ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਗੱਡੀ ਦੇ ਅੰਦਰ ਈਵੀਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਮਸ਼ੀਨਾਂ ਨੂੰ ਦੇਖਿਆ ਜਾ ਸਕਦਾ ਹੈ। ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਘਟਨਾ ਪੱਛਮੀ ਬੰਗਾਲ ਦੀ ਹੈ ਜਿੱਥੇ ਬੀਜੇਪੀ ਉਮੀਦਵਾਰ ਦੀ ਗੱਡੀ ਚੋਂ ਈਵੀਐਮ ਫੜ੍ਹੀ ਗਈ।

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,”ਜ਼ਿਆਦਾ ਨਹੀਂ ਬਸ ਈਵੀਐਮ ਫੜ੍ਹੀ ਗਈ ਸਾਡੇ ਇਕ ਉਮੀਦਵਾਰ ਦੀ ਗੱਡੀ ਚੋਂ ।” ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 41,000 ਤੋਂ ਵੱਧ ਲੋਕ ਦੇਖ ਚੁੱਕੇ ਹਨ ਜਦਕਿ 2,000 ਤੋਂ ਵੱਧ ਲੋਕ ਇਸ ਵੀਡੀਓ ਨੂੰ ਸ਼ੇਅਰ ਕਰ ਚੁੱਕੇ ਹਨ।

ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਬੀਤੇ ਦਿਨ ਚਾਰ ਰਾਜਾਂ ਤੇ ਇਕ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਖਤਮ ਹੋਈ। ਤੀਸਰੇ ਪੜਾਅ ਤਹਿਤ ਪੱਛਮੀ ਬੰਗਾਲ ਵਿਚ ਤੇ ਆਸਾਮ ਵਿਚ ਤੀਸਰੇ ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਖਤਮ ਹੋਈ ਹੈ। ਜਦਕਿ ਤਾਮਿਲਨਾਡੂ, ਕੇਰਲ ਤੇ ਪੁਡੂਚੇਰੀ ਵਿਚ ਇਕ ਪੜਾਅ ਤਹਿਤ ਵੋਟਿੰਗ ਕਰਵਾਈ ਗਈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ 8 ਗੇੜਾਂ ਤਹਿਤ ਵੋਟਿੰਗ ਹੋਵੇਗੀ। ਉੱਥੇ ਹਾਲੇ ਪੰਜ ਗੇੜਾਂ ਤਹਿਤ ਵੋਟਿੰਗ ਬਾਕੀ ਹੈ। ਵਿਧਾਨਸਭਾ ਚੋਣਾਂ ਦੇ ਨਤੀਜੇ 2 ਮਈ ਨੂੰ ਐਲਾਨੇ ਜਾਣਗੇ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ , ਵੀਡੀਓ ਅਤੇ ਸੰਦੇਸ਼ ਵਾਇਰਲ ਹੋ ਰਹੇ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਦੇ ਮੁਤਾਬਕ ਪੱਛਮੀ ਬੰਗਾਲ ਵਿਚ ਇਕ ਭਾਜਪਾ ਉਮੀਦਵਾਰ ਦੀ ਗੱਡੀ ਵਿਚੋਂ ਈਵੀਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਮਸ਼ੀਨਾਂ ਬਰਾਮਦ ਹੋਈਆਂ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਦੇ ਲਈ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਵੀਡੀਓ ਨੂੰ ਖੰਗਾਲਿਆ। ਸੁਸਤ ਦੌਰਾਨ ਸਾਨੂੰ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਕਈ ਮੀਡੀਆ ਸੰਸਥਾਨਾਂ ਦੁਆਰਾ ਪ੍ਰਕਾਸ਼ਿਤ ਰਿਪੋਰਟਾਂ ਮਿਲੀਆਂ।
ਨਿਊਜ਼ 18 ਦੁਆਰਾ ਅਪ੍ਰੈਲ 2,2021 ਨੂੰ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਭਾਜਪਾ ਵਿਧਾਇਕ ਕ੍ਰਿਸ਼ਨਨਿੰਦੂ ਪਾਲ ਦੀ ਗੱਡੀ ਚੋਂ ਈਵੀਐੱਮ ਮਸ਼ੀਨ ਬਰਾਮਦ ਹੋਈਆਂ। ਇਸ ਮਾਮਲੇ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਨੇ ਚਾਰ ਪੁਲੀਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ।

ਨਿਊਜ਼ 18 ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਵਿੱਚ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੀ ਗੱਡੀ ਨੂੰ ਦੇਖਿਆ ਜਾ ਸਕਦਾ ਹੈ।
ਐਨਡੀਟੀਵੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਈਵੀਐਮ ਮਸ਼ੀਨਾਂ ਭਾਜਪਾ ਵਿਧਾਇਕ ਦੀ ਗੱਡੀ ਨੰਬਰ- AS1OB0022 ਵਿੱਚ ਲੈ ਕੇ ਜਾਇਆ ਜਾ ਰਿਹਾ ਸੀ ਅਤੇ ਜਿਸ ਤਰ੍ਹਾਂ ਹੀ ਗੱਡੀ ਸਟ੍ਰਾਂਗ ਰੂਮ ਦੇ ਕੋਲ ਪਹੁੰਚੀ ਤਾਂ ਵਿਰੋਧੀ ਧਿਰਾਂ ਦੇ ਵਰਕਰਾਂ ਨੇ ਗੱਡੀ ਦੀ ਪਛਾਣ ਕਰ ਲਈ ਅਤੇ ਉਨ੍ਹਾਂ ਨੇ ਗੱਡੀ ਤੇ ਪੱਥਰ ਵੀ ਸੁੱਟੇ।

ਅਸੀਂ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਖਾਈ ਦੇ ਰਹੇ ਨੰਬਰ ਅਤੇ ਐੱਨਡੀਟੀਵੀ ਸਮੇਤ ਕਈ ਹੋਰ ਮੀਡੀਆ ਸੰਸਥਾਨਾਂ ਦੁਆਰਾ ਪ੍ਰਕਾਸ਼ਿਤ ਰਿਪੋਰਟਾਂ ਵਿੱਚ ਦਿੱਤੇ ਗਏ ਗੱਡੀ ਦੇ ਨੰਬਰ ਨੂੰ ਮਿਲਾਇਆ। ਅਸੀਂ ਪਾਇਆ ਕਿ ਦੋਵੇਂ ਨੰਬਰ ਇੱਕ ਸਮਾਨ ਹਨ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਮੁਤਾਬਕ ਭਾਜਪਾ ਵਿਧਾਇਕ ਦੀ ਗੱਡੀ ਚੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਮਿਲਣ ਦੇ ਮਾਮਲੇ ਨੂੰ ਲੈ ਕੇ ਦੁਬਾਰਾ ਰੀਪੋਲਿੰਗ ਦੇ ਆਰਡਰ ਦਿੱਤੇ ਗਏ ਹਨ ਜਿਸ ਦੀਆਂ ਤਰੀਕਾਂ ਜਲਦ ਹੀ ਐਲਾਨੀਆਂ ਜਾਣਗੀਆਂ।

ਇਸ ਮਾਮਲੇ ਨੂੰ ਲੈ ਕੇ ਮੀਡੀਆ ਏਜੰਸੀ ANI ਨੇ ਇਲੈਕਸ਼ਨ ਕਮਿਸ਼ਨ ਦੁਆਰਾ ਦਿੱਤੇ ਗਏ ਬਿਆਨਾਂ ਨੂੰ ਟਵੀਟ ਕੀਤਾ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੱਛਮੀ ਬੰਗਾਲ ਦੀ ਨਹੀਂ ਸਗੋਂ ਅਸਾਮ ਦੀ ਹੈ ਜਿੱਥੇ ਇੱਕ ਬੀਜੇਪੀ ਉਮੀਦਵਾਰ ਦੀ ਗੱਡੀ ਚੋਂ ਈਵੀਐਮ ਮਸ਼ੀਨਾਂ ਮਿਲੀਆਂ ਸਨ। ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਪੱਛਮੀ ਬੰਗਾਲ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misplaced Context
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044