Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸ੍ਰੀ ਦਰਬਾਰ ਸਾਹਿਬ ਵਿਖੇ ਪਿਛਲੇ ਦਿਨਾਂ ‘ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਵੱਖ ਵੱਖ ਧਰਮ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਨੇ ਜਿੱਥੇ ਹਰ ਕਿਸੀ ਦੇ ਹਿਰਦੇ ਨੂੰ ਵਲੂੰਧਰ ਕੇ ਰੱਖ ਦਿੱਤਾ ਤਾਂ ਉਥੇ ਹੀ ਸੋਸ਼ਲ ਮੀਡੀਆ ‘ਤੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਵੱਖ ਵੱਖ ਧਰਾਵਾਂ ਦੇ ਬਿਆਨ ਆ ਰਹੇ ਹਨ।
ਇਸ ਸਭ ਦੇ ਦੌਰਾਨ ਸੋਸ਼ਲ ਮੀਡੀਆ ਤੇ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਪਟਿਆਲਾ ਦੇ ਭਾਦਸੋਂ ਅਧੀਨ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਦੀ ਹੈ।
ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਹਾਲੀਆ ਦੱਸ ਕੇ ਕਈ ਫੇਸਬੁੱਕ ਪੇਜ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਪੇਜ ‘ਅੱਗ ਬਾਣੀ’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਅੱਜ ਪਿੰਡ ਦਿੱਤੁਪੂਰ ਜੱਟਾਂ ਵਿਖੇ ਸਵੇਰੇ 5 ਵਜੇ ਨੰਗੇ ਸਿਰ ਜੁਤੀਆਂ ਪਾਕੇ ਦੂਜੀ ਵਾਰ ਬੇਅਦਬੀ ਕਰਨ ਆਇਆ ਪਰ ਉਸ ਸਮੇ ਵੀ ਪਿੰਡ ਵਾਲਿਆਂ ਨੇ ਇਸਨੂੰ ਬਚਾ ਲਿਆ ਸੀ। ਅੱਜ ਤੋਂ ਸਾਲ ਪਹਿਲਾਂ ਇਸਨੇ ਪਿੰਡ ਸੀਲ ,ਨੇੜੇ ਬਹਾਦਰਗੜ੍ਹ ਪਟਿਆਲਾ ਵਿਖੇ ਦੀਵਾਲੀ ਵਾਲੇ ਦਿਨ 2020 ਵਿਚ ਵੀ ਬੇਅਦਬੀ ਕੀਤੀ ਸੀ ਅੱਜ ਦਿੱਤੁਪੂਰ ,ਜੱਟਾਂ ਨੇੜੇ ਅਲੋਵਾਲ ਵਿਖੇ ਵੀ ਬੇਅਦਬੀ ਕਰਨ ਆਇਆ ਪਰ ਦਿੱਤੁਪੂਰ ਦੇ ਲੋਕਾਂ ਤੇ ਲੱਖ ਲਾਹਣਤ ਜੋ ਦੁਸਟ ਨੂੰ ਬਚਾ ਰਹੇ। ਇਸ ਵੀਡੀਓ ਨੂੰ ਹੁਣ ਤਕ 5,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।
Crowd tangle ਦੇ ਡਾਟਾ ਦੇ ਮੁਤਾਬਕ 5,156 ਤੋਂ ਵੱਧ ਯੂਜ਼ਰ ਇਸ ਵੀਡੀਓ ਦੇ ਬਾਰੇ ਵਿਚ ਚਰਚਾ ਕਰ ਰਹੇ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਜੋ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵਾਇਰਲ ਹੋ ਰਹੀ ਵੀਡੀਓ ਦੇ ਬਾਰੇ ਵਿਚ ਗੱਲ ਨਾ ਸ਼ੁਰੂ ਕੀਤਾ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋਈ ਵੀਡੀਓ ਕਈ ਸੋਸ਼ਲ ਮੀਡੀਆ ਯੂਜ਼ਰਾਂ ਦੁਆਰਾ ਅਕਤੂਬਰ 2, 2021 ਨੂੰ ਅਪਲੋਡ ਮਿਲੀ।
ਇਸ ਦੌਰਾਨ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਗੌਰ ਨਾਲ ਦੇਖਿਆ ਅਤੇ ਪਾਇਆ ਕਿ ਵੀਡੀਓ ਦੀ ਸੀਸੀਟੀਵੀ ਫੁਟੇਜ ਤੇ ਤਾਰੀਖ ਅਕਤੂਬਰ 2, 2021 ਲਿਖੀ ਹੋਈ ਹੈ। ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਬਾਰੇ ਵਿਚ ਜਾਣਕਾਰੀ ਖੰਗਾਲਣੀ ਸ਼ੁਰੂ ਕੀਤੀ।
ਇਸ ਦੌਰਾਨ ਸਾਨੂੰ ਮੀਡੀਆ ਸੰਸਥਾਨ ਦੈਨਿਕ ਸਵੇਰਾ ਦੁਆਰਾ 5 ਅਕਤੂਬਰ 2021 ਨੂੰ ਪ੍ਰਕਾਸ਼ਿਤ ਇੱਕ ਵੀਡੀਓ ਰਿਪੋਰਟ ਮਿਲੀ। ਇਸ ਵੀਡੀਓ ਦੇ ਵਿਚ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਕੋਰਟ ਵਿਚ ਪੇਸ਼ ਕੀਤਾ ਜਾ ਰਿਹਾ ਸੀ।
ਇਸ ਜਾਣਕਾਰੀ ਦੀ ਮਦਦ ਨਾਲ ਹੋਰ ਖੰਗਾਲਣ ਤੇ ਸਾਨੂੰ ਪੰਜਾਬੀ ਮੀਡੀਆ ਸੰਸਥਾਨ ਪੰਜਾਬੀ ਜਾਗਰਣ ਦੁਆਰਾ 3 ਅਕਤੂਬਰ 2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ ਜਿਸ ਦੇ ਸਿਰਲੇਖ ਦੇ ਮੁਤਾਬਕ, ‘ਦਿੱਤੂਪੁਰ ਜੱਟਾਂ ਵਿੱਚ ਬੇਅਦਬੀ ਦੀ ਕੋਸ਼ਿਸ਼ ਨਾਕਾਮ ਅੰਗ ਪਾੜਨ ਤੋਂ ਰੋਕਣ ਤੇ ਕਿਰਪਾਨ ਚੁੱਕ ਕੇ ਭੱਜਿਆ ਮੁਲਜ਼ਮ।’
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੰਜਾਬੀ ਜਾਗਰਣ ਦੀ ਰਿਪੋਰਟ ਦੇ ਮੁਤਾਬਕ ਥਾਣਾ ਭਾਦਸੋਂ ਦੇ ਅਧੀਨ ਪੈਂਦੇ ਪਿੰਡ ਦਿੱਤੂਪੁਰ ਜੱਟਾਂ ਵਿਖੇ ਤੜਕਸਾਰ ਪੰਜ ਵਜੇ ਦੇ ਕਰੀਬ ਪਿੰਡ ਦੇ ਹੀ ਵਿਅਕਤੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਿੰਡ ਵਾਸੀਆਂ ਦੇ ਮੁਤਾਬਕ ਬੇਅਦਬੀ ਕਰਨ ਵਾਲਾ ਵਿਅਕਤੀ ਪਿੰਡ ਦਾ ਹੀ ਰਹਿਣ ਵਾਲਾ ਹੈ ਜਿਸ ਦਾ ਨਾਮ ਜਗਦੀਪ ਸਿੰਘ ਪੁੱਤਰ ਗੱਜਣ ਸਿੰਘ ਹੈ।
ਰਿਪੋਰਟ ਦੇ ਮੁਤਾਬਕ ਸਵੇਰੇ ਪੰਜ ਵਜੇ ਮੁਲਜ਼ਮ ਨੰਗੇ ਸਿਰ ਅਤੇ ਜੁੱਤੀ ਪਾ ਕੇ ਪਾਲਕੀ ਸਾਹਿਬ ਵਾਲੇ ਥੜ੍ਹੇ ਉੱਤੇ ਚੜ੍ਹ ਗਿਆ ਅਤੇ ਜਦੋਂ ਹੀ ਵਿਅਕਤੀ ਨੇ ਪਾਠ ਕਰ ਰਹੇ ਗ੍ਰੰਥੀ ਸਿੰਘ ਕੋਲ ਖੜ੍ਹ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨੀ ਚਾਹੀ ਤਾਂ ਗੁਰਦੁਆਰੇ ਵਿੱਚ ਹਾਜ਼ਰ ਲੋਕਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸਜਾਈ ਕਿਰਪਾਨ ਚੁੱਕ ਲਈ ਅਤੇ ਪਿੰਡ ਵਾਲਿਆਂ ਨੂੰ ਮਾਰਨ ਲਈ ਦੌੜਿਆ। ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੀ ਸ਼ਿਕਾਇਤ ਤੇ ਦੋਸ਼ੀ ਦੇ ਖਿਲਾਫ ਧਾਰਾ 295 ਏ, 380 ਦੇ ਅਧੀਨ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਵਾਇਰਲ ਹੋ ਰਹੀ ਵੀਡੀਓ ਦੀ ਪੁਸ਼ਟੀ ਦੇ ਲਈ ਅਸੀਂ ਭਾਦਸੋਂ ਪੁਲਿਸ ਥਾਣਾ ਦੇ ਇੰਸਪੈਕਟਰ ਲਖਵੀਰ ਸਿੰਘ ਦੇ ਨਾਲ ਗੱਲਬਾਤ ਕੀਤੀ। ਲਖਵੀਰ ਸਿੰਘ ਨੇ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਲੈ ਕੇ ਐੱਫਆਈਆਰ 2 ਅਕਤੂਬਰ 2021 ਨੂੰ ਦਰਜ ਕੀਤੀ ਗਈ ਸੀ ਅਤੇ ਮੁਲਜ਼ਮ ਨੂੰ ਧਾਰਾ 295A, 380 ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਮੁਲਜ਼ਮ ਬੇਲ ਤੇ ਰਿਹਾ ਹੈ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਅਕਤੂਬਰ ਮਹੀਨੇ ਦੀ ਹੈ ਜਿਸ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Facebook/AllYanki: https://www.facebook.com/all.yanki.3/videos/227438479440509
Dainik Savera: https://www.youtube.com/watch?v=X9AbswZ4ruk
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
September 3, 2024
Shaminder Singh
May 23, 2022
Shaminder Singh
May 28, 2022