ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckArvind Kejriwal ਨੇ Punjab ਦੇ ਪਾਣੀ ਨੂੰ ਲੈ ਕੇ ਦਿੱਤਾ ਬਿਆਨ?

Arvind Kejriwal ਨੇ Punjab ਦੇ ਪਾਣੀ ਨੂੰ ਲੈ ਕੇ ਦਿੱਤਾ ਬਿਆਨ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਨਿਊਜ਼ ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਅਰਵਿੰਦ ਕੇਜਰੀਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਪੰਜਾਬ ਵਿਚ ਚੋਣਾਂ ਜਿੱਤਦੀ ਹੈ ਤਾਂ ਪੰਜਾਬ ਦੇ ਪਾਣੀ ਵਿੱਚੋਂ ਦਿੱਲੀ ਨੂੰ ਪਾਣੀ ਦਿੱਤਾ ਜਾਵੇਗਾ।

ਫੇਸਬੁੱਕ ਯੂਜ਼ਰ “ਦਲਵੀਰ ਸਿੰਘ ਸਿੱਧੂ” ਨੇ ਵਾਇਰਲ ਕਟਿੰਗ ਨੂੰ ਅਪਲੋਡ ਕਰਦਿਆਂ ਲਿਖਿਆ, “ਇਹਨੇ ਬਾਕੀ ਦਾ ਪਾਣੀ ਵੀ ਖੋਹਕੇ ਲੈ ਜਾਣਾ! ਕਈ ਲੋਕ ਕਹਿ ਰਹੇ ਆ ਕਿ ਇਹ ਖ਼ਬਰ ਸੱਚ ਨਹੀਂI ਪਰ ਅਸੀਂ ਪਾਣੀਆਂ ਬਾਰੇ ਕੇਜਰੀ ਦਾ ਸਟੈਂਡ ਪਹਿਲਾਂ ਹੀ ਜਾਣਦੇ ਆਂI ਦਿੱਲੀ ਵਿੱਚ ਬੈਠੇ ਜਾਂ ਦਿੱਲੀ ਵਾਲਿਆਂ ਦੇ ਭਾਈਵਾਲ ਪੰਜਾਬ ਦੇ ਕਦੇ ਵੀ ਸਕੇ ਨਹੀਂ ਹੋ ਸਕਦੇ????” ਦਲਵੀਰ ਸਿੰਘ ਸਿੱਧੂ ਦੀ ਪ੍ਰੋਫਾਈਲ ਖੰਗਾਲਣ ਤੇ ਅਸੀਂ ਪਾਇਆ ਕਿ ਦਲਵੀਰ ਸਿੱਧੂ ਕਾਂਗਰਸ ਪਾਰਟੀ ਦੇ ਸਮਰਥਕ ਹਨ।

Arvind Kejriwal

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।


ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੀਆਂ ਹਨ ਜਿਸ ਨੂੰ ਲੈ ਕੇ Newschecker ਦੁਆਰਾ ਕੀਤੇ ਫੈਕਟ ਚੈਕ ਤੁਸੀਂ ਇਥੇ ਪੜ੍ਹ ਸਕਦੇ ਹੋ।

ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਉੱਤੇ ਅੰਮ੍ਰਿਤਸਰ ਪਹੁੰਚ ਹੋਏ ਹਨ ਜਿੱਥੇ ਉਨ੍ਹਾਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ ਤੇ ਅਰਵਿੰਦ ਕੇਜਰੀਵਾਲ ਦਾ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਿਕ , ਅਰਵਿੰਦ ਕੇਜਰੀਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਪੰਜਾਬ ਵਿਚ ਚੋਣਾਂ ਜਿੱਤਦੀ ਹੈ ਤਾਂ ਪੰਜਾਬ ਦੇ ਪਾਣੀ ਵਿੱਚੋਂ ਦਿੱਲੀ ਨੂੰ ਪਾਣੀ ਦਿੱਤਾ ਜਾਵੇਗਾ।

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜ੍ਹਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਇਸ ਤਰ੍ਹਾਂ ਦੀ ਕੋਈ ਖ਼ਬਰ ਸਾਨੂੰ ਇੰਟਰਨੈਟ ਤੇ ਮੌਜੂਦ ਮਿਲੀ।

ਗੌਰਤਲਬ ਹੈ ਕਿ, ਜੇਕਰ ਕਿਸੀ ਮੀਡਿਆ ਸੰਸਥਾਨ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਇੰਟਰਨੈੱਟ ਤੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ। ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਪੱਤਰਕਾਰ ਅਨਮੋਲ ਗੁਲਾਟੀ ਨੂੰ ਸੰਪਰਕ ਕੀਤਾ। ਉਹਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਵਾਇਰਲ ਪੋਸਟ ਵਿੱਚ ਕੋਈ ਸਚਾਈ ਨਹੀਂ ਹੈ।

ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਜ਼ਿਆਦਾ ਗਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਇਸ ਦੇ ਨਾਲ ਹੀ ਵਾਇਰਲ ਹੋ ਰਹੀ ਪੋਸਟ ਦੇ ਵਿੱਚ ਕਿਸੀ ਵੀ ਅਖਬਾਰ ਦਾ ਜ਼ਿਕਰ ਨਹੀਂ ਕੀਤਾ ਹੋਇਆ ਸੀ।

ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਅਖ਼ਬਾਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ। ਤੁਸੀਂ ਨੀਚੇ ਤਸਵੀਰ ਦੇ ਵਿੱਚ ਅਖਬਾਰ ਦੀ ਕਟਿੰਗ ਵਿੱਚ ਗ਼ਲਤੀਆਂ ਨੂੰ ਦੇਖ ਸਕਦੇ ਹੋ।

ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਪੰਜਾਬ ਆਮ ਆਦਮੀ ਪਾਰਟੀ ਦੇ ਮੀਡਿਆ ਇੰਚਾਰਜ ਦਿਗਵਿਜੇ ਧੰਜੂ ਨੂੰ ਸੰਪਰਕ ਕੀਤਾ। ਗੱਲਬਾਤ ਕਰਦਿਆਂ ਦਿਗਵਿਜੇ ਧੰਜੂ ਨੇ ਸੋਸ਼ਲ ਮੀਡਿਆ ਤੇ ਵਾਇਰਲ ਪੋਸਟ ਨੂੰ ਫਰਜ਼ੀ ਦੱਸਿਆ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

Our Sources

Direct Contact

Result: Fabricated News


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular