Claim
ਸੋਸ਼ਲ ਮੀਡਿਆ ਤੇ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਿਹਾਂਤ ਹੋ ਗਿਆ। ਫੇਸਬੁੱਕ ਪੇਜ ‘ਹਾਸਿਆ ਖੇਡਿਆ’ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਜਹਰੀਲੇ ਪਾਣੀ ਪੀਣ ਨਾਲ ਹੋਇਆ ਦੇਹਾਂਤ। ਗਮਗੀਨ ਹਿਰਦੇ ਨਾਲ ਦੋ ਸ਼ਬਦ ਲਿਖੋ।’ ਹਾਲਾਂਕਿ, ਅਸੀਂ ਆਪਣੀ ਜਾਂਚ ਦੇ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਆਮ ਆਦਮੀ ਪਾਰਟੀ ਦੇ ਲੀਡਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਹੀ ਸਲਾਮਤ ਹਨ।

ਗੌਰਤਲਬ ਹੈ ਕਿ ਪਿਛਲੇ ਹਫਤੇ ਬੁੱਢਾ ਦਰਿਆ ਵਿੱਚ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਲਈ ਕਾਲੇ ਪਾਣੀ ਦਾ ਮੋਰਚਾ ਦੇ ਬੈਨਰ ਹੇਠ ਵੱਡੀ ਗਿਣਤੀ ‘ਚ ਲੋਕ ਲੁਧਿਆਣਾ ਦੇ ਵੇਰਕਾ ਚੌਕ ਵਿਖੇ ਇਕੱਠੇ ਹੋਏ ਸਨ। ਬੁੱਢੇ ਨਾਲੇ ਵੱਲ ਵਧ ਰਹੇ ਲੋਕਾਂ ਨੂੰ ਫਿਰੋਜ਼ਪੁਰ ਹਾਈਵੇਅ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬਾਹਰ ਰੋਕ ਲਿਆ ਗਿਆ। ਉਥੇ ਪਹੁੰਚੇ ਪ੍ਰਦਰਸ਼ਨਕਾਰੀਆਂ ਦੇ ਮੁਤਾਬਕ ਲੁਧਿਆਣਾ ਦੇ ਬੁੱਢਾ ਦਰਿਆ ਵਿੱਚ ਫੈਲਿਆ ਗੰਦਗੀ ਅਤੇ ਕਾਲੇ ਕੈਮੀਕਲ ਵਾਲਾ ਪਾਣੀ ਸਤਲੁਜ ਵਿੱਚ ਰਲ ਜਾਂਦਾ ਹੈ ਅਤੇ ਬਾਅਦ ਵਿੱਚ ਇਹ ਪਾਣੀ ਰਾਜਸਥਾਨ ਪਹੁੰਚ ਜਾਂਦਾ ਹੈ ਜਿਸ ਨੂੰ ਪੀਣ ਨਾਲ ਰਾਜਸਥਾਨ ਦੇ ਸੈਂਕੜੇ ਲੋਕ ਬਿਮਾਰ ਹੋ ਚੁੱਕੇ ਹਨ। ਇਸ ਮੋਰਚੇ ਨੂੰ ਲੈ ਕੇ ਕਈ ਸਿਆਸੀ ਲੀਡਰ ਅਤੇ ਸਮਾਜਿਕ ਕਾਰਕੁਨਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਸੀ। ਇਸ ਸੰਬੰਧ ਦੇ ਵਿੱਚ ਹੀ ਵਾਇਰਲ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਕਈ ਯੂਜ਼ਰ ਵਿਅੰਗ ਕਸਦਿਆਂ ਇਸ ਦਾਅਵੇ ਨੂੰ ਸ਼ੇਅਰ ਕਰ ਰਹੇ ਹਨ।
Fact Check/Verification
ਦਾਅਵੇ ਦੀ ਪੁਸ਼ਟੀ ਕਰਨ ਲਈ ਅਸੀਂ ਗੂਗਲ ‘ਤੇ ਕੀ ਵਰਡਸ ਦੀ ਮਦਦ ਨਾਲ ਸਰਚ ਕੀਤੀ। ਇਸ ਦੌਰਾਨ ਸਾਨੂੰ ਗੂਗਲ ਤੇ ਕੋਈ ਵੀ ਮੀਡਿਆ ਰਿਪੋਰਟ ਨਹੀਂ ਮਿਲੀ ਜੋ ਦਾਅਵੇ ਦੀ ਪੁਸ਼ਟੀ ਕਰਦੇ ਹੋਵੇ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੋਸ਼ਲ ਮੀਡਿਆ ਅਕਾਊਂਟ ਨੂੰ ਖੰਗਾਲਿਆ। ਬਲਬੀਰ ਸਿੰਘ ਸੀਚੇਵਾਲ ਦੇ ਸੋਸ਼ਲ ਮੀਡਿਆ ਅਕਾਊਂਟ ਤੇ ਸਾਨੂੰ ਹਾਲ ਫਿਲਹਾਲ ਵਿੱਚ ਅਪਲੋਡ ਕੀਤੀਆਂ ਗਈਆਂ ਕਈ ਪੋਸਟ ਮਿਲੀਆਂ।
ਇਸ ਦੇ ਨਾਲ ਹੀ ਸਾਨੂੰ ਮੀਡਿਆ ਅਦਾਰਾ Pro Punjab Tv ਦੁਆਰਾ ਦਿਸੰਬਰ 8, 2024 ਨੂੰ ਅਪਲੋਡ ਵੀਡੀਓ ਦੇ ਵਿੱਚ ਬਲਬੀਰ ਸਿੰਘ ਸੀਚੇਵਾਲ ਦੀ ਬਾਇਟ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਕ,”ਚਾਰ ਛੋਟੇ ਕਿਸਾਨਾਂ ਦੀਆਂ ਬੇਅਬਾਦ ਜ਼ਮੀਨਾਂ ਨੂੰ ਸੰਤ ਸੀਚੇਵਾਲ ਨੇ ਅਬਾਦ ਕਰਵਾਇਆ”
ਅਸੀਂ ਬਲਬੀਰ ਸਿੰਘ ਸੀਚੇਵਾਲ ਦੀ ਟੀਮ ਨੂੰ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਆਮ ਆਦਮੀ ਪਾਰਟੀ ਦੇ ਲੀਡਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਹੀ ਸਲਾਮਤ ਹਨ।
Result: False
Sources
Self Analysis
Social Media account of Balbir Singh Seechewal
Video uploaded by Pro Punjab TV on December 8, 2024.
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।