ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਹੈਡਲਾਈਨ ਦੇ ਮੁਤਾਬਕ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਗੁਪਤ ਮੀਟਿੰਗ ਹੋਈ। ਅਖਬਾਰ ਦੀ ਕਟਿੰਗ ਮੁਤਾਬਿਕ, ਨਵਜੋਤ ਸਿੰਘ ਸਿੱਧੂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਤਿੰਨ ਵਾਰ ਮੁਲਾਕਾਤ ਕਰ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੀਆਂ ਹਨ ਜਿਸ ਨੂੰ ਲੈ ਕੇ Newschecker ਦੁਆਰਾ ਕੀਤੇ ਫੈਕਟ ਚੈਕ ਤੁਸੀਂ ਇਥੇ ਪੜ੍ਹ ਸਕਦੇ ਹੋ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦੇ ਮੁਤਾਬਕ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਗੁਪਤ ਮੀਟਿੰਗ ਹੋਈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜ੍ਹਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਇਸ ਤਰ੍ਹਾਂ ਦੀ ਕੋਈ ਖ਼ਬਰ ਸਾਨੂੰ ਇੰਟਰਨੈਟ ਤੇ ਮੌਜੂਦ ਮਿਲੀ।
ਗੌਰਤਲਬ ਹੈ ਕਿ, ਜੇਕਰ ਕਿਸੀ ਮੀਡਿਆ ਸੰਸਥਾਨ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਇੰਟਰਨੈੱਟ ਤੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ।
ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਜ਼ਿਆਦਾ ਗਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਅਖ਼ਬਾਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ। ਤੁਸੀਂ ਨੀਚੇ ਤਸਵੀਰ ਦੇ ਵਿੱਚ ਅਖਬਾਰ ਦੀ ਕਟਿੰਗ ਵਿੱਚ ਗ਼ਲਤੀਆਂ ਨੂੰ ਦੇਖ ਸਕਦੇ ਹੋ।

ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿੱਪ ਨੂੰ ਲੈ ਕੇ ਨਵਜੋਤ ਸਿੱਧੂ ਦੇ ਦਫਤਰ ਵਿੱਚ ਸੰਪਰਕ ਕੀਤਾ। ਹਾਲਾਂਕਿ, ਉਨ੍ਹਾਂ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆ। ਸੰਪਰਕ ਹੋਣ ਤੇ ਅਸੀਂ ਇਸ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਫਰਜ਼ੀ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਫੋਟੋਸ਼ਾਪ ਟੂਲ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।
Result: Manipulated
Sources
https://drive.google.com/file/d/1_dHhzWEPyC6rVeoPeoGvA8Y5uYDdgcZb/view?usp=sharing
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044