Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ 14 ਸਾਲਾ ਬੱਚੇ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਸੀ। ਬੀਬੀਸੀ ਦੀ ਰਿਪੋਰਟ ਦੇ ਮੁਤਾਬਕ ਗਾਜ਼ੀਆਬਾਦ ਵਿੱਚ ਇੱਕ 14 ਸਾਲਾ ਮੁਸਲਿਮ ਬੱਚਾ ਮੰਦਿਰ ਵਿਚ ਪਾਣੀ ਪੀਣ ਗਿਆ ਤਾਂ ਇਕ ਵਿਅਕਤੀ ਨੇ ਉਸ ਨੂੰ ਫੜ ਲਿਆ ਅਤੇ ਉਸ ਦੀ ਕਾਫੀ ਕੁੱਟਮਾਰ ਕੀਤੀ ਅਤੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ।
ਇੰਡੀਅਨ ਐਕਸਪ੍ਰੈਸ ਦੀ ਖਬਰ ਦੇ ਮੁਤਾਬਕ ਪੁਲੀਸ ਨੇ ਵੀਡੀਓ ਦਾ ਸੰਗਿਆਨ ਲੈਂਦਿਆਂ ਹੋਇਆ ਮੁੱਖ ਮੁਲਜ਼ਮ ਸਿੰਗਰੀ ਬੰਧਨ ਯਾਦਵ ਅਤੇ ਉਸ ਦੇ ਸਾਥੀ ਸ਼ਿਵਾਨੰਦ ਨੂੰ ਗ੍ਰਿਫ਼ਤਾਰ ਕਰ ਲਿਆ।
ਵੀਡੀਓ ਦੇ ਵਿੱਚ ਮੁਲਜ਼ਮਾਂ ਨੇ ਬੱਚੇ ਦਾ ਹੱਥ ਫੜਿਆ ਅਤੇ ਉਸ ਦਾ ਨਾਂ ਅਤੇ ਮੰਦਿਰ ਦੇ ਵਿੱਚ ਆਉਣ ਦੀ ਵਜ੍ਹਾ ਪੁੱਛੀ ਜਦੋਂ ਬੱਚੇ ਨੇ ਆਪਣਾ ਅਤੇ ਆਪਣੇ ਪਿਤਾ ਦਾ ਨਾਂ ਦੱਸਿਆ ਅਤੇ ਕਿਹਾ ਕਿ ਉਹ ਪਾਣੀ ਪੀਣ ਆਇਆ ਹੈ ਤਾਂ ਮੁਲਜ਼ਮ ਨੇ ਉਸ ਦੇ ਥੱਪੜ ਅਤੇ ਲੱਤਾਂ ਮਾਰੀਆਂ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਇਕ ਬੱਚੇ ਦੇ ਸਰੀਰ ਤੇ ਸੱਟ ਦੇ ਨਿਸ਼ਾਨ ਅਤੇ ਲਾਸ਼ਾਂ ਦੇਖੀਆਂ ਜਾ ਸਕਦੀਆਂ ਹਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ 14 ਸਾਲ ਦੇ ਆਸਿਫ਼ ਦੀ ਹੈ।
ਅਸੀਂ ਪਾਇਆ ਕਿ ਸ਼ੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowdtangle ਡਾਟਾ ਦੇ ਮੁਤਾਬਕ ਇਸ ਪੋਸਟ ਨੂੰ ਲੈ ਕੇ 27 ਹਜ਼ਾਰ ਤੋਂ ਵੱਧ ਲੋਕ ਚਰਚਾ ਕਰ ਰਹੇ ਹਨ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇੱਕ ਯੂਜ਼ਰ ਨੇ ਇਨ੍ਹਾਂ ਤਸਵੀਰਾਂ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਇਨ੍ਹਾਂ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਇਕ ਤਸਵੀਰ ਫੇਸਬੁੱਕ ਪੇਜ ਤੇ ਅਪਲੋਡ ਮਿਲੀ। ਫੇਸਬੁਕ ਪੇਜ ਤੇ ਇਸ ਤਸਵੀਰ ਨੂੰ ਅਕਤੂਬਰ 12,2020 ਨੂੰ ਅਪਲੋਡ ਕੀਤਾ ਗਿਆ ਸੀ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਜਾਰੀ ਰੱਖੀ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਣ ਤੇ ਸਾਨੂੰ ਵਾਇਰਲ ਹੋ ਰਹੀ ਤਸਵੀਰ ਇਕ ਹੋਰ ਫੇਸਬੁੱਕ ਪੇਜ ਤੇ ਜਨਵਰੀ 26,2021 ਨੂੰ ਅਪਲੋਡ ਮਿਲੀ। ਇਸ ਤੋਂ ਹੀ ਸਪਸ਼ਟ ਹੋ ਜਾਂਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਦਾ ਆਸਿਫ ਵਾਲੇ ਮਾਮਲੇ ਦੇ ਨਾਲ ਸਬੰਧ ਨਹੀਂ ਹੈ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇਕ ਲੋਕਲ ਮੀਡੀਆ ਵੈੱਬਸਾਈਟ Cratersky.net ਤੇ ਪ੍ਰਕਾਸ਼ਿਤ ਮਿਲੀ। ਰਿਪੋਰਟ ਦੇ ਮੁਤਾਬਕ ਯੇਮਨ ਦੇ ਅਲ ਮੈਵਿੱਥ ਵਿਖੇ 12 ਸਾਲਾ ਬੱਚੇ ਨੂੰ ਉਸ ਦੇ ਪਿਤਾ ਨੇ ਬੁਰੀ ਤਰ੍ਹਾਂ ਕੁੱਟਿਆ। ਜਾਣਕਾਰੀ ਮਿਲਣ ਤੇ ਪ੍ਰਸ਼ਾਸਨ ਨੇ ਬੱਚੇ ਦੇ ਪਿਤਾ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਨੂੰ ਜੇਲ੍ਹ ਭੇਜ ਦਿੱਤਾ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਤਕਰੀਬਨ ਪੰਜ ਮਹੀਨੇ ਪੁਰਾਣੀ ਹੈ। ਵਾਇਰਲ ਹੋ ਰਹੀ ਤਸਵੀਰ ਤਾਂ ਆਸਿਫ਼ ਮਾਮਲੇ ਦੇ ਨਾਲ ਕੋਈ ਸਬੰਧ ਨਹੀਂ ਹੈ।
https://cratersky.net/posts/49127
https://24-post.com/news6603.html
http://sahafaa.net/show7107137.html
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044