Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Elections 2022
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਵਿਚ ਭਗਵੰਤ ਮਾਨ ਦੀ ਤਰੀਫ ਕਰ ਰਹੇ ਹਨ। ਆਪਣੇ ਭਾਸ਼ਣ ਵਿਚ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ ਕਿ ਭਗਵੰਤ ਮਾਨ ਨੇ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਫੈਸਲਾ ਲਿਆ ਹੈ ਕਿ ਭਗਵੰਤ ਮਾਨ ਨੇ 1 ਜਨਵਰੀ ਤੋਂ ਸ਼ਰਾਬ ਛੱਡ ਦਿੱਤੀ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ‘ਤੇ ਤੰਜ ਕੱਸਿਆ ਜਾ ਰਿਹਾ ਹੈ।
ਫੇਸਬੁੱਕ ਪੇਜ ‘ਪੰਜਾਬੀ ਸੂਬਾ’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਭਗਵੰਤ ਮਾਨ ਨੇ ਦੁਨੀਆਂ ਦੀ ਰਾਜਨੀਤੀ ਚ ਹੁਣ ਤੱਕ ਦਾ ਸਭ ਤੋਂ ਵੱਡਾ ਤਿਆਗ ਕੀਤਾ ਅਤੇ ਜਿੱਤਿਆ ਕੇਜਰੀਵਾਲ ਦਾ ਦਿਲ ਸੁਣੋ ਕੇਜਰੀਵਾਲ ਦੀ ਜ਼ੁਬਾਨੀ।’
ਅਸੀਂ ਪਾਇਆ ਕਿ ਪੰਜਾਬੀ ਤੋਂ ਇਲਾਵਾ ਹੋਰਨਾਂ ਭਾਸ਼ਾਵਾਂ ਦੇ ਵਿਚ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਟਵਿੱਟਰ ਅਕਾਊਂਟ Megh Updates ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “Bhagwant Mann has given the biggest sacrifice in political history for people of Punjab. He has promised not to touch liquor for 1st Jan”
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਸੱਚਾਈ ਜਾਨਣ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੂੰ ਪਹਿਲਾਂ ਵੀਡੀਓ ਨੂੰ ਗੋਰ ਦੇ ਨਾਲ ਵੇਖਿਆ ਅਤੇ ਕੀ ਵਰਡ ਸਰਚ ਜਰੀਏ ਵਾਇਰਲ ਹੋ ਰਹੀ ਵੀਡੀਓ ਨੂੰ ਖੰਗਾਲਿਆ।
ਸਰਚ ਦੌਰਾਨ ਸਾਨੂੰ ਵਾਇਰਲ ਹੋਈ ਵੀਡਿਓ ਲੈ ਕੇ ਕਈ ਖਬਰਾਂ ਮਿਲੀਆਂ ਜਿਨ੍ਹਾਂ ਨੂੰ ਸਾਲ 2019 ਵਿੱਚ ਪ੍ਰਕਾਸ਼ਤ ਕੀਤਾ ਗਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਮੀਡੀਆ ਸੰਸਥਾਨ The Tribune ਦੁਆਰਾ 20 ਜਨਵਰੀ 2019 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਮਿਲੀ।
ਰਿਪੋਰਟ ਦੇ ਮੁਤਾਬਕ 20 ਜਨਵਰੀ 2019 ਨੂੰ ਪੰਜਾਬ ਦੇ ਬਰਨਾਲਾ ਸਥਿਤ ਆਮ ਆਦਮੀ ਪਾਰਟੀ ਦੀ ਰੈਲੀ ਵਿਚ ਭਗਵੰਤ ਮਾਨ ਨੇ ਆਪਣੀ ਮਾਤਾ ਦੀ ਸਹੁੰ ਖਾ ਕੇ ਸ਼ਰਾਬ ਛੱਡਣ ਦਾ ਵਾਦਾ ਕੀਤਾ ਸੀ ਜਿਸ ਤੇ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੀ ਤਰੀਫ ਕਰਦਿਆਂ ਇਸ ਫੈਸਲੇ ਨੂੰ ਇੱਕ ਬਲੀਦਾਨ ਦੱਸਿਆ ਸੀ।
ਮੀਡੀਆ ਸੰਸਥਾਨ DNA ਦੁਆਰਾ ਵੀ ਭਗਵੰਤ ਮਾਨ ਦੀ ਸ਼ਰਾਬ ਛੱਡਣ ਦੇ ਫੈਸਲੇ ਨੂੰ ਲੈ ਕੇ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ।
ਸਰਚ ਦੇ ਦੋਰਾਨ ਸਾਨੂੰ YouTube ‘ਤੇ ਮੀਡੀਆ ਸੰਸਥਾਨ India TV ਦੁਆਰਾ 21 ਜਨਵਰੀ 2019 ਨੂੰ ਅਪਲੋਡ ਵੀਡਿਓ ਮਿਲੀ। ਇਸ ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਸਪੀਚ ਸੁਣੀ ਜਾ ਸਕਦੀ ਹੈ।
ਸਰਚ ਕਰਨ ਤੇ ਸਾਨੂੰ ਭਗਵੰਤ ਮਾਨ ਦੇ ਫੈਸਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਟਵੀਟ ਵੀ ਮਿਲਿਆ। 20 ਜਨਵਰੀ 2019 ਨੂੰ ਭਗਵੰਤ ਮਾਨ ਦੇ ਫੈਸਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ, “ਅੱਜ ਦੇ ਜ਼ਮਾਨੇ ਵਿੱਚ ਆਪਣੇ ਸਮਾਜ ਤੇ ਲੋਕਾਂ ਲਈ ਏਨਾ ਵੱਡਾ ਸੰਕਲਪ ਹਰ ਬੰਦਾ ਨਹੀਂ ਲੈ ਸਕਦਾ। ਪਰਮਾਤਮਾ ਭਗਵੰਤ ਮਾਨ ਨੂੰ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਨ ਦਾ ਬਲ ਬਖਸ਼ੇ।”
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ 2019 ਦੀ ਹੈ। ਪੁਰਾਣੇ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਗੁੰਮਰਾਹ ਕੀਤਾ ਜਾ ਰਿਹਾ ਹੈ।
YouTube/IndiaTV: https://www.youtube.com/watch?v=44LPiC-Gh8g
Twitter/ArvindKejriwal: https://twitter.com/ArvindKejriwal/status/1086939394479714304
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Runjay Kumar
May 27, 2025
Shaminder Singh
April 14, 2025
Shaminder Singh
February 14, 2025