ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਫਰਜ਼ੀ ਅਖ਼ਬਾਰ ਦੀ ਕਲੀਪਿੰਗ ਵਾਇਰਲ

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਫਰਜ਼ੀ ਅਖ਼ਬਾਰ ਦੀ ਕਲੀਪਿੰਗ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਅਖ਼ਬਾਰ ਦੀ ਕਲੀਪਿੰਗ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਉਹਨਾਂ ਦੇ ਪਿਤਾ ਬਰਾਬਰ ਹਨ ਅਤੇ ਉਹ ਅਕਾਲੀ ਦਲ ਨੂੰ ਆਪਣਾ ਸਮਰਥਨ ਦੇਣ।

ਫੇਸਬੁੱਕ ਯੂਜ਼ਰ ਰਮਨ ਗਿੱਲ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਖਿੱਚ ਕੇ ਰੱਖ ਕੰਮ’

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਫਰਜ਼ੀ ਅਖ਼ਬਾਰ ਦੀ ਕਲੀਪਿੰਗ ਵਾਇਰਲ

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖ਼ਾਸ ਤੌਰ ਤੇ ਇੰਸਟਾਗ੍ਰਾਮ ਤੇ ਵੀ ਇਸ ਅਖ਼ਬਾਰ ਦੀ ਕਲਿਪਿੰਗ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਫਰਜ਼ੀ ਅਖ਼ਬਾਰ ਦੀ ਕਲੀਪਿੰਗ ਵਾਇਰਲ

ਇੰਸਟਾਗ੍ਰਾਮ ਪੇਜ ‘ਚਾਚਾ ਮਲਵਈ’ ਨੇ ਵਾਇਰਲ ਹੋ ਰਹੀ ਖ਼ਬਰ ਨੂੰ ਸ਼ੇਅਰ ਕਰਦਿਆਂ ਲਿਖਿਆ,ਸੱਚੀ?

Instagram will load in the frontend.

Crowd tangle ਦੇ ਡਾਟਾ ਦੇ ਮੁਤਾਬਕ ਵੀ ਅਖ਼ਬਾਰ ਦੀ ਕਲਿਪਿੰਗ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲਣ ਤੋਂ ਬਾਅਦ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਡੇਰਾ ਸੱਚਾ ਸੌਦਾ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਕਿਸੇ ਇੱਕ ਪਾਰਟੀ ਦਾ ਸਮਰਥਨ ਕਰ ਸਕਦੀ ਹੈ। ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ ਜਿਨ੍ਹਾਂ ਮੁਤਾਬਕ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣਾ ਕਿਸੇ ਸਿਆਸੀ ਪਾਰਟੀ ਲਈ ਲਾਹੇਵੰਦ ਹੋ ਸਕਦਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਲੈ ਕੇ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਦੇ ਨਾਲ ਸਰਚ ਕੀਤਾ ਪਰ ਆਪਣੀ ਸਰਚ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ ਅਤੇ ਨਾ ਹੀ ਸੁਖਬੀਰ ਸਿੰਘ ਬਾਦਲ ਦਾ ਇਸ ਤਰ੍ਹਾਂ ਦਾ ਕੋਈ ਬਿਆਨ ਸਾਨੂੰ ਮਿਲਿਆ।

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਨੂੰ ਗੋਰ ਦੇ ਨਾਲ ਦੇਖਿਆ ਤੇ ਪਾਇਆ ਕਿ ਕਲਿਪਿੰਗ ਵਿੱਚ ਕਾਫ਼ੀ ਗਲਤੀਆਂ ਸਨ ਜੋ ਆਮ ਤੌਰ ਤੇ ਮੀਡੀਆ ਰਿਪੋਰਟ ਵਿੱਚ ਨਹੀਂ ਹੁੰਦੀਆਂ।

ਸਰਚ ਦੇ ਦੌਰਾਨ ਸਾਨੂੰ ਡੇਲੀ ਪੋਸਟ ਪੰਜਾਬੀ ਦੀ ਪੋਸਟ ਮਿਲੀ ਜਿਸ ਮੁਤਾਬਕ ਵੀ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ।

ਪੜਤਾਲ ਦੇ ਅੰਤਿਮ ਚਰਨ ਵਿੱਚ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਅਰਸ਼ਦੀਪ ਸਿੰਘ ਕਲੇਰ ਨੂੰ ਸੰਪਰਕ ਕੀਤਾ। ਅਰਸ਼ਦੀਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋ ਰਹੀ ਕਲਿਪਿੰਗ ਫ਼ਰਜ਼ੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਚਾਲਾਂ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਡਰ ਨੂੰ ਦਰਸਾ ਰਹੀਆਂ ਹਨ ਕਿਉਂਕਿ ਵਿਰੋਧੀਆਂ ਨੂੰ ਪਤਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਰਹੀ ਹੈ ਜਿਸ ਕਰਕੇ ਵਿਰੋਧੀ ਘਟੀਆ ਰਾਜਨੀਤੀ ਤੇ ਉਤਰ ਆਏ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਅਜਿਹੇ ਫਰਜ਼ੀ ਪੋਸਟਾਂ ਨਾਲ ਕੋਈ ਸਬੰਧ ਨਹੀਂ ਹੈ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲੀਪਿੰਗ ਫ਼ਰਜ਼ੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

Result: False

Our Sources

Facebook/DailyPostPunjabi: https://www.facebook.com/317454018592115/posts/2191490787855086

Direct Contact

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular