Friday, April 18, 2025

Elections 2022

ਕੀ ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਨਾਲ ਹੋਈ ਕੁੱਟਮਾਰ?

banner_image

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਮਾਰਕੁੱਟ ਕਰਦਿਆਂ ਅਤੇ ਗੱਡੀ ਦੇ ਸ਼ੀਸ਼ੇ ਭੰਨ ਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਨਾਲ ਕੁੱਟਮਾਰ ਕੀਤੀ ਗਈ।

ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਬੰਧਿਤ ਫੇਸਬੁੱਕ ਗਰੁੱਪ ‘ਸਾਡਾ ਐੱਮਪੀ ਸਾਡਾ ਮਾਨ’ ਵਿੱਚ ਇੱਕ ਯੂਜ਼ਰ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬ੍ਰੇਕਿੰਗ ਨਿਊਜ਼:ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਚ ਆਪ ਪਾਰਟੀ ਦੇ ਲੀਡਰਾਂ ਦੇ ਚਿੱਤਰ ਪੈਣੀ ਸ਼ੁਰੂ।’ ਇਸ ਵੀਡੀਓ ਨੂੰ ਹੁਣ ਤਕ 3500 ਤੋਂ ਵੱਧ ਯੂਜਰ ਦੇਖ ਚੁੱਕੇ ਹਨ।

ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਨਾਲ ਹੋਈ ਕੁੱਟਮਾਰ
Courtesy: Facebook/SandeepSidhu

ਅਸੀਂ ਹੈ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। 

ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਨਾਲ ਹੋਈ ਕੁੱਟਮਾਰ
Courtesy: Facebook/SandeepSidhu

ਸਾਦੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਦੇ ਲਈ ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਵੀਡੀਓ ਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫ਼ਰਜ਼ੀ ਅਤੇ ਇਸ ਨੂੰ ਮੋਗੇ ਦੀ ਘਟਨਾ ਦੱਸਿਆ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੌਰ ਨਾਲ ਦੇਖਿਆ ਅਤੇ ਸਰਚ ਦੇ ਦੌਰਾਨ ਪਾਇਆ ਕਿ ਗੱਡੀ ਦੇ ਵਿੱਚ ਕਾਂਗਰਸ ਦੇ ਧਰਮਕੋਟ ਤੋਂ ਐਮਐਲਏ ਸੁਖਜੀਤ ਸਿੰਘ ਕਾਕਾ ਲੋਹਗੜ ਬੈਠੇ ਹਨ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਫੇਸਬੁੱਕ ਪੇਜ ‘ਜਗਤ ਸੇਵਕ’ ਦੁਆਰਾ ਦਸੰਬਰ 2, 2019 ਨੂੰ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਧਰਮਕੋਟ ਦੇ ਵਿਧਾਇਕ ਕਾਕਾ ਲੋਹਗਡ਼੍ਹ ਤੇ ਹਮਲਾ ਕੀਤਾ ਗਿਆ ਅਤੇ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਗਏ।

ਇਸ ਨਾਲ ਹੀ ਸਾਨੂੰ ਇੱਕ ਹੋਰ ਫੇਸਬੁੱਕ ਯੂਜ਼ਰ ‘ਜੱਗਾ ਭੁੱਲਰ’ ਦੁਆਰਾ ਵੀ ਵਾਇਰਲ ਹੋ ਰਹੀ ਵੀਡੀਓ ਦਸੰਬਰ 2, 2019 ਨੂੰ ਫੇਸਬੁੱਕ ‘ਤੇ ਅਪਲੋਡ ਮਿਲੀ।


ਤੁਸੀਂ ਨੀਚੇ ਦਿੱਤੀ ਗਈ ਤਸਵੀਰ ਵਿਚ ਵਾਇਰਲ ਹੋ ਰਹੀ ਵੀਡੀਓ ਅਤੇ ਸਾਲ 2019 ਵਿੱਚ ਅਪਲੋਡ ਕੀਤੀ ਗਈ ਵੀਡਿਓ ਵਿੱਚ ਸਮਾਨਤਾਵਾਂ ਦੇਖ ਸਕਦੇ ਹੋ।

ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਨਾਲ ਹੋਈ ਕੁੱਟਮਾਰ


ਸਰਚ ਦੇ ਦੌਰਾਨ ਸਾਨੂੰ ਇੱਕ ਮੀਡੀਆ ਅਦਾਰਾ ‘ਰੋਜ਼ਾਨਾ ਪਹਿਰੇਦਾਰ’ ਦੁਆਰਾ ਯੂ ਟਿਊਬ ਤੇ ਅਪਲੋਡ ਕੀਤੀ ਗਈ ਵੀਡੀਓ ਦੇ ਵਿੱਚ ਇਸ ਘਟਨਾ ਨੂੰ ਲੈ ਕੇ ਧਰਮਕੋਟ ਤੋਂ ਵਿਧਾਇਕ ਕਾਕਾ ਲੋਹਗਡ਼੍ਹ ਦਾ ਬਿਆਨ ਮਿਲਿਆ। ਕਾਕਾ ਲੋਹਗੜ੍ਹ ਨੇ ਇਸ ਮਾਮਲੇ ਦੇ ਵਿੱਚ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਹ ਪਰਿਵਾਰ ਦੀ ਹਮਦਰਦੀ ਦੇ ਲਈ ਸਿਵਲ ਹਸਪਤਾਲ ਪਹੁੰਚੇ ਸਨ ਜਿੱਥੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਗਿਆ। 

ਇਸ ਘਟਨਾ ਨੂੰ ਲੈ ਕੇ ਸਾਨੂੰ ‘ਪੰਜਾਬੀ ਜਾਗਰਣ’ ਦੀ ਇਕ ਰਿਪੋਰਟ ਮਿਲੀ ਜਿਸ ਮੁਤਾਬਕ ਡੀਜੇ ਕਾਰਨ ਚੱਲੀ ਗੋਲੀ ਦੇ ਕਾਰਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਮੋਗਾ ਚ ਧਰਨਾ ਲਗਾ ਦਿੱਤਾ ਜਿਸ ਤੋਂ ਬਾਅਦ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗਡ਼੍ਹ ਪੀੜਤਾਂ ਦਾ ਹਾਲ ਪੁੱਛਣ ਲਈ ਮੋਗਾ ਦੇ ਸਿਵਲ ਹਸਪਤਾਲ ਪਹੁੰਚੇ ਪਰ ਓਥੇ ਧਰਨਾਕਾਰੀਆਂ ਨੇ ਉਨ੍ਹਾਂ ਦੀ ਗੱਡੀ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਜਿਥੋਂ ਉਹ ਜਾਨ ਬਚਾ ਕੇ ਭੱਜੇ।

ਤਲਵੰਡੀ ਸਾਬੋ ਵਿਖੇ ਆਮ ਆਦਮੀ ਪਾਰਟੀ ਦੇ ਲੀਡਰਾਂ ਨਾਲ ਹੋਈ ਕੁੱਟਮਾਰ
Courtesy: PunjabiJagran

ਇਸ ਮਾਮਲੇ ਨੂੰ ਲੈ ਕੇ ਸਾਨੂੰ ਇੱਕ ਹੋਰ ਪੰਜਾਬੀ ਮੀਡੀਆ ਅਦਾਰੇ ਰੇਡੀਓ ਪੰਜਾਬ ਟੂਡੇ ਦੁਆਰਾ ਪ੍ਰਕਾਸ਼ਿਤ ਖ਼ਬਰ ਮਿਲੀ ਜਿਸ ਮੁਤਾਬਕ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ਤੇ ਹਮਲਾ ਕਰਨ ਦੇ ਇਲਜ਼ਾਮ ਵਿੱਚ ਪੁਲੀਸ ਨੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਦੇ ਵਿੱਚ 70 ਤੋਂ 80 ਅਣਪਛਾਤੇ ਵਿਅਕਤੀਆਂ ਤੇ ਕੇਸ ਦਰਜ ਕੀਤਾ ਗਿਆ ਸੀ।

Conclusion

 
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਮੋਗਾ ਦੇ ਸਿਵਲ ਹਸਪਤਾਲ ਅਤੇ ਸਾਲ 2019 ਦੀ ਹੈ ਜਿੱਥੇ ਗੋਲੀ ਕਾਰਨ ਹੋਈ ਨੌਜਵਾਨ ਦੀ ਮੌਤ ਤੋਂ ਬਾਅਦ ਧਰਨਾ ਦੇ ਰਹੇ ਧਰਨਾਕਾਰੀਆਂ ਦੁਆਰਾ ਧਰਮਕੋਟ ਤੋਂ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਹਮਲਾ ਕਰ ਦਿੱਤਾ ਗਿਆ ਸੀ।

Result: Misleading


Our Sources

Rozana Pehredar: https://www.youtube.com/watch?v=3Bq-KJPtL_w

Punjabi Jagran: https://www.punjabijagran.com/punjab/moga-attack-on-congress-mla-sukhjit-singh-kaka-8726572.html

Facebook/JaggaBhullar: https://www.facebook.com/894022237281619/videos/2338664222923685/

Facebook/JagatSewak: https://www.facebook.com/JagatSewakPB/videos/437106993642971


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
Newchecker footer logo
Newchecker footer logo
Newchecker footer logo
Newchecker footer logo
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

17,830

Fact checks done

FOLLOW US
imageimageimageimageimageimageimage