Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡਿਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਲੋਕ ਸਭਾ ਸੰਸਦ ਹਰਸਿਮਰਤ ਬਾਦਲ ਦੀ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਉਨ੍ਹਾਂ ਨੂੰ ਘੁੰਮਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਾਲੀਆ ਹੈ ਅਤੇ ਦੁਬਈ ਦੀ ਹੈ ਜਿੱਥੇ ਆਗੂ ਚੋਣਾਂ ਤੋਂ ਬਾਅਦ ਘੁੰਮਣ ਗਏ ਹਨ।
Instagram ਅਕਾਊਂਟ ranglaa_punjabb ਨੇ ਇਹ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਪੰਜਾਬ ਬਚਾਉਣ ਤੋਂ ਬਾਅਦ ਸੁੱਖਾ ਤੇ ਸਿਮਰੋ ਹੁਣ ਦੁਬਈ ਬਚਾਓ ਯਾਤਰਾ ਲਈ ਤਿਆਰ”
ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਡਿਜੀਟਲ ਮੀਡਿਆ ਅਦਾਰਾ Punjabi Express ਦੁਆਰਾ 31 ਅਗਸਤ 2016 ਨੂੰ ਪ੍ਰਕਸ਼ਿਤ ਆਰਟੀਕਲ ਦੇ ਵਿੱਚ ਪ੍ਰਕਾਸ਼ਿਤ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਰਿਪੋਰਟ ਮੁਤਾਬਕ ਪੰਜਾਬ ਦੇ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਲੰਡਨ ਦੀ ਪਿਕਾਡਲੀ ਸਟਰੀਟ ‘ਤੇ ਸੈਰ ਕਰਦੇ ਹੋਏ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਰਿਪੋਰਟ ਮੁਤਾਬਕ ਹਰਸਿਮਰਤ ਕੌਰ ਬਾਦਲ ਪੱਛਮੀ ਪਹਿਰਾਵੇ ਵਿੱਚ ਆਪਣੇ ਪਤੀ ਦੇ ਨਾਲ ਘੁੰਮਦੇ ਨਜ਼ਰ ਆਏ।
ਆਪਣੀ ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਸਾਲ 2016 ਵਿੱਚ ਅਪਲੋਡ ਕਈ ਫੇਸਬੁੱਕ ਪੋਸਟਾਂ ‘ਤੇ ਅਪਲੋਡ ਮਿਲੀ। ਦਿੱਤੀ ਗਈ ਜਾਣਕਾਰੀ ਮੁਤਾਬਕ ਵੀ ਇਹ ਤਸਵੀਰ ਅਗਸਤ 2016 ਦੀ ਹੈ ਜਦੋਂ ਉਸ ਸਮੇਂ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਲੰਡਨ ਵਿਖੇ ਘੁੰਮਣ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਸਾਲ 2016 ਦੀ ਹੈ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਡਨ ਫੇਰੀ ਤੇ ਗਏ ਸਨ।
Our Sources
Media report by Punjab Express, Dated August 31, 2016
Facebook post by Ajo Kuttekhani Kra Lo, Dated August 31, 2016
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
December 5, 2024
Shaminder Singh
October 4, 2024
Shaminder Singh
June 22, 2024