ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਟਰੈਕਟਰ ਤੇ ਚੜ੍ਹਿਆ ਹੋਇਆ ਦੇਖਿਆ ਜਾ ਸਕਦਾ ਹੈ। ਟਰੈਕਟਰ ਤੇ ਅੱਗੇ ਲਿਖਿਆ ਹੈ,”ਬਹਿਬਲ ਕਲਾਂ ਗੋਲੀ, ਕਿਸ ਦੇ ਹੁਕਮ ਨਾਲ ਚੱਲੀ।

ਤਸਵੀਰ ਵਿਚ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਅਤੇ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਵੀ ਦੇਖਿਆ ਜਾ ਸਕਦਾ ਹੈ।
Fact Check/Verification
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਹਰੇਕ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਵਿੱਚ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸੋਸ਼ਲ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਟਰੈਕਟਰ ਤੇ ਚੜ੍ਹਿਆ ਹੋਇਆ ਦੇਖਿਆ ਜਾ ਸਕਦਾ ਹੈ। ਟਰੈਕਟਰ ਤੇ ਅੱਗੇ ਲਿਖਿਆ ਹੈ,”ਬਹਿਬਲ ਕਲਾਂ ਗੋਲੀ, ਕਿਸ ਦੇ ਹੁਕਮ ਨਾਲ ਚੱਲੀ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।


ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ 19 ਅਕਤੂਬਰ,2020 ਨੂੰ ਅਪਲੋਡ ਕੀਤੀ ਗਈ ਇੱਕ ਤਸਵੀਰ ਮਿਲੀ ਜੋ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਹੂ ਬ ਹੂ ਮਿਲਦੀ ਹੈ। ਵਿਚ ਟਰੈਕਟਰ ਦੇ ਉੱਤੇ ਰੋਸ਼ ਲਿਖਿਆ ਹੋਇਆ ਦੇਖਿਆ ਜਾ ਸਕਦਾ ਹੈ ।
ਅਸੀਂ ਪਾਇਆ ਕਿ ਇਹ ਤਸਵੀਰ ਪੰਜਾਬ ਸਰਕਾਰ ਵੱਲੋਂ ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਬੁਲਾਏ ਗਏ ਵਿਸ਼ੇਸ਼ ਇਜਲਾਸ ਦੇ ਦੌਰਾਨ ਦੀ ਹੈ ਜਿੱਥੇ ਅਕਾਲੀ ਵਿਧਾਇਕ ਟਰੈਕਟਰਾਂ ਦੇ ਉੱਤੇ ਚੜ੍ਹ ਕੇ ਪੰਜਾਬ ਵਿਧਾਨ ਸਭਾ ਪਹੁੰਚੇ ਸਨ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਮੀ ਮੀਡੀਆ ਏਜੰਸੀ ਦੈਨਿਕ ਭਾਸਕਰ ਦੇ ਪ੍ਰਿੰਟ ਐਡੀਸ਼ਨ ਵਿੱਚ ਵੀ ਮਿਲੀ ਤੁਸੀਂ ਦੇਖ ਸਕਦੇ ਹੋ ਕਿ ਟਰੈਕਟਰ ਦੇ ਉੱਤੇ ਰੋਸ ਲਿਖਿਆ ਹੋਇਆ ਹੈ।

ਤੁਸੀਂ ਨੀਚੇ ਦਿੱਤੀ ਗਈ ਤਸਵੀਰਾਂ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Manipulated
Sources
https://www.facebook.com/ShiromaniAkaliDal/photos/pcb.3954411237910919/3954391184579591/
https://www.facebook.com/BikramSinghMajithia/videos/652191085490818
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044