ਸੋਸ਼ਲ ਮੀਡੀਆ ਤੇ ਇੱਕ ਟਰੈਕਟਰ ਟਰਾਲੀ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਟਰੈਕਟਰ ਟਰਾਲੀ ਦੇ ਪਿੱਛੇ ਲਿਖਿਆ ਹੈ,”ਮੈਨੂੰ ਝਾੜੂ ਚੋਰਾਂ ਤੋਂ ਬਚਾ ਕੇ ਰੱਖਿਓ।”

ਸੋਸ਼ਲ ਮੀਡੀਆ ਤੇ ਵੱਖ-ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਸ਼ੇਅਰ ਕਰ ਆਮ ਆਦਮੀ ਪਾਰਟੀ ਤੇ ਤੰਜ ਕੱਸਿਆ ਜਾ ਰਿਹਾ ਹੈ।
ਗੌਰਤਲਬ ਹੈ ਕਿ ਪਿਛਲੇ ਮਹੀਨੇ ਐਮਐਸਪੀ ਦੀ ਕਾਨੂੰਨੀ ਗਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਵੀ ਕਾਰਵਾਈ ਕੀਤੀ ਸੀ। ਪੁਲਿਸ ਨੇ ਦੋਵਾਂ ਥਾਵਾਂ ਤੋਂ ਕਿਸਾਨਾਂ ਦੀਆਂ ਟਰੈਕਟਰ-ਟਰਾਲੀਆਂ ਅਤੇ ਸਟੇਜਾਂ ਹਟਾ ਦਿੱਤੀਆਂ।
ਕਿਸਾਨਾਂ ਨੇ ਆਰੋਪ ਲਗਾਇਆ ਕਿ ਮੋਰਚੇ ਵਾਲੀ ਜਗ੍ਹਾ ਤੋਂ ਟਰੈਕਟਰ ਟਰਾਲੀਆਂ ਚੋਰੀ ਹੋਈਆਂ ਅਤੇ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਕਰੀਬੀਆਂ ਦੇ ਘਰੋਂ ਟਰੈਕਟਰ ਟਰਾਲੀਆਂ ਬਰਾਮਦ ਹੋਣ ਦੀ ਗੱਲ ਵੀ ਆਖੀ। ਹਾਲਾਂਕਿ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਟਰੈਕਟਰ ਟਰਾਲੀ ਚੋਰੀ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਇਸ ਮਾਮਲੇ ਤੇ ਆਮ ਆਦਮੀ ਪਾਰਟੀ ਦੇ ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਨੇ ਨੇ ਕਿਹਾ ਕਿ ਟਰਾਲੀਆਂ ਚੋਰੀ ਵਾਲੀ ਘਟਨਾ ਦੇ ਨਾਲ ਉਹਨਾਂ ਦਾ ਕੋਈ ਵੀ ਸੰਬੰਧ ਨਹੀਂ ਹੈ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਦੇ ਨਾਲ ਦੇਖਿਆ ਅਤੇ ਪਾਇਆ ਕਿ ਟਰਾਲੀ ਦੇ ਪਿੱਛੇ ਦੋ ਮੋਬਾਇਲ ਨੰਬਰ ਦਿੱਤੇ ਗਏ ਹਨ।
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇਹਨਾਂ ਨੰਬਰਾਂ ਤੇ ਸੰਪਰਕ ਕੀਤਾ। ਸਾਡੀ ਗੱਲ ਰਾਜਸਥਾਨ ਦੇ ਗੰਗਾਨਗਰ ਵਿਖੇ ਰਹਿਣ ਵਾਲੇ ਮਨਮੀਤ ਸਿੰਘ ਮਾਨ ਦੇ ਨਾਲ ਹੋਈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਨਿਊਜ਼ ਚੈਕਰ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਸਾਨੂੰ ਦੱਸਿਆ ਕਿ ਉਹ ਟਰਾਲੀਆਂ ਨੂੰ ਵੇਚਣ ਦਾ ਕੰਮ ਕਰਦੇ ਹਨ। ਉਹਨਾਂ ਨੇ ਸਾਨੂੰ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਐਡਿਟਡ ਹੈ। ਉਹਨਾਂ ਨੇ ਸਾਡੇ ਨਾਲ ਅਸਲ ਤਸਵੀਰ ਨੂੰ ਸ਼ੇਅਰ ਕੀਤਾ। ਅਸਲ ਤਸਵੀਰ ਦੇ ਵਿਚ ਟਰਾਲੀ ਦੇ ਪਿੱਛੇ “ਮਨਮੀਤ ਖੇਤੀਬਾੜੀ ਮਸ਼ੀਨਰੀ” ਲਿਖਿਆ ਹੈ।

ਮਨਮੀਤ ਨੇ ਸਾਡੇ ਨਾਲ ਟਰਾਲੇ ਦੀ ਅਸਲ ਤਸਵੀਰ ਨੂੰ ਵੀ ਸਾਂਝਾ ਕੀਤਾ। ਉਹਨਾਂ ਨੇ ਦੱਸਿਆ ਕਿ ਉਹਨਾਂ ਨੇ ਇਸ ਟਰਾਲੀ ਨੂੰ ਵੇਚਣ ਦੇ ਲਈ ਫੇਸਬੁੱਕ ਮਾਰਕੀਟ ਪਲੇਸ ਤੇ ਸ਼ੇਅਰ ਕੀਤਾ ਸੀ। ਉਹਨਾਂ ਨੇ ਸਾਡੇ ਨਾਲ ਮਾਰਕੀਟ ਪਲੇਸ ਦੇ ਲਿੰਕ ਨੂੰ ਸ਼ੇਅਰ ਕੀਤਾ।

Conclusion
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਟਰਾਲੀ ਦੀ ਵਾਇਰਲ ਹੋ ਰਹੀ ਤਸਵੀਰ ਐਡਿਟਡ ਹੈ।
Sources
Telephonic conversation with Manmeet Singh Mann, Tractor-Trolley seller
Facebook Marketplace link