ਸ਼ਨੀਵਾਰ, ਅਪ੍ਰੈਲ 20, 2024
ਸ਼ਨੀਵਾਰ, ਅਪ੍ਰੈਲ 20, 2024

HomeFact Checkਅਮ੍ਰਿਤਪਾਲ ਸਿੰਘ ਦੀ ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

ਅਮ੍ਰਿਤਪਾਲ ਸਿੰਘ ਦੀ ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਵੈਸਾਖੀ ਵਾਲੇ ਦਿਨ ਅਮ੍ਰਿਤਪਾਲ ਸਿੰਘ ਲਾਈਵ ਹੋਏ

Fact
ਅਮ੍ਰਿਤਪਾਲ ਸਿੰਘ ਦੀ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ।

18 ਮਾਰਚ ਤੋਂ ਪੁਲਿਸ ਦੀ ਗ੍ਰਿਫਤ ਤੋਂ ਦੂਰ ਅਮ੍ਰਿਤਪਾਲ ਸਿੰਘ ਦੀ ਭਾਲ ਪੰਜਾਬ ਪੁਲਿਸ ਕਰ ਰਹੀ ਹੈ। ਪੰਜਾਬ ਪੁਲਿਸ ਨੇ ਹੁਣ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸਮੇਤ ਕਈ ਥਾਵਾਂ ਤੇ ਸੂਚਨਾ ਦੇਣ ਵਾਲੇ ਲੋਕਾਂ ਨੂੰ ਇਨਾਮ ਦੇਣ ਦਾ ਜ਼ਿਕਰ ਵਾਲੇ ਪੋਸਟਰ ਲਗਵਾ ਦਿੱਤੇ ਹਨ। ਇਸ ਸਭ ਦੇ ਵਿੱਚ ਸੋਸ਼ਲ ਮੀਡਿਆ ਤੇ ਅਮ੍ਰਿਤਪਾਲ ਸਿੰਘ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੈਸਾਖੀ ਦੇ ਦਿਨ ਅਮ੍ਰਿਤਪਾਲ ਸਿੰਘ ਲਾਈਵ ਹੋਏ।

ਫੇਸਬੁੱਕ ਪੇਜ ‘ਮੂਵੀ ਬਲਫ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਵਿਸਾਖੀ ਵਾਲੇ ਦਿਨ ਭਾਈ ਅਮ੍ਰਿਤਪਾਲ ਸਿੰਘ ਦੀ ਵੀਡੀਓ। ਇਸ ਵੀਡੀਓ ਨੂੰ ਹੁਣ ਤਕ 95,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਿਆ। ਦੌਰਾਨ ਸਾਨੂੰ ਇਹ ਵੀਡੀਓ ਮੀਡਿਆ ਅਦਾਰਾ ਪੰਜਾਬ ਨਿਊਜ਼ ਦੁਆਰਾ ਜਨਵਰੀ 26, 2023 ਨੂੰ ਅਪਲੋਡ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਵੀਡੀਓ ਦੇ ਵਿੱਚ ਅਮ੍ਰਿਤਪਾਲ ਸਿੰਘ ਮੋਹਾਲੀ ਵਿਖੇ ਲੱਗੇ ਬੰਦੀ ਸਿੰਘ ਰਿਹਾਈ ਮੋਰਚੇ ਦੀ ਗੱਲ ਕਰ ਰਹੇ ਸਨ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਕਈ ਹੋਰਨਾਂ ਯੂਜ਼ਰਾਂ ਦੁਆਰਾ ਵੀ ਜਨਵਰੀ 26, 2023 ਨੂੰ ਅਪਲੋਡ ਮਿਲੀ।

ਆਪਣੀ ਸਰਚ ਦੇ ਦੌਰਾਨ ਅਸੀਂ ਪਾਇਆ ਕਿ ਅਮ੍ਰਿਤਪਾਲ ਸਿੰਘ ਦੀ ਆਖਰੀ ਵੀਡੀਓ ਮਾਰਚ 29 , 2023 ਨੂੰ ਆਈ ਸੀ ਜਿਸ ਵਿੱਚ ਅਮ੍ਰਿਤਪਾਲ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬਤ ਖਾਲਸਾ ਸੱਦਣ ਦੀ ਅਪੀਲ ਕੀਤੀ ਸੀ।

Conclusion

ਸਾਡੀ ਜਾਂਚ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਅਮ੍ਰਿਤਪਾਲ ਸਿੰਘ ਦੀ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ।

Result: False

Our Sources

Facebook post uploaded by Punjab News on January 26, 2023
Facebook post uploaded by Gurpreet Singh Jeon Wala on January 26, 2023

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular