Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਫ਼ੌਜੀਆਂ ਨੇ ਗੁਜਰਾਤ ਦੇ ਵਿਚ ਪਹੁੰਚ ਕੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ।
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ‘ਚ ਸਪੀਕਰ ਦੇ ਵਿਚ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਪੰਜਾਬ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਦੇ ਕੇ ਗ਼ਲਤੀ ਕਰ ਲਈ। ਹੁਣ ਤੁਸੀਂ ਲੋਕ ਆਮ ਆਦਮੀ ਪਾਰਟੀ ਨੂੰ ਵੋਟ ਨਾ ਦੇਣਾ।
ਪੰਜਾਬੀ ਮੀਡੀਆ ਅਦਾਰਾ ‘ਪੰਜਾਬ ਲੋਕ ਚੈਨਲ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਾਬਕਾ ਫ਼ੌਜੀ ਪੰਜਾਬ ਤੋਂ ਪਹੁੰਚ ਗਏ ਗੁਜਰਾਤ। ਆਪ ਖ਼ਿਲਾਫ਼ ਬੋਲਿਆ ਧਾਵਾ। ਕਹਿੰਦੇ ਅਸੀਂ ਆਪ ਨੂੰ ਵੋਟ ਪਾ ਕੇ ਗ਼ਲਤੀ ਕਰ ਲਈ ਤੁਸੀ ਨਾ ਕਰ ਬੈਠਿਓ।’
ਅਸੀਂ ਪਾਇਆ ਕਿ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਅਸੀਂ ਪਾਇਆ ਕਿ ਹਿੰਦੀ ਦੇ ਵਿਚ ਇਸ ਵੀਡੀਓ ਦਾ ਵੱਡਾ ਵਰਜ਼ਨ ਵੀ ਵਾਇਰਲ ਹੋ ਰਿਹਾ ਹੈ ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਵੀਡੀਓ ਦੇ ਵਿੱਚ ਇੱਕ ਪਾਸੇ ਸਕੂਲ ਅਤੇ ਸਿੱਖਿਆ ਬਚਾਓ ਧਰਨਾ ਪ੍ਰਦਰਸ਼ਨ ਗ੍ਰਾਮ ਵਾਸੀ ਖੈਰਮਪੁਰ ਲਿਖਿਆ ਦਿਖਾਈ ਦਿੱਤਾ।
ਇਨ੍ਹਾਂ ਕੀ ਵਰਡ ਦੀ ਮਦਦ ਨਾਲ ਅਸੀਂ ਗੂਗਲ ਤੇ ਸਰਚ ਕੀਤਾ। ਇਸ ਦੌਰਾਨ ਸਾਨੂੰ ਅਮਰ ਉਜਾਲਾ ਦੁਆਰਾ 10 ਨਵੰਬਰ 2022 ਨੂੰ ਪ੍ਰਕਾਸ਼ਤ ਇੱਕ ਆਰਟੀਕਲ ਮਿਲਿਆ। ਆਰਟੀਕਲ ਦੇ ਮੁਤਾਬਕ ਆਦਮਪੁਰ ਉਪ ਚੋਣਾਂ ਦੇ ਵਿੱਚ ਕਾਂਗਰਸ ਦੇ ਉਮੀਦਵਾਰ ਜੈ ਪ੍ਰਕਾਸ਼ ਆਦਮਪੁਰ ਦੇ ਪਿੰਡ ਖੈਰਮਪੁਰ ਵਿਖੇ ਸਕੂਲ ਦੇ ਬਾਹਰ ਚੱਲ ਰਹੇ ਧਰਨੇ ਤੇ ਪਹੁੰਚੇ। ਆਰਟੀਕਲ ਵਿੱਚ ਪ੍ਰਕਾਸ਼ਿਤ ਤਸਵੀਰ ‘ਚ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਿਹਾ ਪੋਸਟਰ ਵੀ ਸਾਨੂੰ ਦਿਖਾਈ ਦਿੱਤਾ।
ਅੱਗੇ ਵੱਧਦੇ ਹੋਏ ਅਸੀਂ ਫੇਸਬੁੱਕ ਤੇ ਕੁਝ ਕੀਬੋਰਡ ਦੇ ਜ਼ਰੀਏ ਸਰਚ ਕੀਤਾ। ਇਸ ਦੌਰਾਨ ਸਾਨੂੰ ਪਹਿਰੇਦਾਰ ਭਾਰਤ ਨਿਊਜ਼ ਦੁਆਰਾ 1 ਨਵੰਬਰ 2022 ਨੂੰ ਪ੍ਰਕਾਸ਼ਤ ਵੀਡੀਓ ਮਿਲੀ। ਅਸੀਂ ਪਾਇਆ ਕਿ ਇਹ ਵੀਡੀਓ ਵਾਇਰਲ ਵੀਡੀਓ ਨਾਲ ਮਿਲਦਾ ਜੁਲਦਾ ਹੈ।
ਵੀਡੀਓ ਵਿੱਚ ਦਿੱਤੇ ਗਏ ਕੈਪਸ਼ਨ ਦੇ ਮੁਤਾਬਕ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਸਾਬਕਾ ਫ਼ੌਜੀਆਂ ਨੇ ਆਦਮਪੁਰ ਉਪ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਨਾਲ ਹੀ ਸਰਚ ਦੇ ਦੌਰਾਨ ਸਾਨੂੰ IBN 24 News Network ਦੁਆਰਾ 1 ਨਵੰਬਰ 2022 ਨੂੰ ਪ੍ਰਕਾਸ਼ਤ ਇੱਕ ਵੀਡੀਓ ਮਿਲੀ। ਇਸ ਵੀਡੀਓ ਦੇ ਵਿੱਚ ਵਾਇਰਲ ਵੀਡੀਓ ‘ਚ ਮੌਜੂਦ ਲੋਕਾਂ ਨੂੰ ਵੀ ਦੇਖਿਆ ਜਾ ਸਕਦਾ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਆਦਮਪੁਰ ਦੇ ਖੈਰਮਪੁਰ ਦੀ ਹੈ ਜਿੱਥੇ ਸਾਬਕਾ ਫ਼ੌਜੀਆਂ ਨੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵੀਡੀਓ ਨੂੰ ਗੁਜਰਾਤ ਦਾ ਦੱਸਦਿਆਂ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Our Sources
Media report published by Amar Ujala on November 10, 2022
Report published by Pehredar Bharat News on November 1, 2022
Report published by IBN 24 News Network on November 1, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ