Fact Check
ਆਪ ਮੰਤਰੀ ਅਨਮੋਲ ਗਗਨ ਮਾਨ ਦੀ ਐਡੀਟਡ ਤਸਵੀਰ ਮੁੜ ਵਾਇਰਲ

Claim
ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ (AAP) ਦੀ ਮੰਤਰੀ ਅਨਮੋਲ ਗਗਨ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰੇਟ ਨਜ਼ਰ ਆ ਰਹੀ ਹੈ।
ਇੰਸਟਾਗ੍ਰਾਮ ਯੂਜ਼ਰ ਨੇ ਅਨਮੋਲ ਗਗਨ ਮਾਨ ਦੀ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਪੰਜ ਮਿੰਟਾਂ ਵਿੱਚ ਫਸਲਾਂ ਤੇ ਐਮਐਸਪੀ ਦੇਣ ਵਾਲੀ ਹੋਣਹਾਰ ਐਮਐਲਏ ਅਨਮੋਲ ਗਗਨ ਮਾਨ”

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check / Verification
2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ (AAP) ਦੀ ਮੰਤਰੀ ਅਨਮੋਲ ਗਗਨ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਤਸਵੀਰ ਦੇ ਵਿੱਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰੇਟ ਨਜ਼ਰ ਆ ਰਹੀ ਹੈ। ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਪੜਤਾਲ ਦੇ ਦੌਰਾਨ ਪਾਇਆ ਕਿ ਕਈ ਫੇਸਬੁੱਕ ਯੂਜ਼ਰਾਂ ਨੇ ਤਸਵੀਰ ਨੂੰ ਫੇਕ ਦੱਸਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਹੁਣ ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਸਲੀ ਤਸਵੀਰ ਅਨਮੋਲ ਗਗਨ ਮਾਨ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਹੈਂਡਲ ‘ਤੇ ਮਿਲੀ। ਅਸੀਂ ਪਾਇਆ ਕਿ ਅਸਲ ਤਸਵੀਰ ਵਿਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰਟ ਨਹੀਂ ਹੈ ਜਿਸ ਤੋਂ ਸਪਸ਼ਟ ਹੋਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ।

ਤੁਸੀਂ ਨੀਚੇ ਦਿੱਤੇ ਗਈਆਂ ਦੋਵਾਂ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਲੀਡਰ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਫਰਜ਼ੀ ਹੈ ਜਿਸਨੂੰ ਐਡਿਟ ਕਰਕੇ ਬਣਾਇਆ ਗਿਆ ਹੈ।
Result: Altered Media
Our Sources
Facebook post by Anmol Gagan Mann on July 25, 2020
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।