ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੋਲਦੇ ਹਨ ਕਿ ਪੰਜਾਬ ਵਿਚ 24 ਘੰਟੇ ਬਿਜਲੀ ਦੇਣ ਵਿਚ 3-4 ਸਾਲ ਦਾ ਸਮੇਂ ਲੱਗੇਗਾ। ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਫੇਸਬੁੱਕ ਪੇਜ ‘We Support Sukhbir Singh Badal’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਲਓ ਕਰਲੋ ਗੱਲ ਬਦਲਾਵ ਤੇ ਆਪ ਬਦਲ ਗਿਆ, ਕਹਿੰਦਾ 4 ਸਾਲ ਪੱਖੀਆਂ ਝੱਲੋ ਬਾਕੀ ਫੇਰ ਸੋਚਾਂਗੇ।’ ਇਸ ਵੀਡੀਓ ਨੂੰ 60,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੀ ਅਸਲ ਪ੍ਰੈਸ ਕਾਨਫਰੰਸ ‘The Tribune’ ਦੁਆਰਾ 29 ਜੂਨ 2021 ਨੂੰ YouTube ‘ਤੇ ਅਪਲੋਡ ਮਿਲੀ ਜਿਸ ਦੀ ਹੈਡਿੰਗ ਸੀ,’ਕੇਜਰੀਵਾਲ ਨੇ ਪੰਜਾਬ ਵਿੱਚ ਹਰ ਘਰ ਲਈ 300 ਯੂਨਿਟ ਬਿਜਲੀ ਦਾ ਕੀਤਾ ਐਲਾਨ।’
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਨੇ ਕਾਨਫਰੰਸ ਕਰ ਪੰਜਾਬ ਵਾਸੀਆਂ ਨੂੰ 300 ਯੂਨਿਟਾਂ ਮੁਫ਼ਤ ਬਿਜਲੀ ਦੀ ਗਰੰਟੀ ਦਿੱਤੀ ਸੀ। ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ 24 ਘੰਟੇ ਬਿਜਲੀ ਦੇਣ ‘ਚ 3 ਤੋਂ 4 ਸਾਲ ਤਕ ਦਾ ਸਮੇਂ ਲੱਗੇਗਾ।
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ 13 ਮਿੰਟ ਤੋਂ ਬਾਅਦ ਸੁਣਿਆ ਜਾ ਸਕਦਾ ਹੈ। ਵੀਡੀਓ ਨੂੰ ਇਥੇ ਕਲਿਕ ਕਰਕੇ ਦੇਖਿਆ ਜਾ ਸਕਦਾ ਹੈ।
ਸਰਚ ਦੇ ਦੌਰਾਨ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ ਵਾਸੀਆਂ ਨੂੰ 300 ਯੂਨਿਟਾਂ ਮੁਫ਼ਤ ਬਿਜਲੀ ਦੇਣ ਨੂੰ ਲੈ ਕੇ ਸਾਨੂੰ ਕਈ ਮੀਡਿਆ ਅਦਾਰਿਆਂ ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀਆਂ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਜੂਨ 2021 ਦੀ ਹੈ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 300 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਪੰਜਾਬ ਵਾਸੀਆਂ ਨੂੰ ਦਿੱਤੀ ਸੀ।
Result: Missing Context/False Context
Our Sources
Report by The Tribune
Media Report by Business Standard
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ