Claim
ਲਾਲ ਕ੍ਰਿਸ਼ਣ ਅਡਵਾਨੀ ਨੇ ਮਹਿੰਗਾਈ ਦੇ ਵਿਰੋਧ ਵਿੱਚ ਆਪਣੀ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
Fact
ਵਾਇਰਲ ਤਸਵੀਰ ਸਾਲ 2008 ਦੀ ਹੈ ਜਦੋਂ ਮਹਿੰਗਾਈ ਖਿਲਾਫ ਲਾਲ ਕ੍ਰਿਸ਼ਨ ਅਡਵਾਨੀ ਨੇ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤੀ ਜਾ ਰਹੀ ਹੈ।
ਸੋਸ਼ਲ ਮੀਡੀਆ ‘ਤੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਅਡਵਾਣੀ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਉਨ੍ਹਾਂ ਨੂੰ ਮਹਿੰਗਾਈ ਖਿਲਾਫ ਬੈਨਰ ਪਾਇਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਲਾਲ ਕ੍ਰਿਸ਼ਣ ਅਡਵਾਣੀ ਨੇ ਆਪਣੀ ਹੀ ਪਾਰਟੀ ਖਿਲਾਫ ਮੋਰਚਾ ਖੋਲ ਕੇ ਪਾਰਲੀਮੈਂਟ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ ਹੈ।
ਫੇਸਬੁੱਕ ਯੂਜ਼ਰ ਜਸਵੰਤ ਸਿੰਘ ਸਿੱਧੂ ਨੇ ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਿਖਿਆ,’ਅਕਸਰ ਮੈਦਾਨ ਚ ਆਉਣਾਂ ਹੀ ਪੈਣਾ ਐ। ਸ੍ਰੀ ਲਾਲ ਕ੍ਰਿਸਨ ਅਡਵਾਨੀ ਜੀ ਮਹਿੰਗਾਈ ਖ਼ਿਲਾਫ਼ ਆਪਣੀ ਹੀ ਸਰਕਾਰ ਚ ਵਿਰੋਧ ਕਰਦੇ ਹੋਏ।’

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਦਾਅਵੇ ਦੀ ਸੱਚਾਈ ਜਾਣਨ ਲਈ, ਅਸੀਂ ਸਭ ਤੋਂ ਪਹਿਲਾਂ ਇਸ ਤਸਵੀਰ ਨੂੰ ਧਿਆਨ ਨਾਲ ਵੇਖਿਆ ਅਤੇ ਕੀ ਵਰਡ ਸਰਚ ਦੇ ਜਰੀਏ ਇਸ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ 26 ਅਪ੍ਰੈਲ 2008 ਨੂੰ ਪ੍ਰਕਾਸ਼ਿਤ Times Of India ਦੀ ਇੱਕ ਖਬਰ ਮਿਲੀ ਜਿਸਦੇ ਵਿਚ ਵਾਇਰਲ ਤਸਵੀਰ ਪ੍ਰਕਾਸ਼ਿਤ ਸੀ। ਇਸ ਤਸਵੀਰ ਨੂੰ PTI ਦੇ ਹਵਾਲੀਓਂ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਲਾਲ ਕ੍ਰਿਸ਼ਣ ਅਡਵਾਣੀ ਨੇ ਕੇਂਦਰ ਸਰਕਾਰ (ਕਾਂਗਰਸ ਸਰਕਾਰ) ਖਿਲਾਫ ਮੋਰਚਾ ਖੋਲ ਕੇ ਪਾਰਲੀਮੈਂਟ ‘ਚ ਮਹਿੰਗਾਈ ਖਿਲਾਫ ਪ੍ਰਦਰਸ਼ਨ ਕੀਤਾ।

ਇਸ ਤਸਵੀਰ ਨਾਲ ਮੇਲ ਖਾਂਦੀ ਤਸਵੀਰਾਂ ਨੂੰ Times Content ਦੀ ਵੈੱਬਸਾਈਟ ‘ਤੇ ਇਥੇ ਅਤੇ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ। ਟਾਈਮਜ਼ ਕੰਟੇਂਟ ਤੇ ਅਪਲੋਡ ਤਸਵੀਰ ਦੇ ਕੈਪਸ਼ਨ ਮੁਤਾਬਕ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ, ਲਾਲ ਕ੍ਰਿਸ਼ਨ ਅਡਵਾਨੀ, ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੇ ਨੇਤਾਵਾਂ ਅਤੇ ਸੰਸਦ ਮੈਂਬਰਾਂ ਦੇ ਨਾਲ, 24 ਅਪ੍ਰੈਲ, 2008 ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ, ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧੇ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ।

Conclusion
ਸਾਡੀ ਜਾਂਚ ਵਿੱਚ ਇਹ ਸਾਬਤ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ 2008 ਦੀ ਹੈ ਜਦੋਂ ਮਹਿੰਗਾਈ ਖਿਲਾਫ ਲਾਲ ਕ੍ਰਿਸ਼ਨ ਅਡਵਾਨੀ ਨੇ ਕਾਂਗਰਸ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤੀ ਜਾ ਰਹੀ ਹੈ।
Result: False
Our Sources
Media report published by The Times of India, Dated April 26, 2008
Image uploaded on Times Content, Dated April 24, 2008
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ