ਸ਼ੁੱਕਰਵਾਰ, ਦਸੰਬਰ 27, 2024
ਸ਼ੁੱਕਰਵਾਰ, ਦਸੰਬਰ 27, 2024

HomeFact CheckBalbir Singh Rajewal ਨੂੰ ਲੈ ਕੇ ਫਰਜ਼ੀ ਮੀਡਿਆ ਰਿਪੋਰਟ ਹੋਈ ਵਾਇਰਲ

Balbir Singh Rajewal ਨੂੰ ਲੈ ਕੇ ਫਰਜ਼ੀ ਮੀਡਿਆ ਰਿਪੋਰਟ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਇਸ ਦੌਰਾਨ ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲੀਪਿੰਗ ਵਾਇਰਲ ਹੋ ਰਹੀ ਜਿਸ ਦੀ ਹੈਡਲਾਈਨ ਮੁਤਾਬਕ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ (Balbir Singh Rajewal) ਅੰਦੋਲਨ ਨੂੰ ਢਾਅ ਲਾਉਣ ਵਿੱਚ ਮੋਹਰੀ ਰਿਹਾ।

ਸੋਸ਼ਲ ਮੀਡੀਆ ਤੇ ਵਾਇਰਲ ਅਖ਼ਬਾਰ ਦੀ ਕਲੀਪਿੰਗ ਮੁਤਾਬਕ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਅੰਦੋਲਨ ਨੂੰ ਢਾਅ ਲਾਉਣ ਅਤੇ ਕਿਸਾਨੀ ਦੇ ਮਸਲਿਆਂ ਦਾ ਹੱਲ ਨਾ ਕਰਵਾਉਣ ਵਿੱਚ ਬਲਬੀਰ ਸਿੰਘ ਰਾਜੇਵਾਲ ਨੇ ਅਹਿਮ ਭੂਮਿਕਾ ਨਿਭਾਈ।

Balbir Singh Rajewal ਨੂੰ ਲੈ ਕੇ ਫਰਜ਼ੀ ਮੀਡਿਆ ਰਿਪੋਰਟ ਹੋਈ ਵਾਇਰਲ

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਕਲੀਪਿੰਗ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਹਰੇਕ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਦੁਆਰਾ ਬੁਲਾਈ ਗਈ ਸਿਆਸੀ ਪਾਰਟੀਆਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੋਈ ਵੀ ਪਾਰਟੀ ਸਿਆਸੀ ਰੈਲੀਆਂ ਨਾ ਕਰੇ ਅਤੇ ਅਜਿਹਾ ਕਰਨ ਵਾਲੀ ਪਾਰਟੀ ਨੂੰ ਕਿਸਾਨ ਵਿਰੋਧੀ ਮੰਨਿਆ ਜਾਵੇਗਾ। ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵਲੋਂ ਲਗਾਤਾਰ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਦੇ ਖਿਲਾਫ ਬਿਆਨ ਦਿੱਤੇ ਜਾ ਰਹੇ ਹਨ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲੀਪਿੰਗ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਅਖ਼ਬਾਰ ਦੀ ਕਲੀਪਿੰਗ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਗੌਰਤਲਬ ਹੈ ਕਿ , ਇਸ ਤਰ੍ਹਾਂ ਦੀ ਕੋਈ ਖਬਰ ਹੁੰਦੀ ਤਾਂ ਨਿਊਜ਼ ਅਤੇ ਮੀਡੀਆ ਏਜੰਸੀਆਂ ਦੇ ਵੱਲੋਂ ਕੋਈ ਨਾ ਕੋਈ ਖ਼ਬਰ ਜ਼ਰੂਰ ਪ੍ਰਕਾਸ਼ਿਤ ਕੀਤੀ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।

ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਲੀਪਿੰਗ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਲੀਪਿੰਗ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਹੋ ਰਹੀ ਅਖ਼ਬਾਰ ਦੀ ਕਲੀਪਿੰਗ ਦੇ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲੀਪਿੰਗ ਐਡੀਟੇਡ ਹੈ। ਇਸ ਤਰ੍ਹਾਂ ਦੀ ਕੋਈ ਵੀ ਮੀਡਿਆ ਰਿਪੋਰਟ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ।

Result: Manipulated

Sources

https://drive.google.com/file/d/1do08ysAFZ0nYraAd41z5JUFXRKYXlKk9/view?usp=sharing

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular