Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਹਾਲੀਆ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਕਿਸਾਨਾਂ ਨੂੰ ਟਰੈਕਟਰ ਰਾਹੀਂ ਪੁਲਿਸ ਬੈਰੀਕੇਡ ਨੂੰ ਤੋੜਦਿਆਂ ਅਤੇ ਪੁਲਿਸ ਨਾਲ ਝੜਪ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਹਾਲੀਆ ਕਿਸਾਨ ਅੰਦੋਲਨ ਦਾ ਦੱਸਿਆ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ “Sidhusurjitpb19” ਨੇ ਰੀਲ ਨੂੰ ਸ਼ੇਅਰ ਕੀਤਾ ਅਤੇ ਲਿਖਿਆ “ਪੰਜਾਬ ਕਿਸਾਨ।” ਵੀਡੀਓ ਦੇ ਉੱਤੇ ਲਿਖਿਆ ਹੈ, “ਪੱਟਤੇ ਬਾਰਡਰ ਜੱਟਾਂ ਨੇ”
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਕਰਦਿਆਂ ਅਸੀਂ ਕੀ ਵਰਡ ਦੇ ਜਰੀਏ ਵੀਡੀਓ ਨੂੰ ਲੱਭਿਆ। ਸਾਨੂੰ ਇਸ ਵਾਇਰਲ ਵੀਡੀਓ ਨਾਲ ਮਿਲਦੇ ਜੁਲਦੇ ਦ੍ਰਿਸ਼ ਮੀਡਿਆ ਅਦਾਰਾ BBC ਦੁਆਰਾ 26 ਜਨਵਰੀ 2021 ਨੂੰ ਐਕਸ ਅਕਾਊਂਟ ਤੇ ਸ਼ੇਅਰ ਕੀਤੀ ਮਿਲੀ। ਬੀਬੀਸੀ ਦੀ ਵੀਡੀਓ ਮੁਤਾਬਕ ਇਹ ਵੀਡੀਓ ਦਿੱਲੀ ਦੇ ਅਕਸ਼ਰਧਾਮ ਵਿਖੇ ਸਾਲ 2021 ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦਾ ਹੈ। ਕਿਸਾਨ ਸੰਘਰਸ਼ ਦੌਰਾਨ 26 ਜਨਵਰੀ 2021 ਨੂੰ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਸੀ। ਟ੍ਰੈਕਟਰ ਦੌਰਾਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਸੀ।
ਅਸੀਂ ਪਾਇਆ ਕਿ BBC ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਅਤੇ ਵਾਇਰਲ ਵੀਡੀਓ ਵਿੱਚ ਕਈ ਸਮਾਨਤਾਵਾਂ ਹਨ। ਟ੍ਰੈਕਟਰ ਰੈਲੀ ਦੌਰਾਨ ਹੋਈ ਝੜਪ ਨੂੰ ਲੈ ਕੇ ਸਾਨੂੰ ਕਈ ਵੀਡੀਓ ਮਿਲੇ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਫੇਸਬੁੱਕ ਯੂਜ਼ਰ ‘I am with Jamali King’ ਦੁਆਰਾ ਵੀ ਸਾਨੂੰ 26 ਜਨਵਰੀ 2021 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਵੀਡੀਓ ਦੇ ਵਿੱਚ ਵਾਇਰਲ ਵੀਡੀਓ ਨਾਲ ਮਿਲਦੇ ਜੁਲਦੇ ਦ੍ਰਿਸ਼ ਦੇਖੇ ਜਾ ਸਕਦੇ ਹਨ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਇਹ ਵੀਡੀਓ ਦਿੱਲੀ ਦੇ ਅਕਸ਼ਰਧਾਮ ਵਿਖੇ ਸਾਲ 2021 ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦਾ ਹੈ। ਕਿਸਾਨ ਸੰਘਰਸ਼ ਦੌਰਾਨ 26 ਜਨਵਰੀ 2021 ਨੂੰ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਸੀ। ਟ੍ਰੈਕਟਰ ਦੌਰਾਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਸੀ।
Our Sources
BBC News Dated 26 January 2021
Hindustan Times Dated 27 January 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
September 20, 2024
Shaminder Singh
August 30, 2024
Shaminder Singh
June 5, 2024