Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਅਤੇ ਸਮਾਜ ਸੇਵੀ ਬੱਬੂ ਮਾਨ (Babbu Mann) ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਬੈਠਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਤਸਵੀਰ ਵਿਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਹਨ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ ਦੇ ਕਾਂਗਰਸ ਪਾਰਟੀ ਦੇ ਨਾਲ ਸੰਬੰਧ ਹਨ। ਕਈ ਸੋਸ਼ਲ ਮੀਡੀਆ ਯੂਜ਼ਰ ਇਸ ਤਸਵੀਰ ਨੂੰ ਹਾਲੀਆ ਦੱਸਕੇ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਯੂਜ਼ਰ ਸੁੱਖ ਫ਼ਾਜ਼ਿਲਕਾ ਨੇ ਵਾਇਰਲ ਹੋ ਰਹੀ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ,’ਉਹ ਕਿਵੇ ਉ ਡੱਬੂ ਛੱਬੂ ਦੇ ਚੇਲਿਉ ਤੁਸੀਂ ਤਾਂ ਕਹਿੰਦੇ ਉ ਸਾਡਾ ਡੱਬੂ ਛੱਬੂ ਤਾ ਰਾਜਨੀਤੀ ਨੂੰ ਠੋਕਰ ਮਾਰਦਾ ਹੈ। ਇਹ ਤਾਂ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਵਾਲੇ ਦੇ ਪੈਰੀਂ ਜੁੱਟ ਹੋਇਆ ਫਿਰਦਾ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਦੀ ਜਾਂਚ ਦੇ ਲਈ ਵਾਇਰਲ ਹੋ ਰਹੀ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਲ ਮਿਲਦੀ ਜੁਲਦੀ ਤਸਵੀਰਾਂ ਫੇਸਬੁੱਕ ਪੇਜ ਅਨਆਫਿਸ਼ੀਅਲ ਬੱਬੂ ਮਾਨ ਆਨਲਾਈਨ ਤੇ ਮਾਰਚ 16, 2014 ਨੂੰ ਅਪਲੋਡ ਮਿਲੀ। ਐਲਬਮ ਦੇ ਮੁਤਾਬਕ ਇਹ ਤਸਵੀਰਾਂ ਖੰਟ ਵਿਖੇ ਕਰਵਾਏ ਗਏ ਪ੍ਰੋਗਰਾਮ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਤਸਵੀਰਾਂ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਲ ਮਿਲਦੀ ਜੁਲਦੀ ਤਸਵੀਰ ਫੇਸਬੁੱਕ ਯੂਜ਼ਰ ਤੇਜੀ ਬਾਜਵਾ ਦੁਆਰਾ ਮਈ 26, 2015 ਨੂੰ ਅਪਲੋਡ ਮਿਲੀ।
ਤੇਜੀ ਬਾਜਵਾ ਨੇ ਇਹ ਤਸਵੀਰ ਆਪਣੇ ਫੇਸਬੁੱਕ ਤੇ ਫਰਵਰੀ 12, 2017 ਨੂੰ ਵੀ ਅਪਲੋਡ ਕੀਤੀ ਸੀ।
ਸਾਨੂੰ ਆਪਣੀ ਸਰਚ ਦੇ ਦੌਰਾਨ ਵਾਇਰਲ ਹੋ ਰਹੀਆਂ ਤਸਵੀਰਾਂ ਦੇ ਨਾਲ ਮਿਲਦੀ ਜੁਲਦੀਆਂ ਹੋਰ ਕਈ ਤਸਵੀਰਾਂ ਫੇਸਬੁੱਕ ਯੂਜ਼ਰ ਦਲਵੀਰ ਜੱਲੋਵਾਲੀਆ ਦੁਆਰਾ ਸਾਲ 2014 ਵਿੱਚ ਅਪਲੋਡ ਮਿਲੀਆਂ।
ਹਾਲਾਂਕਿ ਆਪਣੀ ਸਰਚ ਦੇ ਦੌਰਾਨ ਅਸੀਂ ਇਹ ਸਪੱਸ਼ਟ ਨਹੀਂ ਕਰ ਪਾਏ ਹਾਂ ਕਿ ਵਾਇਰਲ ਹੋ ਰਹੀ ਤਸਵੀਰ ਕਿਸ ਸਾਲ ਦੀ ਹੈ ਪਰ ਇਹ ਸਪਸ਼ਟ ਹੈ ਕਿ ਵਾਇਰਲ ਤਸਵੀਰ ਪੁਰਾਣੀ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਪੁਰਾਣੀ ਤਸਵੀਰਾਂ ਨੂੰ ਸ਼ੇਅਰ ਕਰ ਸੋਸ਼ਲ ਮੀਡੀਆ ਤੇ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Facebook/UnofficialBabbuMann: https://www.facebook.com/lovebabbumaan1/photos/a.759860794025772/759860850692433
Facebook/TejiBajwa: https://www.facebook.com/photo?fbid=1823427651244175&set=a.1381299335457011
Facebook/DalvirJallowalia: https://www.facebook.com/photo/?fbid=643873732316698&set=pb.100000822321285.-2207520000..
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
April 4, 2025
Shaminder Singh
April 4, 2025
Shaminder Singh
March 3, 2025