ਸੋਸ਼ਲ ਮੀਡੀਆ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਮੈਂਬਰ ਪਾਰਲੀਮੈਂਟ ਮਹਿੰਦਰ ਨਾਥ ਪਾਂਡੇ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀਆਂ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਕ ਤਸਵੀਰ ਦੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਬੈਠੇ ਹੋਏ ਹਨ ਜਦਕਿ ਦੂਜੀ ਤਸਵੀਰ ਵਿਚ ਕੁਰਸੀਆਂ ਉੱਤੇ ਖਾਣੇ ਦੇ ਪੈਕਟ ਰੱਖੇ ਹੋਏ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੰਗਾਲ ਰੈਲੀ ਦੇ ਲਈ ਭੀੜ ਜੁਟਾਉਣ ਦੇ ਲਈ ਖਾਣੇ ਦੇ ਪੈਕੇਟ ਰੱਖੇ ਹਨ।

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਹੋਇਆਂ ਲਿਖਿਆ ,”ਬੰਗਾਲ ਵਿੱਚ ਇਨ੍ਹਾਂ ਨੂੰ ਕੋਈ ਪਸੰਦ ਨਹੀਂ ਕਰਦਾ ਕੁਰਸੀਆਂ ਤੇ ਖਾਣੇ ਦੇ ਪੈਕੇਟ ਰੱਖੇ ਨਹੀਂ ਤਾਂ ਜੋ ਸ਼ਾਇਦ ਕੋਈ ਗੱਲ ਬਣ ਜਾਵੇ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਹੋਰਨਾਂ ਭਾਸ਼ਾਵਾਂ ਤੇ ਵੱਖ ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਪਾਇਆ ਕਿ ਕਈ ਯੂਜ਼ਰ ਇਨ੍ਹਾਂ ਤਸਵੀਰਾਂ ਨੂੰ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਾਲ ਜੋੜ ਕੇ ਸ਼ੇਅਰ ਕਰ ਰਹੇ ਹਨ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਤਸਵੀਰ ਨੂੰ ਖੰਗਾਲਿਆ। ਸੂਰਤ ਦੌਰਾਨ ਸਾਨੂੰ ਲਾਈਵ ਹਿੰਦੁਸਤਾਨ ਦੁਆਰਾ ਜਨਵਰੀ 20,2018 ਨੂੰ ਪ੍ਰਕਾਸ਼ਤ ਇੱਕ ਲੇਖ ਮਿਲਿਆ।
ਲੇਖ ਦੇ ਮੁਤਾਬਕ ਇਨ੍ਹਾਂ ਤਸਵੀਰਾਂ ਨੂੰ ਵਾਰਾਣਸੀ ਵਿੱਚ ਖਿੱਚਿਆ ਗਿਆ ਸੀ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਯੁਵਾ ਉਧਰ ਘੋਸ਼ ਦੇ ਲਾਂਚ ਦੇ ਮੌਕੇ ਤੇ ਪਹੁੰਚੇ ਸਨ।

ਲਾਈਵ ਹਿੰਦੁਸਤਾਨ ਦੁਆਰਾ ਪ੍ਰਕਾਸ਼ਿਤ ਲੇਖ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਨੂੰ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਹੂਬਹੂ ਮੇਲ ਖਾਂਦੇ ਕੱਪੜਿਆਂ ਵਿਚ ਦੇਖਿਆ ਜਾ ਸਕਦਾ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਬਿਜ਼ਨਸ ਸਟੈਂਡਰਡ ਦੀ ਇਕ ਰਿਪੋਰਟ ਦੇ ਮੁਤਾਬਕ ਭਾਰਤੀ ਜਨਤਾ ਪਾਰਟੀ ਯੁਵਾ ਉਦਘੋਸ਼ ਪ੍ਰੋਗਰਾਮ ਉਨ੍ਹਾਂ ਨੌਜਵਾਨਾਂ ਤੇ ਕੇਂਦਰਿਤ ਹੈ ਜਿਨ੍ਹਾਂ ਦੀ ਉਮਰ 17 ਜਾਂ ਉਸ ਤੋਂ ਉੱਪਰ ਹੈ ਅਤੇ ਉਹ 2019 ਦੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਮਤਦਾਤਾ ਬਣ ਜਾਣਗੇ।
Amar Ujala ਦੀ ਰਿਪੋਰਟ ਦੇ ਮੁਤਾਬਕ ਭਾਜਪਾ ਨੇ ਇਸ ਪ੍ਰੋਗਰਾਮ ਦੇ ਵਿੱਚ 17,000 ਤੋਂ ਵੱਧ ਨੌਜਵਾਨਾਂ ਦੀ ਉਮੀਦ ਕੀਤੀ ਸੀ ਪਰ ਪ੍ਰੋਗਰਾਮ ਦੇ ਦੌਰਾਨ ਤਕਰੀਬਨ 7,000 ਨੌਜਵਾਨ ਪਹੁੰਚੇ। ਰਿਪੋਰਟ ਦੇ ਮੁਤਾਬਕ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਪੁਲਿਸ ਵਾਲਿਆਂ ਨੇ ਰਾਹਗੀਰਾਂ ਨੂੰ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਦੇ ਲਈ ਬੇਨਤੀ ਵੀ ਕੀਤੀ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਵਾਰਾਨਸੀ ਵਿਖੇ ਯੁਵਾ ਉਦਘੋਸ਼ ਦੇ ਪ੍ਰੋਗਰਾਮ ਮੌਕੇ ਪਹੁੰਚੇ ਸਨ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044