Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਆਮ ਆਦਮੀ ਪਾਰਟੀ ਦੇ ਆਗੂ ਨਾਲ ਹੋਈ ਕੁੱਟਮਾਰ
Fact
ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਸਗੋਂ ਜੰਮੂ ਦੇ ਗੋਲ ਗੁਜਰਾਲ ਇਲਾਕੇ ਦਾ ਹੈ ਜਿਥੇ ਜੱਟ ਦਿਵਸ ਦੀ ਰੈਲੀ ਕੱਢਣ ਮੌਕੇ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ‘ਤੇ ਹਮਲਾ ਹੋਇਆ ਸੀ।
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਭੀੜ ਦੁਆਰਾ ਇੱਕ ਪੀਲੀ ਦਸਤਾਰ ਬੰਨ੍ਹੇ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਉਹ ਆਮ ਆਦਮੀ ਪਾਰਟੀ ਦਾ ਆਗੂ ਹੈ।
ਫੇਸਬੁੱਕ ਯੂਜ਼ਰ Avninder Singh Avi ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, ‘ਆਹਾ ਫਿਰ ਕਿਤੇ ਸਪੀਡ ਚੈਕ ਹੋਈ।’ ਵੀਡੀਓ ਦੇ ਉੱਤੇ “ਬਦਲਾਅ” ਸ਼ਬਦ ਵੀ ਲਿਖਿਆ ਹੋਇਆ ਹੈ।
2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ। ਇਸ ਵੀਡੀਓ ਵਿਚ ਪੱਤਰਕਾਰ ਜੇਕੇ ਚੈਨਲ ਇਹ ਦ੍ਰਿਸ਼ ਗੋਲ ਗੁਜਰਾਲ ਤੋਂ ਦਿਖਾ ਰਹੇ ਹਾਂ।
ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਇਸ ਦੌਰਾਨ ਸਾਨੂੰ ਹੁਬੂਹੁ ਵੀਡੀਓ 13 ਅਪ੍ਰੈਲ 2024 ਨੂੰ ਫੇਸਬੁੱਕ ਪੇਜ “JK Rozana News” ਦੁਆਰਾ ਸਾਂਝਾ ਮਿਲਿਆ। ਇਸ ਵੀਡੀਓ ਦੇ ਮੁਤਾਬਕ ਜੰਮੂ ਵਿਖੇ ਯੁਵਾ ਜਾਟ ਮਹਾਸਭਾ ਦੀ ਰੈਲੀ ਵਿੱਚ ਹੰਗਾਮਾ ਹੋ ਗਿਆ। ਵੀਡੀਓ ਵਿਚ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਵੀਡੀਓ ਵਿੱਚ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਹਨ।
ਸਰਚ ਦੌਰਾਨ ਸਾਨੂੰ ਇਸ ਮਾਮਲੇ ਦੀਆਂ ਕਈ ਖਬਰਾਂ ਮਿਲੀਆਂ। ਫੇਸ ਬੁਕ ਪੇਜ JK Live ਨੇ ਆਪਣੀ ਰਿਪੋਰਟ ਵਿਚ ਸਾਰੇ ਮਾਮਲੇ ਨੂੰ ਕਵਰ ਕੀਤਾ ਸੀ। ਇਸ Live ਰਿਪੋਰਟ ਵਿਚ ਵਾਇਰਲ ਵੀਡੀਓ ਨਾਲ ਮਿਲਦੇ ਜੁਲਦੇ ਦ੍ਰਿਸ਼ ਵੇਖੇ ਜਾ ਸਕਦੇ ਹਨ। ਇਸ ਰਿਪੋਰਟ ਮੁਤਾਬਕ ਇਹ ਵੀਡੀਓ ਜੰਮੂ ਦੇ ਗੋਲ ਗੁਜਰਾਲ ਇਲਾਕੇ ਦਾ ਹੈ ਜਿੱਥੇ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ‘ਤੇ ਹਮਲਾ ਹੋਇਆ ਸੀ।
ਆਪਣੀ ਸਰਚ ਦੌਰਾਨ ਸਾਨੂੰ ਅਮਨਦੀਪ ਸਿੰਘ ਬੋਪਾਰਾਏ ਦਾ ਇਸ ਮਾਮਲੇ ਵਿੱਚ ਲਾਈਵ ਵੀਡੀਓ ਮਿਲਿਆ ਅਮਨਦੀਪ ਨੇ ਦੱਸਿਆ ਕਿ 13 ਅਪ੍ਰੈਲ 2024 ਨੂੰ ਜੱਟ ਦਿਵਸ ਦੀ ਰੈਲੀ ਕੱਢਣ ਦਾ ਐਲਾਨ ਕੀਤਾ ਗਿਆ ਸੀ ਅਤੇ ਇਸ ਦੌਰਾਨ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਅਮਨਦੀਪ ਵੱਲੋਂ ਕਈ ਸਥਾਨਕ ਮੀਡੀਆ ਅਦਾਰਿਆਂ ਨੂੰ ਇੰਟਰਵਿਊ ਦਿੱਤਾ ਸੀ।
ਅਸੀਂ ਇਸ ਮਾਮਲੇ ਨੂੰ ਲੈ ਕੇ Jammu Samvad ਦੇ ਐਡਮਿਨ ਨੂੰ ਸੰਪਰਕ ਕੀਤਾ। ਉਹਨਾਂ ਨੇ ਸਾਨੂੰ ਜਾਣਕਾਰੀ ਦਿੱਤੀ ਕਿ ਇਹ ਵੀਡੀਓ ਜੰਮੂ ਦੇ ਗੋਲ ਗੁਜਰਾਲ ਇਲਾਕੇ ਦਾ ਹੈ ਅਤੇ ਵੀਡੀਓ ਵਿੱਚ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ਹਨ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਿਹਾ ਵੀਡੀਓ ਪੰਜਾਬ ਦਾ ਨਹੀਂ ਸਗੋਂ ਜੰਮੂ ਦੇ ਗੋਲ ਗੁਜਰਾਲ ਇਲਾਕੇ ਦਾ ਹੈ ਜਿਥੇ ਜੱਟ ਦਿਵਸ ਦੀ ਰੈਲੀ ਕੱਢਣ ਮੌਕੇ ਯੁਵਾ ਜੱਟ ਸਭਾ ਦੇ ਪ੍ਰਧਾਨ ਅਮਨਦੀਪ ਸਿੰਘ ਬੋਪਾਰਾਏ ‘ਤੇ ਹਮਲਾ ਹੋਇਆ ਸੀ।
Our Sources
Facebook video uploaded by JK Rozana News, Dated 13 April 2024
Media Report by JK Channel, Dated 13 April 2024
Facebook Post Of Amandeep Singh Boparai, Dated 13 April 2024
Video uploaded on YouTube by Jammu Samvad, Dated 13 April 2024
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।