ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਿਤ ਸ਼ਾਹ ਦੀ ਰੈਲੀ ਵਿਚ ਕਾਂਗਰਸ ਜ਼ਿੰਦਾਬਾਦ ਦੇ ਨਾਅਰੇ ਲੱਗੇ। ਵਾਇਰਲ ਵੀਡੀਓ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਇਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਨਜ਼ਰ ਆ ਰਹੇ ਹਨ।
ਇਕ ਫੇਸਬੁੱਕ ਯੂਜ਼ਰ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ ਅਮਿਤ ਸ਼ਾਹ ਨੇ ਬੋਲਿਆ ਕਾਂਗਰਸ, ਜਨਤਾ ਬੋਲਣ ਲੱਗੀ ਜ਼ਿੰਦਾਬਾਦ ਜ਼ਿੰਦਾਬਾਦ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਗੌਰਤਲਬ ਹੈ ਕਿ ਉੱਤਰਾਖੰਡ ਵਿੱਚ 70 ਸੀਟਾਂ ਤੇ ਵਿਧਾਨ ਸਭਾ ਚੋਣਾਂ ਖ਼ਤਮ ਹੋ ਚੁੱਕੀਆਂ ਹਨ। ਉੱਤਰ ਪ੍ਰਦੇਸ਼ ਤੋਂ ਅਲੱਗ ਹੋਣ ਤੋਂ ਬਾਅਦ ਉਤਰਾਖੰਡ ਵਿੱਚ ਕਾਂਗਰਸ ਅਤੇ ਬੀਜੇਪੀ ਦੇ ਵਿਚਕਾਰ ਸਿੱਧਾ ਮੁਕਾਬਲਾ ਰਿਹਾ ਹੈ। ਹਾਲੀਆ ਵਿਧਾਨ ਸਭਾ ਚੋਣਾਂ ਦੇ ਵਿੱਚ ਵੀ ਇਨ੍ਹਾਂ ਦੋਵਾਂ ਪਾਰਟੀਆਂ ਚ ਸਿੱਧੀ ਟੱਕਰ ਹੋਣ ਦੇ ਆਸਾਰ ਦੱਸੇ ਜਾ ਰਹੇ ਹਨ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਮਿਤ ਸ਼ਾਹ ਦੀ ਰੈਲੀ ਵਿੱਚ ਲੱਗੇ ਕਾਂਗਰਸ ਜ਼ਿੰਦਾਬਾਦ ਦੇ ਨਾਅਰੇ ਦੇ ਦਾਅਵੇ ਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।

ਇਸ ਦੌਰਾਨ ਸਾਨੂੰ ਜ਼ੀ ਨਿਊਜ਼ ਦੁਆਰਾ 12 ਫਰਵਰੀ 2022 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 12 ਫ਼ਰਵਰੀ 2022 ਨੂੰ ਉੱਤਰਾਖੰਡ ਵਿਖੇ ਇਕ ਜਨਸਭਾ ਨੂੰ ਸੰਬੋਧਨ ਕੀਤਾ ਸੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਦੌਰਾਨ ਅਸੀਂ ਅਮਿਤ ਸ਼ਾਹ ਉਤਰਾਖੰਡ ਰੈਲੀ ਕੀ ਵਰਡ ਦੀ ਮੱਦਦ ਦੇ ਨਾਲ ਯੂ ਟਿਊਬ ਤੇ ਸਰਚ ਕਰਨਾ ਸ਼ੁਰੂ ਕੀਤਾ। ਇਸ ਦੌਰਾਨ ਸਾਨੂੰ ਭਾਰਤੀ ਜਨਤਾ ਪਾਰਟੀ ਦੇ ਯੂਟਿਊਬ ਚੈਨਲ ਤੇ 12 ਫ਼ਰਵਰੀ 2022 ਨੂੰ ਅਪਲੋਡ ਇੱਕ ਵੀਡੀਓ ਮਿਲਿਆ ਜਿਸ ਮੁਤਾਬਕ ਅਮਿਤ ਸ਼ਾਹ ਨੇ ਉਤਰਾਖੰਡ ਦੇ ਰਾਏਪੁਰ ਵਿਖੇ ਇਕ ਚੋਣ ਜਲਸੇ ਨੂੰ ਸੰਬੋਧਨ ਕੀਤਾ।
ਪੜਤਾਲ ਦੇ ਦੌਰਾਨ ਸਾਨੂੰ ਭਾਰਤੀ ਜਨਤਾ ਪਾਰਟੀ ਦੁਆਰਾ ਅਪਲੋਡ ਕੀਤਾ ਗਿਆ ਅਮਿਤ ਸ਼ਾਹ ਦਾ ਇਹ ਭਾਸ਼ਨ ਧਿਆਨ ਨਾਲ ਸੁਣਿਆ ਵੀਡੀਓ ਦੇ ਵਿਚ 11 ਮਿੰਟ 25 ਸਕਿੰਟ ਤੇ ਅਮਿਤ ਸ਼ਾਹ ਕਹਿੰਦੇ ਹਨ,’ਇਹ ਕਾਂਗਰਸ ਪਾਰਟੀ ਕਦੇ ਵੀ ਦੇਵਭੂਮੀ ਦਾ ਵਿਕਾਸ ਨਹੀਂ ਕਰ ਸਕਦੀ। ਇਸ ਦੌਰਾਨ ਲੋਕਾਂ ਵੱਲੋਂ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਪੜਤਾਲ ਦੇ ਦੌਰਾਨ ਇਨ੍ਹਾਂ ਨਾਅਰਿਆਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਪਤਾ ਚੱਲਦਾ ਹੈ ਕਿ 11 ਮਿੰਟ 25 ਸੈਕਿੰਡ ‘ਤੇ ਜਦੋਂ ਅਮਿਤ ਸ਼ਾਹ ‘ਕਾਂਗਰਸ ਪਾਰਟੀ’ ਕਹਿ ਕੇ ਥੋੜ੍ਹੀ ਦੇਰ ਲਈ ਰੁਕ ਜਾਂਦੀ ਹੈ ਤਾਂ ‘ਮੁਰਦਾਬਾਦ’ ਦੇ ਨਾਅਰੇ ਸੁਣਾਈ ਦਿੰਦੇ ਹਨ।
ਭਾਰਤੀ ਜਨਤਾ ਪਾਰਟੀ ਦੁਆਰਾ ਅਪਲੋਡ ਕੀਤੇ ਗਏ ਅਮਿਤ ਸ਼ਾਹ ਦੇ ਭਾਸ਼ਨ ਵਿੱਚ 11 ਮਿਨਟ 29 ਸਕਿੰਟ ਤੇ ਭੀੜ ਵਿੱਚੋਂ ਲੱਗੇ ਮੁਰਦਾਬਾਦ ਦੇ ਨਾਅਰੇ ਸਾਫ਼ ਸੁਣਾਈ ਦੇ ਰਹੇ ਹਨ। ਵੀਡੀਓ ‘ਚ 11 ਮਿਨਟ 29 ਸਕਿੰਟ ਵਾਲੇ ਹਿੱਸੇ ਨੂੰ ਕੱਟ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਨੂੰ ਅਜਿਹੀ ਕੋਈ ਵੀ ਮੀਡੀਆ ਰਿਪੋਰਟ ਪ੍ਰਾਪਤ ਨਹੀਂ ਹੋਈ ਜਿਸ ਵਿਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੋਵੇ ਕਿ ਅਮਿਤ ਸ਼ਾਹ ਦੀ ਉਤਰਾਖੰਡ ਰੈਲੀ ਚ ਕਾਂਗਰਸ ਦੇ ਪੱਖ ਵਿੱਚ ਨਾਅਰੇ ਲੱਗੇ ਹੋਣ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਅਮਿਤ ਸ਼ਾਹ ਦੀ ਰੈਲੀ ਵਿੱਚ ਲੱਗੇ ਕਾਂਗਰਸ ਜ਼ਿੰਦਾਬਾਦ ਦੇ ਨਾਅਰੇ ਵਾਲੇ ਦਾਅਵੇ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਮਿਤ ਸ਼ਾਹ ਦੀ ਰੈਲੀ ਵਿੱਚ ਕਾਂਗਰਸ ਜ਼ਿੰਦਾਬਾਦ ਦੇ ਨਾਅਰੇ ਨਹੀਂ ਲੱਗੇ ਸਨ।
Result: False Context/Missing Context
Our Sources
Bhartiya Janta Party Youtube Channel
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ