ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਫੌਜੀ ਨੇ ਬਚਾਈ ਬੱਚੀ ਦੀ ਜਾਨ? ਵਾਇਰਲ ਵੀਡੀਓ Scripted ਹੈ

ਕੀ ਫੌਜੀ ਨੇ ਬਚਾਈ ਬੱਚੀ ਦੀ ਜਾਨ? ਵਾਇਰਲ ਵੀਡੀਓ Scripted ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਵਿਚ ਇੱਕ ਫੌਜੀ ਜਵਾਨ ਨੂੰ ਇੱਕ ਬੱਚੀ ਨੂੰ ਐਕਸੀਡੈਂਟ ਤੋਂ ਬਚਾਉਂਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਵਿਚ ਕੁੜੀ ਦੀ ਮਾਂ ਨੂੰ ਫੋਨ ‘ਚ ਵਿਅਸਤ ਦੇਖਿਆ ਜਾ ਸਕਦਾ ਹੈ । ਵੀਡੀਓ ਨੂੰ ਅਸਲ ਘਟਨਾ ਦੱਸਦਿਆਂ ਵਾਇਰਲ ਕੀਤਾ ਜਾ ਰਿਹਾ ਹੈ।

ਅਸੀਂ ਪਾਇਆ ਕਿ ਵਾਇਰਲ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੀਡਿਆ ਅਦਾਰਾ ‘ਜੱਗਬਾਣੀ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਫੌਜੀ ਨੇ ਮਸ੍ਹਾ ਬਚਾਈ ਬੱਚੀ ਦੀ ਜਾਨ, ਵੀਡੀਓ ਦੇਖ ਤੁਸੀਂ ਵੀ ਹੋ ਜਾਵੋਗੇ ਹੈਰਾਨ।’ ਇਸ ਵੀਡੀਓ ਨੂੰ ਹੁਣ ਤਕ 2.50 ਲੱਖ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।

ਫੇਸਬੁੱਕ ਪੇਜ ‘ਸ੍ਰੀ ਗੁਰੂ ਨਾਨਕ ਮੈਡੀਕਲ ਸਟੋਰ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਸਲੂਟ ਆ ਇਸ ਫੌਜੀ ਵੀਰ ਨੂੰ। ਬਾਕੀ ਮਾਂ ਤਾਂ ਫੋਨ ਚ ਬਿਜੀ ਸੀ ਬੱਚੇ ਦੀ ਜਾਨ। ਬਾਈ ਬੇਨਤੀ ਸੜਕ ਤੇ ਫੋਨ ਦੀ ਘੱਟ ਵਰਤੋਂ ਕਰਿਆ ਕਰੋ।

ਫੌਜੀ ਨੇ ਬਚਾਈ ਬੱਚੀ ਦੀ ਜਾਨ
Courtesy: Facebook/SriGuruNanakMedicalStore

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫ਼੍ਰੇਮਸ ਕੱਢ ਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ YouTube ‘ਤੇ 3rd Eye ਨਾਮਕ ਅਕਾਊਂਟ ‘ਤੇ ਅਪਲੋਡ ਮਿਲਿਆ। 14 ਜੂਨ 2022 ਨੂੰ 3rd Eye ਅਕਾਊਂਟ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ। ਇਹ ਅਕਾਊਂਟ ਮਨੋਰੰਜਨ ‘ਤੇ ਜਾਗਰੂਕਤਾ ਦੇ ਲਈ ਵੀਡੀਓ ਬਣਾਉਂਦੇ ਹਨ।

ਸਾਨੂੰ ਵੀਡੀਓ ਦੇ ਅਖੀਰ ‘ਚ Disclaimer ਮਿਲਿਆ ਜਿਸ ਵਿਚ ਦੱਸਿਆ ਗਿਆ ਕਿ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ ਜਿਸਨੂੰ ਮਨੋਰੰਜਨ ਦੇ ਅਧਾਰ ‘ਤੇ ਬਣਾਇਆ ਗਿਆ ਸੀ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਫੇਸਬੁੱਕ ਪੇਜ ‘ਪ੍ਰਿਆ’ ਤੇ ਸਾਲ 2018 ਵਿਚ ਅਪਲੋਡ ਮਿਲੀ। ਇਸ ਵੀਡੀਓ ਨੂੰ ਦੂਜੇ ਐਂਗਲ ਤੋਂ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਦੇ ਅੰਤ ‘ਚ ਵੀ ਡਿਸਕਲੇਮਰ ਮਿਲਿਆ ਜਿਸ ਵਿਚ ਵੀ ਦੱਸਿਆ ਗਿਆ ਕਿ ਇਹ ਵੀਡੀਓ ਸਕ੍ਰਿਪਟਿਡ ਨਾਟਕ ਹੈ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਮਨੋਰੰਜਨ ਤੇ ਜਾਗਰੂਕਤਾ ਦੇ ਉਦੇਸ਼ ਨਾਲ ਬਣਾਇਆ ਹੈ। ਵੀਡੀਓ ਨੂੰ ਅਸਲ ਦੱਸਦਿਆਂ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Result: Missing Context

Our Sources

Video uploaded by 3rd Eye on YouTube on June 14,2022
Facebook video uploaded by Priya on April 6,2018

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular