Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਪੰਜਾਬ ਦੇ ਜ਼ੀਰਾ ਵਿੱਚ ਸਥਿਤ ਮਾਲਬਰੋਸ ਸ਼ਰਾਬ ਫੈਕਟਰੀ ਫੈਕਟਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਪੱਧਰ ਉਤੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸਥਾਨਕ ਹਲਕੇ ਦੇ ਲੋਕ, ਕਿਸਾਨ ਅਤੇ ਪੰਥਕ ਜਥੇਬੰਦੀਆਂ ਪਿਛਲੇ ਕਈ ਮਹੀਨਿਆਂ ਤੋਂ ਸ਼ਰਾਬ ਫੈਕਟਰੀ ਅੱਗੇ ਧਰਨਾ ਲਗਾ ਕੇ ਬੈਠੇ ਸਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਫੈਕਟਰੀ ‘ਚੋਂ ਨਿਕਲਣ ਵਾਲੀ ਰਹਿੰਦ-ਖੂੰਹਦ ਅਤੇ ਪਾਣੀ ਨੂੰ ਧਰਤੀ ਵਿੱਚ ਮਿਲਾਇਆ ਜਾ ਰਿਹਾ ਹੈ , ਜਿਸ ਕਾਰਨ ਪਿੰਡਾਂ ਦਾ ਪਾਣੀ ਦੂਸ਼ਿਤ ਹੋ ਰਿਹਾ ਹੈ। ਹਾਲਾਂਕਿ, ਮੁੱਖ ਮੰਤਰੀ ਦੇ ਐਲਾਨ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੁਆਰਾ ਧਰਨੇ ਨੂੰ ਹਟਾਇਆ ਨਹੀਂ ਗਿਆ ਹੈ। ਕਮੇਟੀ ਮੀਟਿੰਗ ਤੋਂ ਬਾਅਦ ਧਰਨੇ ਉੱਤੇ ਫੈਸਲਾ ਲਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਜਿਥੇ ਲੋਕਾਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ ਉਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਖਿਲਾਫ ਪ੍ਰਕ੍ਰਿਤਾਵਾਂ ਦਿੱਤੀਆਂ ਜਾ ਰਹੀਆਂ ਹਨ। ਗੌਰਤਲਬ ਹੈ ਕਿ ਬਲਬੀਰ ਸਿੰਘ ਸੀਚੇਵਾਲ ਨੂੰ ਪੰਜਾਬ ਵਿੱਚ ਵਾਤਾਵਰਣਵਾਦੀ ਵਜੋਂ ਜਾਣਿਆ ਜਾਂਦਾ ਹੈ ਪਰ ਜ਼ੀਰਾ ਸ਼ਰਾਬ ਫੈਕਟਰੀ ਦੇ ਮਸਲੇ ਤੇ ਸੀਚੇਵਾਲ ਦੀਆਂ ਪ੍ਰਕ੍ਰਿਤਾਵਾਂ ਕਰਕੇ ਉਹਨਾਂ ਨੂੰ ਵਿਰੋਧ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ।
ਇਸ ਸਭ ਦੇ ਵਿੱਚ ਸੋਸ਼ਲ ਮੀਡਿਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਬਲਬੀਰ ਸਿੰਘ ਸੀਚੇਵਾਲ ਨੂੰ ਕਿਸੇ ਵਿਅਕਤੀ ਨਾਲ ਖੜੇ ਦੇਖਿਆ ਜਾ ਸਕਦਾ ਹੈ। ਤਸਵੀਰ ਵਿੱਚ ਬਲਬੀਰ ਸਿੰਘ ਸੀਚੇਵਾਲ ਦੇ ਹੱਥ ਵਿੱਚ ਟ੍ਰਾਫ਼ੀ ਦੇਖੀ ਜਾ ਸਕਦਾ ਹੈ ਜਿਸ ਤੇ ਕੁਝ ਅਪਸ਼ਬਦ ਲਿਖੇ ਹੋਏ ਹਨ। ਵਾਇਰਲ ਤਸਵੀਰ ਨੂੰ ਅਸਲ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘ਸੱਚ ਤੇ ਕੱਚ ਹਮੇਸ਼ਾ ਚੁੱਭਦਾ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਸ਼ਰਾਬ ਫੈਕਟਰੀ ਬੰਦ ਕਰਵਾਉਣ ਚ ਵੱਡਾ ਯੋਗਦਾਨ ਪਾਉਣ ਵਾਲੇ ਛੰਤ ਛੀਚੇਵਾਲ ਨੂੰ ਭਾਰਤੀ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋ ਮਿਲਿਆ ਵਿਸ਼ੇਸ਼ ਅਵਾਰਡ।’
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਪੜਤਾਲ ਸ਼ੁਰੂ ਕੀਤੀ। ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਣ ਤੇ ਸਾਨੂੰ ਅਸਲ ਤਸਵੀਰ ਫੇਸਬੁੱਕ ਪੇਜ ‘India in Philippines’ ਦੁਆਰਾ ਅਗਸਤ 16, 2017 ਨੂੰ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤਸਵੀਰ ਦੇ ਵਿੱਚ ਬਲਬੀਰ ਸਿੰਘ ਸੀਚੇਵਾਲ ਦੇ ਹੱਥ ਵਿੱਚ ਬੁੱਕਲੇਟ ਵੇਖੀ ਜਾ ਸਕਦੀ ਹੈ। ਬੁਕਲੇਟ ਤੇ ਬਲਬੀਰ ਸਿੰਘ ਸੀਚੇਵਾਲ ਨੂੰ ਭਾਰਤ ਦੇ ਸਾਬਕਾ ਰਾਹਤਰਪਤੀ ਪ੍ਰਣਬ ਮੁਖਰਜੀ ਹੱਥੋਂ ਪਦਮਸ਼੍ਰੀ ਸਨਮਾਨ ਲੈਂਦਿਆਂ ਦੇਖਿਆ ਜਾ ਸਕਦਾ ਹੈ।
ਤੁਸੀਂ ਨੀਚੇ ਤਸਵੀਰ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ।
Our Sources
Facebook post uploaded by India in Philippines on August 16, 2017
Self analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ