸੀਂ ਨੀਚੇ ਤਸਵੀਰ ਵਿੱਚ ਅੰਤ ਦੇਖ ਸਕਦੇ ਹੋ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਦਾ ਵਾਇਰਲ ਹੋ ਰਿਹਾ ਪੋਸਟਰ ਐਡੀਟਡ ਹੈ।
Our Sources
Media report by NDTV
Media report by India Today
Tweet by Rishikesh Kumar
Picture Comparison
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 24, 2025
Runjay Kumar
February 11, 2025
Shaminder Singh
January 20, 2025