Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਬੀਤੇ ਦਿਨੀਂ ਐਲਾਨੇ ਗਏ ਜਿਸ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਦਿਆਂ 92 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਉੱਥੇ ਹੀ ਕਾਂਗਰਸ ਨੇ 18 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ 3 , ਬਸਪਾ ਨੂੰ 1 ਅਤੇ ਭਾਰਤੀ ਜਨਤਾ ਪਾਰਟੀ ਨੂੰ 2 ਸੀਟਾਂ ਪ੍ਰਾਪਤ ਹੋਈਆਂ। ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਨੇ ਜਿੱਤ ਪ੍ਰਾਪਤ ਕੀਤੀ।
ਕਿਸਾਨੀ ਅੰਦੋਲਨ ਦੌਰਾਨ ਵੱਡਾ ਨਾਮ ਕਮਾਉਣ ਵਾਲੇ ਕਿਸਾਨੀ ਲੀਡਰ ਬਲਬੀਰ ਸਿੰਘ ਰਾਜੇਵਾਲ ਹੋਰਾਂ ਨੇ ਸੰਯੁਕਤ ਸਮਾਜ ਮੋਰਚਾ ਨਾਮ ਤੋਂ ਪਾਰਟੀ ਬਣਾ ਕੇ ਚੋਣਾਂ ਲੜੀਆਂ ਸਨ। ਸੰਯੁਕਤ ਸਮਾਜ ਮੋਰਚਾ ਦੇ 94 ਕੈਂਡੀਡੇਟ ਚੋਂ 93 ਕੈਂਡੀਡੇਟ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ।
ਇਸ ਦੋਰਾਨ ਸੋਸ਼ਲ ਮੀਡੀਆ ਤੇ ਪੋਸਟ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨੀ ਲੀਡਰ ਬਲਬੀਰ ਸਿੰਘ ਰਾਜੇਵਾਲ ਨੂੰ ਮਹਿਜ਼ ਤਿੰਨ ਵੋਟਾਂ ਪ੍ਰਾਪਤ ਹੋਈਆਂ।
ਫੇਸਬੁੱਕ ਪੇਜ ‘ਡੇਲੀ ਖ਼ਬਰ’ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ ਕਿ,’ਹਲਕਾ ਸਮਰਾਲਾ ਤੋਂ ਸੰਯੁਕਤ ਸੁਹਜ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੂੰ ਮਹਿਜ਼ ਤਿੰਨ ਵੋਟਾਂ ਪਈਆਂ।’
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੇ ਬਾਰੇ ਵਿਚ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਪੋਸਟ ਦੇ ਬਾਰੇ ਵਿੱਚ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਪੱਤਰਕਾਰ ਰਮਨਦੀਪ ਕੌਰ ਢਿੱਲੋਂ ਦੀ ਇੱਕ ਪੋਸਟ ਮਿਲੀ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਬਲਬੀਰ ਸਿੰਘ ਰਾਜੇਵਾਲ ਨੂੰ ਤਿੰਨ ਵੋਟਾਂ ਨਹੀਂ ਸਗੋਂ 3 ਪਰਸੈਂਟ ਯਾਨੀ ਕਿ 1200 ਤੋਂ ਵੱਧ ਵੋਟਾਂ ਪਈਆਂ ਹਨ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਇਲੈਕਸ਼ਨ ਕਮਿਸ਼ਨ ਦੀ ਵੈੱਬਸਾਈਟ ਤੇ ਸਰਚ ਕੀਤਾ। ਇਸ ਦੌਰਾਨ ਅਸੀਂ ਹਲਕਾ ਸਮਰਾਲਾ ਦੇ ਚੋਣ ਨਤੀਜਿਆਂ ਨੂੰ ਖੰਗਾਲਿਆ। ਇਲੈਕਸ਼ਨ ਕਮਿਸ਼ਨ ਦੀ ਵੈੱਬਸਾਈਟ ਦੇ ਮੁਤਾਬਕ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੂੰ 4626 ਵੋਟਾਂ ਪਈਆਂ ਹਨ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੂੰ 3 ਵੋਟਾਂ ਨਹੀਂ ਸਗੋਂ 4626 ਵੋਟਾਂ ਪਈਆਂ ਹਨ।
Result: Misleading content/Partly False
Our Sources
Facebook post by Ramandeep Kaur Dhillon
ECI Result website
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.