Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਪੰਜਾਬ ਬੀਜੇਪੀ ਐਸਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਦਾ ਹੋਇਆ ਕਤਲ
Fact
ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਬਿਲਕੁਲ ਫਰਜ਼ੀ ਮਹਿਜ ਅਫਵਾਹ ਹੈ।
17 ਅਪ੍ਰੈਲ 2023 ਨੂੰ ਅੰਮ੍ਰਿਤਸਰ ਤੋਂ ਭਾਜਪਾ ਆਗੂ ਬਲਵਿੰਦਰ ਗਿੱਲ ‘ਤੇ ਅਣਪਛਾਤੇ ਬਾਇਕ ਸਵਾਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਜਾਂਦਾ ਹੈ। ਇਸ ਹਮਲੇ ਤੋਂ ਬਾਅਦ ਗਿੱਲ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਜਾਂਦਾ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕੁਝ ਪੇਜਾਂ ਵੱਲੋਂ ਦਾਅਵਾ ਕੀਤਾ ਜਾਣ ਲੱਗਾ ਕਿ ਬਲਵਿੰਦਰ ਗਿੱਲ ਦੀ ਮੌਤ ਹੋ ਗਈ ਹੈ।
ਫੇਸਬੁੱਕ ਪੇਜ Apna Punjab Tv13 ਨੇ 17 ਅਪ੍ਰੈਲ 2023 ਨੂੰ ਵਾਇਰਲ ਦਾਅਵਾ ਸਾਂਝਾ ਕਰਦਿਆਂ ਗ੍ਰਾਫਿਕ ਸ਼ੇਅਰ ਕਰਦਿਆਂ ਲਿਖਿਆ, “ਪੰਜਾਬ BJP SC ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਦਾ ਹੋਇਆ ਕਤਲ”
ਅਸੀਂ ਪਾਇਆ ਕਿ ਇਸ ਦਾਅਵੇ ਨੂੰ ਕਈ ਮੀਡਿਆ ਅਦਾਰਿਆਂ ਨੇ ਵੀ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਦਾਅਵਾ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਵਾਇਰਲ ਦਾਅਵੇ ਨੂੰ ਲੈ ਕੇ ਪੰਜਾਬੀ ਮੀਡੀਆ ਅਦਾਰੇ ਜੀ ਨਿਊਜ਼ ਦੀ ਰਿਪੋਰਟ ਮਿਲੀ। ਰਿਪੋਰਟ ਅਨੁਸਾਰ ਆਗੂ ‘ਤੇ ਹਮਲਾ ਹੋਇਆ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਰਿਪੋਰਟ ਨੂੰ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ ਗਿਆ, “ਅੰਮ੍ਰਿਤਸਰ ‘ਚ BJP ਆਗੂ ‘ਤੇ ਫਾਇਰਿੰਗ , ਜਬਾੜੇ ‘ਚ ਲੱਗੀ ਗੋਲੀ।’
ਪੁਲਿਸ ਅਨੁਸਾਰ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਗੋਲੀ ਜਬਾੜੇ ‘ਚੋਂ ਲੰਘ ਗਈ।
ਹੋਰ ਸਰਚ ਕਰਨ ‘ਤੇ ਸਾਨੂੰ Jansatta ਦੀ ਖਬਰ ਮਿਲੀ ਜਿਸਦੇ ਵਿਚ ਦੱਸਿਆ ਗਿਆ ਕਿ ਆਗੂ ਦੇ ਚਿਹਰੇ ਦੀ ਹੇਂਠਲੀ ਹੱਡੀ ਟੁੱਟ ਗਈ ਹੈ ਅਤੇ ਆਗੂ ਹੁਣ ਬਿਲਕੁਲ ਠੀਕ ਹਨ ਤੇ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਹੁਣ ਅਸੀਂ ਇਸ ਦਾਅਵੇ ਨੂੰ ਲੈ ਕੇ ਭਾਜਪਾ ਦੇ ਐਸਸੀ ਮੋਰਚਾ ਦੇ ਅੰਮ੍ਰਿਤਸਰ ਦਿਹਾਤੀ ਤੋਂ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨਾਲ ਗੱਲਬਾਤ ਕੀਤੀ। ਉਹਨਾਂ ਨੇ ਦੱਸਿਆ ਕਿ ਬਲਵਿੰਦਰ ਗਿੱਲ ਦੀ ਹਾਲਤ ਠੀਕ ਹੈ। ਉਹਨਾਂ ਨੇ ਕਲ ਸ਼ਾਮ ਹੀ ਉਹਨਾਂ ਦੇ ਨਾਲ ਮੁਲਾਕਾਤ ਕੀਤੀ ਸੀ। ਸਵਿੰਦਰ ਸਿੰਘ ਛੱਜਲਵੱਡੀ ਨੇ ਮੁਲਾਕਾਤ ਦੀ ਤਸਵੀਰ ਨੂੰ ਵੀ ਸਾਡੇ ਨਾਲ ਸਾਂਝਾ ਕੀਤਾ।
ਸਾਡੀ ਜਾਂਚ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਭਾਜਪਾ ਆਗੂ ਬਲਵਿੰਦਰ ਗਿੱਲ ਸਹੀ ਸਲਾਮਤ ਹਨ। ਉਨ੍ਹਾਂ ਦੀ ਮੌਤ ਨੂੰ ਲੈ ਕੇ ਵਾਇਰਲ ਹੋ ਰਿਹਾ ਇਹ ਦਾਅਵਾ ਬਿਲਕੁਲ ਫਰਜ਼ੀ ਮਹਿਜ ਅਫਵਾਹ ਹੈ।
Our Sources
Media report published by Zee News on April 17, 2023
Media report published by Jansatta on April 17, 2023
Telephonic conversation with Swinder Singh Chajjalwadi, General Secretary, Punjab BJP SC Morcha
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 5, 2025
Shaminder Singh
June 4, 2025
Shaminder Singh
May 19, 2025