Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਪੰਜਾਬ ਦੀ ਸਿਆਸਤ ਵਿੱਚ ਅਮ੍ਰਿਤਪਾਲ ਸਿੰਘ ਦਾ ਨਾਮ ਚਰਚਾ ਵਿੱਚ ਹੈ। ਅਮ੍ਰਿਤਪਾਲ ਸਿੰਘ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ ਵਾਰਸ ਪੰਜਾਬ ਦੇ ਜਥੇਬੰਦੀ ਦੇ ਨਵੇਂ ਮੁਖੀ ਹਨ। ਗੌਰਤਲਬ ਹੈ ਕਿ ਦੀਪ ਸਿੰਘ ਸਿੱਧੂ ਦੀ ਪਿੱਛੇ ਸਾਲ ਫਰਵਰੀ ਵਿੱਚ ਮੌਤ ਹੋ ਗਈ ਸੀ। ਅਮ੍ਰਿਤਪਾਲ ਸਿੰਘ ਪਿਛਲੇ ਸਾਲ ਅਗਸਤ ਵਿੱਚ ਭਾਰਤ ਆਏ ਸਨ ਅਤੇ ਇਸ ਤੋਂ ਪਹਿਲਾਂ ਉਹ ਦੁਬਈ ਵਿੱਚ ਆਪਣਾ ਪਰਿਵਾਰਿਕ ਟ੍ਰਾੰਸਪੋਰਟ ਦੇ ਬਿਜ਼ਨਸ ਦੀ ਦੇਖਰੇਖ ਅਤੇ ਸੰਭਾਲ ਕਰ ਰਹੇ ਸਨ। ਭਾਰਤ ਆਉਣ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੇ ਕੇਸ ਨਹੀਂ ਰੱਖੇ ਹੋਏ ਸਨ ਅਤੇ ਪਿਛਲੇ ਸਾਲ ਅਮ੍ਰਿਤਪਾਲ ਸਿੰਘ ਜਥੇ ਸਮੇਤ ਅੰਮ੍ਰਿਤ ਸ਼ੱਖ ਕੇ ਪੂਰਨ ਗੁਰਸਿੱਖ ਬਣੇ ਹਨ। ਇਸ ਦੌਰਾਨ ਸੋਸ਼ਲ ਮੀਡਿਆ ਤੇ ਇਹ ਵੀ ਚਰਚਾ ਚੱਲ ਰਹੀ ਹੈ ਦੁਬਈ ਵਿੱਚ ਅਮ੍ਰਿਤਪਾਲ ਸਿੰਘ ਦੇ ਵਾਲ ਨਹੀਂ ਸਨ ਜਦਕਿ ਹੁਣ ਉਹ ਪੂਰਨ ਗੁਰਸਿੱਖ ਹੈ।
ਇਸ ਵਿੱਚ ਸੋਸ਼ਲ ਮੀਡਿਆ ਤੇ ਅਮ੍ਰਿਤਪਾਲ ਸਿੰਘ ਦੀ ਵਾਲਾਂ ਤੋਂ ਬਿਨਾਂ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਮ੍ਰਿਤਪਾਲ ਨੂੰ ਮਸਜਿਦ ਦੇ ਅੱਗੇ ਖੜੇ ਦੇਖਿਆ ਜਾ ਸਕਦਾ ਹੈ। ਵਾਲਾਂ ਤੋਂ ਬਿਨ੍ਹਾਂ ਅਤੇ ਮਸਜਿਦ ਸਾਮ੍ਹਣੇ ਖੜੇ ਅਮ੍ਰਿਤਪਾਲ ਸਿੰਘ ਦੀ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਸਿੱਖ ਨਹੀਂ ਹਨ। ਅਸੀਂ ਮਸਜਿਦ ਦੇ ਸਾਮ੍ਹਣੇ ਖੜੇ ਅਮ੍ਰਿਤਪਾਲ ਸਿੰਘ ਦੀ ਤਸਵੀਰ ਦਾ ਫੈਕਟ ਚੈਕ ਕੀਤਾ।
ਟਵਿੱਟਰ ਯੂਜ਼ਰ ‘Dr. Syed Rizwan Ahmed’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, ਇਹ ਨਾ ਹੀ ਸਿੱਖ ਹੈ ਅਤੇ ਨਾ ਹੀ ਭਾਰਤੀ।’ ਇਸ ਟਵੀਟ ਨੂੰ ਹੁਣ ਤਕ 4,000 ਤੋਂ ਵੱਧ ਯੂਜ਼ਰ ਲਾਈਕ ਕਰ ਚੁਕੇ ਹਨ।
ਸੋਸ਼ਲ ਮੀਡਿਆ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਪਿਛਲੀ ਦਿਨੀਂ ਅੰਮ੍ਰਿਤਸਰ ਦੇ ਅਜਨਾਲਾ ਵਿਖੇ ਹੋਈ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਮ ਫੇਰ ਚਰਚਾ ਵਿੱਚ ਹੈ। ਅਜਨਾਲਾ ਪੁਲਿਸ ਸਟੇਸ਼ਨ ਦੇ ਬਾਹਰ ਅਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੁਲਿਸ ਵਿੱਚ ਝੜਪ ਹੋ ਗਈ ਸੀ। ਪ੍ਰਦਰਸ਼ਨਕਾਰੀ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਰਿਹਾਅ ਕੀਤੇ ਜਾਣ ਦੀ ਮੰਗ ਕਰ ਰਹੇ ਸਨ। ਗੌਰਤਲਬ ਹੈ ਕਿ ਅਜਨਾਲਾ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਅਤੇ ਸਮਰਥਕਾਂ ਖ਼ਿਲਾਫ਼ ਚਮਕੌਰ ਸਾਹਿਬ ਦੇ ਵਸਨੀਕ ਵਰਿੰਦਰ ਸਿੰਘ ਨੂੰ ਅਗਵਾ ਕਰਨ ਅਤੇ ਉਸ ਨੂੰ ਕੁੱਟਣ ਦਾ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੇ ਵਿੱਚ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਗਿਰਫ਼ਤਾਰ ਕਰ ਲਿਆ ਸੀ ਅਤੇ ਉਸਨੂੰ ਅਦਾਲਤ ਨੇ ਜੇਲ ਭੇਜ ਦਿੱਤਾ ਸੀ।
ਦੇਰ ਸ਼ਾਮ ਅਮ੍ਰਿਤਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਲੰਬੀ ਮੀਟਿੰਗ ਉਪਰੰਤ ਦੋਹਾਂ ਧਿਰਾਂ ਦਰਮਿਆਨ ਆਪਸੀ ਸਹਿਮਤੀ ਬਣੀ ਜਿਸ ਮਗਰੋਂ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ। ਐੱਸਐੱਸਪੀ (ਅੰਮ੍ਰਿਤਸਰ ਦਿਹਾਤੀ) ਨੇ ਦੱਸਿਆ ਸੀ ਜੇਲ੍ਹ ’ਚ ਬੰਦ ਲਵਪ੍ਰੀਤ ਸਿੰਘ ਉਰਫ਼ ਤੂਫਾਨ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਉਸ ਨੂੰ ਭਲਕੇ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਐਫਆਈਆਰ ਦੇ ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਜਾਵੇਗਾ। ਅਗਲੇ ਦਿਨ ਅਦਾਲਤ ਦੇ ਹੁਕਮਾਂ ਤੋਂ ਬਾਅਦ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤੋਂ ਬਾਅਦ ਸੋਸ਼ਲ ਮੀਡਿਆ ਤੇ ਅਮ੍ਰਿਤਪਾਲ ਸਿੰਘ ਅਤੇ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਬਾਰੇ ਖੂਬ ਚਰਚਾ ਹੋ ਰਹੀ ਹੈ। ਪੰਜਾਬੀ ਅਤੇ ਨੈਸ਼ਨਲ ਮੀਡਿਆ ਤੇ ਲਗਾਤਾਰ ਅਮ੍ਰਿਤਪਾਲ ਸਿੰਘ ਦੇ ਬਿਆਨ ਅਤੇ ਇੰਟਰਵਿਊ ਨੂੰ ਚਲਾਇਆ ਜਾ ਰਿਹਾ ਹੈ। ਮਾਮਲੇ ਦੇ ਵਿੱਚ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਅਮ੍ਰਿਤਪਾਲ ਸਿੰਘ ਦੇ ਦਬਾਵ ਹੇਠ ਹੈ ਜਦਕਿ ਦੂਜੇ ਹੱਥ ਸਰਕਾਰ ਨੇ ਪਲਟਵਾਰ ਕਰਦਿਆਂ ਕਿਹਾ ਕਿ ਪੁਲਿਸ ਨੇ ਐਕਸ਼ਨ ਸ੍ਰੀ ਗੁਰੂ ਗਰੰਥ ਸਾਹਿਬ ਦੇ ਸਤਿਕਾਰ ਵਿੱਚ ਨਹੀਂ ਕੀਤਾ। ਸਿਆਸੀ ਪਾਰਟੀਆਂ ਇੱਕ ਦੂਜੇ ਤੇ ਆਰੋਪ ਲਗਾਉਂਦਿਆਂ ਅਮ੍ਰਿਤਪਾਲ ਸਿੰਘ ਨੂੰ ਉਹਨਾਂ ਦੀ ਏਜੇਂਟ ਦੱਸ ਰਹੀਆਂ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖਾਲਿਸਤਾਨੀ ਗਤਿਵਿਧਿਆਂ ਦੇ ਲਈ ਪਾਕਿਸਤਾਨ ਨੂੰ ਜ਼ਿਮੇਵਾਰ ਠਹਿਰਾਇਆ।
ਵਾਲਾਂ ਤੋਂ ਬਿਨ੍ਹਾਂ ਅਤੇ ਮਸਜਿਦ ਸਾਮ੍ਹਣੇ ਖੜੇ ਅਮ੍ਰਿਤਪਾਲ ਸਿੰਘ ਦੀ ਤਸਵੀਰ ਨੂੰ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਤਸਵੀਰ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਇੱਕ ਤਸਵੀਰ ਲਿੰਕਡੀਨ ਤੇ ਅਮ੍ਰਿਤਪਾਲ ਸਿੰਘ ਨਾਮ ਦੇ ਯੂਜ਼ਰ ਦੁਆਰਾ ਅਪਲੋਡ ਮਿਲੀ। ਇਸ ਤਸਵੀਰ ਦੇ ਵਿੱਚ ਮਸਜਿਦ ਦੀ ਥਾਂ ਤੇ ਪਿੱਛੇ ਸ਼ੀਸ਼ਿਆਂ ਨੂੰ ਦੇਖਿਆ ਜਾ ਸਕਦਾ ਹੈ। ਹਾਲਾਂਕਿ, ਅਸੀਂ ਇਹ ਪੁਸ਼ਟੀ ਨਹੀਂ ਕਰਦੇ ਹਾਂ ਕਿ ਇਹ ਲਿੰਕਡੀਨ ਪ੍ਰੋਫਾਈਲ ਅਮ੍ਰਿਤਪਾਲ ਸਿੰਘ ਦੀ ਹੈ ਜਾਂ ਕਿਸੀ ਹੋਰ ਵਿਅਕਤੀ ਦੀ।
ਇਸ ਦੇ ਨਾਲ ਹੀ ਸਾਨੂੰ ਅਸਲ ਤਸਵੀਰ ਕਈ ਹੋਰਨਾਂ ਯੂਜ਼ਰਾਂ ਦੁਆਰਾ ਵੀ ਟਵੀਟ ਦੇ ਰਿਪਲਾਈ ਵਿੱਚ ਕੀਤੇ ਗਏ ਕੁਮੈਂਟ ਸੈਕਸ਼ਨ ਦੇ ਵਿੱਚ ਅਪਲੋਡ ਮਿਲੀ।
ਇਸ ਤੋਂ ਬਾਅਦ ਅਸੀਂ ਪਿੱਛੇ ਵਾਇਰਲ ਹੋ ਰਹੀ ਮਸਜਿਦ ਦੀ ਤਸਵੀਰ ਨੂੰ ਖੰਗਾਲਿਆ। ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਣ ਤੋਂ ਬਾਅਦ ਸਾਨੂੰ ਇਹ ਤਸਵੀਰ ਟ੍ਰੈਵਲ ਵੈਬਸਾਈਟ ਤੇ ਅਪਲੋਡ ਮਿਲੀ।
ਇਸ ਦੇ ਨਾਲ ਹੀ ਇੱਕ ਹੋਰ ਵੈਬਸਾਈਟ ਤੇ ਵਾਇਰਲ ਤਸਵੀਰ ਨਾਲ ਮਿਲਦੀ ਜਿਲਦੀ ਤਸਵੀਰ ਸਾਨੂੰ ਮਿਲੀ। ਇਹ ਤਸਵੀਰ ਦੁਬਈ ਦੀ ਸ਼ੇਖ ਜ਼ਾਇਦ ਗ੍ਰੈਂਡ ਮਸਜਿਦ ਦੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਅਮ੍ਰਿਤਪਾਲ ਸਿੰਘ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਅਸਲ ਤਸਵੀਰ ਦੇ ਵਿੱਚ ਅਮ੍ਰਿਤਪਾਲ ਸਿੰਘ ਮਸਜਿਦ ਦੇ ਅੱਗੇ ਨਹੀਂ ਖੜੇ ਹਨ।
Our Sources
Image uploaded on The fardan group website
Image uploaded on LinkedIn Profile ‘Amritpal Singh”
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 9, 2025
Shaminder Singh
June 3, 2025
Vasudha Beri
May 24, 2025