ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿੱਚ ਕੁਝ ਲੋਕ ਇੱਕ ਸ਼ਖਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਨਾਲ ਕੁੱਟਮਾਰ ਹੋ ਰਹੀ ਹੈ, ਉਹ ਹਰਿਆਣਾ ਬੀਜੇਪੀ ਦਾ ਵਿਧਾਇਕ ਹੈ।
Fact check/Verification
ਸੋਸ਼ਲ ਮੀਡਿਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਇਸ ਵਿੱਚ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਇੱਕ ਸ਼ਖਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਦੇਖੇ ਜਾ ਸਕਦੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਨਾਲ ਕੁੱਟਮਾਰ ਹੋ ਰਹੀ ਹੈ, ਉਹ ਹਰਿਆਣਾ ਬੀਜੇਪੀ ਦਾ ਵਿਧਾਇਕ ਹੈ।
ਅਸੀਂ ਪਾਇਆ ਕਿ ਕਈ ਨਾਮਵਰ ਮੀਡਿਆ ਏਜੇਂਸੀਆਂ ਅਤੇ ਫੇਸਬੁੱਕ ਪੇਜ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ। ਦਾਖਾ ਤੋਂ ਲੋਕ ਇਨਸਾਫ ਪਾਰਟੀ ਦੇ ਲੀਡਰ ਸੁਖਦੇਵ ਸਿੰਘ ਚੱਕ ਨੇ ਵੀ ਇਸ ਵੀਡੀਓ ਨੂੰ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਹੁਣ ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ‘Invid’ ਦੀ ਮਦਦ ਦੇ ਨਾਲ ਵੀਡੀਓ ਨੂੰ ਕੁਝ ਸਕ੍ਰੀਨਸ਼ੋਟ ਕੱਢੇ। ਹੁਣ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ ਕੀਤੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਕਈ ਨਾਮੀ ਮੀਡਿਆ ਏਜੇਂਸੀਆਂ ਤੇ ਪ੍ਰਕਾਸ਼ਿਤ ਮਿਲੀ। ‘ਜੀ ਪੰਜਾਬ ਹਰਿਆਣਾ ਹਿਮਾਚਲ’ ਦੀ ਵੀਡੀਓ ਰਿਪੋਰਟ ਮੁਤਾਬਕ, 22 ਜੁਲਾਈ ਨੂੰ ਹਰਿਆਣਾ ਦੇ ਕਰਨਾਲ ਵਿੱਚ ਬਿਜਲੀ ਵਿਭਾਗ ਦੇ ਦਫਤਰ ਵਿੱਚ ਸ਼ਿਕਾਇਤ ਕਰਨ ਆਏ ਵਿਅਕਤੀ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਕੇਸ ਦਰਜ਼ ਕੀਤਾ।
ਹੁਣ ਅਸੀਂ ਗੂਗਲ ਸਰਚ ਦੀ ਮਦਦ ਨਾਲ ਇਸ ਖ਼ਬਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ‘Business world’ ਦੀ ਵੈਬਸਾਈਟ ਤੇ ਮਾਮਲੇ ਦੀ ਪੂਰੀ ਜਾਣਕਾਰੀ ਮਿਲੀ। ਰਿਪੋਰਟ ਦੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜ ਲੋਕਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਬਾਕੀ ਦੋਵਾਂ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿੱਜੀ ਦੁਸ਼ਮਣੀ ਨੇ ਹਿੰਸਾ ਨੂੰ ਭੜਕਾਇਆ।

ਇਸ ਮਾਮਲੇ ਨੂੰ ਲੈ ਕੇ ਸਾਨੂੰ ਪੰਜਾਬ ਕੇਸਰੀ ਦੀ ਰਿਪੋਰਟ ਵੀ ਮਿਲੀ ਜਿਸ ਮੁਤਾਬਕ ,”ਮੁੱਖ ਮੰਤਰੀ ਸਿਟੀ ਕਰਨਾਲ ਦੇ ਪਿੰਡ ਗਗਸੀਨਾ ਵਿਚ, ਬਿਜਲੀ ਦੀ ਲਾਈਨ ਲਗਾਈ ਜਾ ਰਹੀ ਸੀ ਜੋ ਇਕ ਵਿਅਕਤੀ ਦੇ ਖੇਤ ਵਿਚੋਂ ਲੰਘ ਰਹੀ ਸੀ। ਆਪਣੀ ਪਰੇਸ਼ਾਨੀ ਦੇ ਸਬੰਧ ਵਿੱਚ ਪਿੰਡ ਦੇ ਕੁਝ ਲੋਕ ਬਿਜਲੀ ਵਿਭਾਗ ਦੇ ਦਫਤਰ ਪਹੁੰਚੇ ਅਤੇ ਐਸ.ਡੀ.ਓ. ਨੂੰ ਸ਼ਿਕਾਇਤ ਕੀਤੀ। ਐਸ.ਡੀ.ਓ ਨੇ ਠੇਕੇਦਾਰ ਨੂੰ ਬੁਲਾਇਆ ਅਤੇ ਕਿਹਾ ਕਿ ਬਿਜਲੀ ਲਾਈਨ ਨੂੰ ਉਥੋਂ ਹਟਾ ਦਿੱਤਾ ਜਾਵੇ। ਜਦੋਂ ਇਹ ਚਰਚਾ ਚੱਲ ਰਹੀ ਸੀ, ਉਸੇ ਹੀ ਪਿੰਡ ਦੇ 5-6 ਲੋਕ ਐਸਡੀਓ ਦੇ ਦਫ਼ਤਰ ਵਿੱਚ ਦਾਖਲ ਹੋਏ ਅਤੇ ਸ਼ਿਕਾਇਤਕਰਤਾਵਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ”
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਕਰਨਾਲ ਦੇ ਅਧੀਨ ਪੈਂਦੇ ਐਸਡੀਓ ਦਫਤਰ ਵਿੱਚ ਗ੍ਰਾਮੀਣਾਂ ਵਿਚਕਾਰ ਹੋਈ ਕੁੱਟਮਾਰ ਨੂੰ ਬੀਜੇਪੀ ਵਿਧਾਇਕ ਨਾਲ ਕੁੱਟਮਾਰ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Our Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044