ਸ਼ਨੀਵਾਰ, ਮਈ 25, 2024
ਸ਼ਨੀਵਾਰ, ਮਈ 25, 2024

HomeFact Checkਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਦੇ 5 ਸਾਲ ਪੁਰਾਣੇ ਬਿਆਨ ਨੂੰ ਮੁੜ...

ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਦੇ 5 ਸਾਲ ਪੁਰਾਣੇ ਬਿਆਨ ਨੂੰ ਮੁੜ ਤੋਂ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਈਨ ਦੇ ਮੁਤਾਬਕ ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਨੇ ਬਿਆਨ ਦਿੱਤਾ ਕਿ ਟਰੈਕ ਤੇ ਬੈਠੇ ਅੰਦੋਲਨਕਾਰੀ ਕਿਸਾਨ ਹੋਣ ਦਾ ਡਰਾਮਾ ਕਰ ਰਹੇ ਹਨ।

ਪੰਜਾਬ ਵਿੱਚ ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਰੇਲ ਰੋਕੋ ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਵਿੱਚ ਵੱਖੋ ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਨੁਮਾਇੰਦਿਆਂ ਵੱਲੋਂ ਵੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਅਤੇ ਹਲਕਿਆਂ ਵਿੱਚ ਚੱਲ ਰਹੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।ਹਾਲਾਂਕਿ ਕਈ ਜਗ੍ਹਾ ਤੇ ਵੱਖ ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਇਸ ਵਿੱਚ ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਈਨ ਦੇ ਮੁਤਾਬਕ ਅਕਾਲੀ ਨੇਤਾ ਸਿਕੰਦਰ ਸਿੰਘ ਮਲੂਕਾ ਨੇ ਬਿਆਨ ਦਿੱਤਾ ਕਿ ਟਰੈਕ ਤੇ ਬੈਠੇ ਅੰਦੋਲਨਕਾਰੀ ਕਿਸਾਨ ਹੋਣ ਦਾ ਡਰਾਮਾ ਕਰ ਰਹੇ ਹਨ।

ਅਸੀਂ ਪਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਇਸ ਕਲਿੱਪ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿੱਪ ਦੀ ਜਾਂਚ ਸ਼ੁਰੂ ਕੀਤੀ। ਸਭ ਤੋਂ ਪਹਿਲਾਂ ਅਸੀਂ ਵਾਇਰਲ ਹੋ ਰਹੀ ਕਲਿੱਪ ਨੂੰ ਧਿਆਨ ਦੇ ਨਾਲ ਪੜ੍ਹਿਆ। 

ਵਾਇਰਲ ਹੋ ਰਹੀ ਅਖਬਾਰ ਦੀ ਕਲਿੱਪ ਦੇ ਮੁਤਾਬਕ,” ਨਰਮੇ ਦੀ ਬਰਬਾਦ ਹੋਈ ਫਸਲ ਤੋਂ ਦੁਖੀ ਕਿਸਾਨ ਜਿੱਥੇ ਇੱਕ ਪਾਸੇ ਖੁਦਕੁਸ਼ੀਆਂ ਕਰ ਰਹੇ ਹਨ ਉੱਥੇ ਦੂਜੇ ਪਾਸੇ ਨੇਤਾ ਮਰਹਮ ਲਗਾਉਣ ਦੀ ਥਾਂ ਭੜਕਾਊ ਬਿਆਨ ਦੇ ਰਹੇ ਹਨ”

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅਖ਼ਬਾਰ ਦੀ ਕਲਿੱਪ ਤੇ ਵਿੱਚ ਸਪੱਸ਼ਟ  ਤੋਂ ਲਿਖਿਆ ਹੋਇਆ ਹੈ ਕਿ ਪੰਜਾਬ ਦੀਆਂ ਅੱਜ ਕਿਸਾਨ ਜਥੇਬੰਦੀਆਂ ਨਰਮੇ ਦੀ ਤਬਾਹ ਹੋਈ ਫ਼ਸਲ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ ਜਦਕਿ ਪੰਜਾਬ ਦੇ ਵਿੱਚ ਇਸ ਵੇਲੇ ਕਿਸਾਨ ਆਰਡੀਨੈਂਸ ਬਿੱਲ ਨੂੰ ਲੈ ਕੇ ਪ੍ਰਦਰਸ਼ਨ ਚੱਲ ਰਿਹਾ ਹੈ।

ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਦੈਨਿਕ ਭਾਸਕਰ ਦੇ ਵਾਇਰਲ ਹੋ ਰਹੀ ਅਖਬਾਰ ਦੀ ਕਲਿੱਪ ਮਿਲੀ। ਅਸੀਂ ਪਾਇਆ ਕਿ ਇਸ ਕਲਿੱਪ ਨੂੰ ਪੰਜ ਸਾਲ ਪਹਿਲਾਂ ਪ੍ਰਕਾਸ਼ਿਤ ਕੀਤਾ ਗਿਆ ਸੀ।

ਸਰਚ ਦੇ ਦੌਰਾਨ ਸਾਨੂੰ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦਾ ਇੱਕ ਫੇਸਬੁੱਕ ਪੋਸਟ ਮਿਲਿਆ ਜਿਸਦੇ ਵਿੱਚ ਉਨ੍ਹਾਂ ਨੇ ਵਾਇਰਲ ਹੋ ਰਹੀ ਅਖਬਾਰ ਦੀ ਕਲਿੱਪ ਨੂੰ ਸ਼ੇਅਰ ਕੀਤਾ ਹੋਇਆ ਹੈ। ਅਸੀਂ ਪਾਇਆ ਕਿ ਭਗਵੰਤ ਮਾਨ ਨੇ ਇਸ ਪੋਸਟ ਨੂੰ 10 ਅਕਤੂਬਰ 2015 ਨੂੰ ਅਪਲੋਡ ਕੀਤਾ ਸੀ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲੀਪ ਤਕਰੀਬਨ ਪੰਜ ਸਾਲ ਪੁਰਾਣੀ ਹੈ ਜਦੋਂ ਨਰਮੇ ਦੀ ਤਬਾਹ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪ੍ਰਦਰਸ਼ਨ ਤੇ ਬੈਠੀਆਂ ਸਨ।

Result: Misleading

Sources

https://www.bhaskar.com/amp/news/PUN-AMR-OMC-MAT-latest-amritsar-news-043045-2816045-NOR.html

https://www.facebook.com/story.php?story_fbid=1027465590631736&substory_index=0&id=162159877162316


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular