Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਅਫਗਾਨ ਸੁਰੱਖਿਆ ਬਲਾਂ ਨੇ ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗ ਦਿੱਤਾ
ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਹ ਵੀਡੀਓ ਅਸਲ ਵਿੱਚ ਭਾਰਤ ਦਾ ਹੈ
ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਕਈ ਸਰਹੱਦੀ ਇਲਾਕਿਆਂ ਵਿੱਚ ਭਿਆਨਕ ਲੜਾਈ ਦੀਆਂ ਰਿਪੋਰਟਾਂ ਸਾਮ੍ਹਣੇ ਆਈਆਂ ਹਨ। ਰਿਪੋਰਟਾਂ ਮੁਤਾਬਕ, ਅਫਗਾਨ ਸੁਰੱਖਿਆ ਬਲਾਂ ਨੇ ਕਈ ਪਾਕਿਸਤਾਨੀ ਚੌਕੀਆਂ ‘ਤੇ ਕਬਜ਼ਾ ਕਰ ਲਿਆ ਹੈ ਅਤੇ ਕਈ ਪਾਕਿਸਤਾਨੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਰਿਪੋਰਟਾਂ ਅਨੁਸਾਰ, ਅਫਗਾਨ ਸੁਰੱਖਿਆ ਬਲਾਂ ਨੇ ਇਹ ਕਾਰਵਾਈ ਪਾਕਿਸਤਾਨ ਵੱਲੋਂ ਅਫਗਾਨਿਸਤਾਨ ਵਿੱਚ ਹਾਲ ਹੀ ਵਿੱਚ ਕੀਤੇ ਗਏ ਹਵਾਈ ਹਮਲਿਆਂ ਦੇ ਜਵਾਬ ਵਿੱਚ ਕੀਤੀ ਹੈ।
ਇਸ ਦੌਰਾਨ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਫਗਾਨ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗ ਦਿੱਤਾ।
ਪੋਸਟ ਦੇ ਕੈਪਸ਼ਨ ਵਿੱਚ ਲਿਖਿਆ ਹੈ,”ਤਾਲਿਬਾਨ ਨੇ ਡੁਰੰਡ ਲਾਈਨ ‘ਤੇ ਇੱਕ ਪਾਕਿਸਤਾਨੀ ਜਹਾਜ਼ ਨੂੰ ਡੇਗ ਦਿੱਤਾ ਅਫਗਾਨਿਸਤਾਨ ਵੀ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੂੰ ਡੇਗ ਰਿਹਾ ਹੈ ਅਤੇ ਕਾਂਗਰਸ ਕਹਿ ਰਹੀ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਰਾਫੇਲ ਜਹਾਜ਼ਾਂ ਨੂੰ ਡੇਗ ਦਿੱਤਾ।” ਪੋਸਟ ਦਾ ਆਰਕਾਈਵ ਵਰਜਨ ਇਥੇ ਦੇਖੋ। ਇਸ ਵੀਡੀਓ ਨੂੰ ਫੇਸਬੁੱਕ ‘ਤੇ ਵੀ ਇਸੇ ਤਰ੍ਹਾਂ ਦੇ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਇੱਥੇ ਅਤੇ ਇੱਥੇ ਮਿਲਦੀਆਂ-ਜੁਲਦੀਆਂ ਪੋਸਟਾਂ ਵੇਖੋ ।

ਵਾਇਰਲ ਵੀਡੀਓ ਦੀ ਜਾਂਚ ਕਰਨ ਲਈ ਅਸੀਂ ਵੀਡੀਓ ਨੂੰ ਕੀ ਫ੍ਰੇਮਾਂ ਵਿੱਚ ਵੰਡਕੇ ਰਿਵਰਸ ਇਮੇਜ ਸਰਚ ਕੀਤੀ। ਸਾਨੂੰ 29 ਜੁਲਾਈ, 2022 ਨੂੰ ਦ ਪ੍ਰਿੰਟ ਦੀ ਵੈਬਸਾਈਟ ‘ਤੇ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਰਿਪੋਰਟ ਵਿੱਚ ਵਾਇਰਲ ਵੀਡੀਓ ਦੀ ਫੁਟੇਜ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਟ੍ਰੇਨਰ ਜਹਾਜ਼ ਰਾਜਸਥਾਨ ਦੇ ਬਾੜਮੇਰ ਨੇੜੇ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਵਿੱਚ ਹਵਾਈ ਸੈਨਾ ਦੇ ਦੋ ਪਾਇਲਟਾਂ ਦੀ ਮੌਤ ਹੋ ਗਈ ਸੀ।

ਆਪਣੀ ਜਾਂਚ ਦੌਰਾਨ, ਸਾਨੂੰ 28 ਜੁਲਾਈ, 2022 ਨੂੰ ਏਬੀਪੀ ਨਿਊਜ਼ ਦੀ ਵੈਬਸਾਈਟ ‘ਤੇ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਇਸ ਰਿਪੋਰਟ ਵਿੱਚ ਵਾਇਰਲ ਵੀਡੀਓ ਵੀ ਸੀ। ਰਿਪੋਰਟ ਦੇ ਅਨੁਸਾਰ, ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਦੇ ਨੇੜੇ ਭਾਰਤੀ ਹਵਾਈ ਸੈਨਾ ਦਾ ਇੱਕ ਮਿਗ-21 ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ ਹਵਾਈ ਸੈਨਾ ਦੇ ਦੋ ਪਾਇਲਟ ਸ਼ਹੀਦ ਹੋ ਗਏ ਸਨ। ਉਸ ਸਮੇਂ ਆਈਏਐਫ ਦੇ ਐਕਸ ਹੈਂਡਲ ਨੇ ਘਟਨਾ ਬਾਰੇ ਪੋਸਟ ਕੀਤਾ ਸੀ, ਜਿਸ ਵਿੱਚ ਦੋਵਾਂ ਲੜਾਕੂ ਪਾਇਲਟਾਂ ਦੇ ਸ਼ਹੀਦ ਹੋਣ ਬਾਰੇ ਦੱਸਿਆ ਸੀ।
29 ਜੁਲਾਈ, 2022 ਨੂੰ NDTV ਦੇ ਯੂਟਿਊਬ ਚੈਨਲ ਨੇ ਬਾੜਮੇਰ ਵਿੱਚ ਇੱਕ ਮਿਗ-21 ਲੜਾਕੂ ਜਹਾਜ਼ ਦੇ ਹਾਦਸੇ ਬਾਰੇ ਇੱਕ ਵੀਡੀਓ ਰਿਪੋਰਟ ਵੀ ਅਪਲੋਡ ਕੀਤੀ। ਇਹ ਉਹੀ ਵੀਡੀਓ ਹੈ ਜੋ ਇਸ ਸਮੇਂ ਵਾਇਰਲ ਹੋ ਰਹੀ ਹੈ। ਪੋਸਟ ਦੇ ਕੈਪਸ਼ਨ ਵਿੱਚ ਦੱਸਿਆ ਗਿਆ ਹੈ ਕਿ ਦੋ ਸੀਟਰ ਮਿਗ-21 ਟ੍ਰੇਨਰ ਜਹਾਜ਼ ਏਅਰ ਬੇਸ ਤੋਂ ਉਡਾਣ ਭਰਨ ਤੋਂ ਬਾਅਦ ਰਾਤ 9:10 ਵਜੇ ਭੀਮਦਾ ਪਿੰਡ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਇਸ ਘਟਨਾ ਵਿੱਚ ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟ ਸ਼ਹੀਦ ਹੋ ਗਏ। ਹਵਾਈ ਸੈਨਾ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ਼ ਇਨਕੁਆਰੀ ਦਾ ਆਦੇਸ਼ ਦਿੱਤਾ ਸੀ।
ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਹ ਵੀਡੀਓ ਅਸਲ ਵਿੱਚ ਭਾਰਤ ਦਾ ਹੈ। ਇਹ ਵੀਡੀਓ ਸਾਲ 2022 ਵਿੱਚ ਹੋਏ ਇੱਕ ਮਿਗ-21 ਜਹਾਜ਼ ਦੇ ਹਾਦਸੇ ਦੀ ਹੈ ਜਿਸ ਵਿੱਚ ਦੋ ਭਾਰਤੀ ਹਵਾਈ ਸੈਨਾ ਦੇ ਪਾਇਲਟ ਮਾਰੇ ਗਏ ਸਨ।
Sources
Report by Theprint, Dated July 29, 2022
Report by ABP News, Dated July 28, 2022
X Post by Indian Air Force, Dated July 28, 2022
Report by NDTV, Dated July 29, 2022
Vasudha Beri
October 28, 2025
Shaminder Singh
September 9, 2025
Shaminder Singh
September 6, 2025