ਸੋਸ਼ਲ ਮੀਡੀਆ ਤੇ ਏਬੀਪੀ ਨਿਊਜ਼ ਹਿੰਦੀ ਦੇ ਹਵਾਲੇ ਤੋਂ ਇੱਕ ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਐਂਟੀ ਕਰੱਪਸ਼ਨ ਬਿਊਰੋ ਨੇ ਅਰਵਿੰਦ ਕੇਜਰੀਵਾਲ ਦੇ ਭਾਣਜੇ ਨੂੰ ਗ੍ਰਿਫ਼ਤਾਰ ਕੀਤਾ। ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ਅਕਾਲੀ ਆਵਾਜ਼ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਚੰਨੀ ਤੋ ਬਾਅਦ ਕੇਜਰੀਵਾਲ ਦਾ ਭਾਣਜਾ ਵੀ ਗ੍ਰਿਫਤਾਰ। ਦੋ ਮੁੱਖਮੰਤਰੀ, ਦੋਨੋ ਆਮ ਆਦਮੀ ਦਾ ਡਰਾਮਾ ਕਰਦੇ,ਦੋਹਾਂ ਦੇ ਭਾਣਜੇ ਗ੍ਰਿਫਤਾਰ। ਦੋਹਾਂ ਭਾਣਜਿਆਂ ਨੇ 10 ਕਰੋੜ ਦਾ ਘਪਲਾ ਕੀਤਾ।’ ਇਸ ਵੀਡੀਓ ਨੂੰ ਹੁਣ ਤਕ 5,000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਇਸ ਦੇ ਨਾਲ ਹੀ ਅਸੀਂ ਪਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੋਰਨਾਂ ਪਾਰਟੀਆਂ ਦੇ ਨਾਲ ਸੰਬੰਧਿਤ ਕਈ ਫੇਸਬੁੱਕ ਪੇਜ ਅਤੇ ਯੂਜ਼ਰ ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕਰ ਰਹੇ ਹਨ।
Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।
18 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਰੋਲੈਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤਹਿਤ ਈਡੀ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਵਿਚ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਮੁਤਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਦੀ ਗ੍ਰਿਫਤਾਰੀ ਤੋਂ ਬਾਅਦ ਐਂਟੀ ਕੁਰੱਪਸ਼ਨ ਬਿਉੂਰੋ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਾਣਜੇ ਨੂੰ ਪੀਡਬਲਿਊਡੀ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਵੀਡੀਓ ਦੇ ਬਾਰੇ ਵਿੱਚ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇੰਡੀਆ ਟੂਡੇ ਦੁਆਰਾ 10 ਮਈ 2018 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ। ਆਰਟੀਕਲ ਦੇ ਮੁਤਾਬਕ ਐਂਟੀ ਕੁਰੱਪਸ਼ਨ ਬਿਊਰੋ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਤੀਜੇ ਵਿਨੇ ਬਾਂਸਲ ਨੂੰ ਪੀਡਬਲਿਊਡੀ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਸਰਚ ਦੇ ਦੌਰਾਨ ਸਾਨੂੰ ਇਕਨੌਮਿਕ ਟਾਈਮਜ਼ ਦੁਆਰਾ 10 ਮਈ 2018 ਨੂੰ ਪ੍ਰਕਾਸ਼ਤ ਇੱਕ ਆਰਟੀਕਲ ਮਿਲਿਆ ਜਿਸ ਮੁਤਾਬਕ ਅਰਵਿੰਦ ਕੇਜਰੀਵਾਲ ਦੇ ਭਤੀਜੇ ਵਿਨੋਦ ਬੰਸਲ ਪੇਸ਼ੀ ਦੇ ਦੌਰਾਨ ਬੇਹੋਸ਼ ਹੋ ਗਏ ਜਿਸ ਤੋਂ ਬਾਅਦ ਦਿੱਲੀ ਦੀ ਜ਼ਿਲ੍ਹਾ ਅਦਾਲਤ ਨੇ ਵਿਨੋਦ ਬੰਸਲ ਨੂੰ ਇਕ ਦਿਨ ਦੀ ਜੁਡੀਸ਼ੀਅਲ ਕਸਟਡੀ ਤੇ ਭੇਜ ਦਿੱਤਾ। ਵਿਨੈ ਬੰਸਲ ਤੇ ਆਰੋਪ ਹੈ ਕਿ ਉਸ ਨੇ ਲੋਕ ਨਿਰਮਾਣ ਵਿਭਾਗ ਦੀ ਸੜਕਾਂ ਅਤੇ ਸੀਵਰੇਜ ਦੇ ਠੇਕੇ ਵਿਚ ਧਾਂਦਲੀ ਕੀਤੀ ਹੈ ਅਤੇ ਫਰਜ਼ੀ ਬਿੱਲਾਂ ਦੇ ਆਧਾਰ ਤੇ ਵਿਭਾਗ ਨੂੰ ਕਰੀਬ 10 ਕਰੋੜ ਦੀ ਚਪਤ ਲਗਾਈ ਹੈ। ਇਕ ਗੈਰ ਸਰਕਾਰੀ ਸੰਗਠਨ ਦੀ ਸ਼ਿਕਾਇਤ ਤੇ ਐਂਟੀ ਕਰੱਪਸ਼ਨ ਬਿਊਰੋ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।

ਸਰਚ ਦੇ ਦੌਰਾਨ ਸਾਨੂੰ ਜਨਸੱਤਾ ਦੁਆਰਾ 14 ਮਈ 2018 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ ਜਿਸ ਦੇ ਮੁਤਾਬਕ ਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਭਤੀਜੇ ਵਿਨੇ ਬਾਂਸਲ ਨੂੰ ਦੋ ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ। ਰਿਪੋਰਟ ਦੇ ਮੁਤਾਬਕ ਵਿਲੀ ਬੰਸਲ ਕੇਜਰੀਵਾਲ ਦੇ ਸਾਢੂ ਸੁਰਿੰਦਰ ਕੁਮਾਰ ਬੰਸਲ ਦਾ ਮੁੰਡਾ ਹੈ ਸੁਰਿੰਦਰ ਕੁਮਾਰ ਬੰਸਲ ਦਾ ਸਾਲ 2017 ਵਿੱਚ ਦੇਹਾਂਤ ਹੋ ਗਿਆ ਸੀ।

ਅਸੀਂ ਸੋਸ਼ਲ ਮੀਡੀਆ ਤੇ ਏਬੀਪੀ ਨਿਊਜ਼ ਦੇ ਹਵਾਲੇ ਤੋਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਯੂ ਟਿਊਬ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸੂਰਜ ਦੇ ਦੌਰਾਨ ਸਾਨੂੰ ਏਬੀਪੀ ਨਿਊਜ਼ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਵੀਡੀਓ ਮਿਲੀ। ਏਬੀਪੀ ਨਿਊਜ਼ ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਕ ਯੂਟਿਊਬ ਹੈਂਡਲ ਤੇ 10 ਮਈ 2018 ਨੂੰ ਅਪਲੋਡ ਕੀਤਾ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਲ 2018 ਦੀ ਹੈ ਜਦੋਂ ਐਂਟੀ ਕੁਰੱਪਸ਼ਨ ਬਿਉੂਰੋ ਨੇ ਅਰਵਿੰਦ ਕੇਜਰੀਵਾਲ ਦੇ ਭਤੀਜੇ ਵਿਨੇ ਬਾਂਸਲ ਨੂੰ ਪੀਡਬਲਿਊਡੀ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਖ਼ਬਰ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Result: Missing Context
Our Sources
Economic Times: https://economictimes.indiatimes.com/news/politics-and-nation/kejriwals-nephew-arrested-in-pwd-fake-bills-scam-case/articleshow/64106613.cms
YouTube/ABPNews: https://www.youtube.com/watch?v=lfL5HTLKoTs
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ